ਸੰਯੁਕਤ ਕਿਸਾਨ ਮੋਰਚੇ ਵਲੋ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ
ਭਿੱਖੀਵਿੰਡ, 26 ਨਵੰਬਰ (ਬੌਬੀ)—ਮਨੁੱਖਤਾ ਦੀ ਭਲਾਈ, ਕੁਦਰਤ ਦੀ ਸੰਭਾਲ ਅਤੇ ਨਿਸ਼ਕਾਮ ਸਮਾਜ ਸੇਵਾ ਦੇ ਖੇਤਰ ਵਿਚ ਨਿਰੰਤਰ ਯਤਨਸ਼ੀਲ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਪਿੰਡ ਅਲਗੋਂ ਕੋਠੀ ਦੀ ਸੰਗਤ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਬਾਬਾ ਸੁੱਖਾ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਵਲੋਂ ਬੀਤੇ ਲੰਮੇ ਸਮੇਂ ਤੋਂ ਮਨੁੱਖਤਾ ਦੀ ਭਲਾਈ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ।
ਪ
ਪਿੰਡ ਅਲਗੋਂ ਕੋਠੀ ਵਿਖੇ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ ਕਰਦੀਆਂ ਸੰਗਤਾਂ। ਤਸਵੀਰ: ਬੌਬੀ
27-11-2026
ਭਿੱਖੀਵਿੰਡ, 26 ਨਵੰਬਰ (ਬੌਬੀ)—ਮਨੁੱਖਤਾ ਦੀ ਭਲਾਈ, ਕੁਦਰਤ ਦੀ ਸੰਭਾਲ ਅਤੇ ਨਿਸ਼ਕਾਮ ਸਮਾਜ ਸੇਵਾ ਦੇ ਖੇਤਰ ਵਿਚ ਨਿਰੰਤਰ ਯਤਨਸ਼ੀਲ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਪਿੰਡ ਅਲਗੋਂ ਕੋਠੀ ਦੀ ਸੰਗਤ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਬਾਬਾ ਸੁੱਖਾ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਵਲੋਂ ਬੀਤੇ ਲੰਮੇ ਸਮੇਂ ਤੋਂ ਮਨੁੱਖਤਾ ਦੀ ਭਲਾਈ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਸੰਪਰਦਾਇ ਕਾਰ ਸੇਵਾ ਵਲੋਂ ਧਾਰਮਿਕ ਅਤੇ ਅਧਿਆਤਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ, ਕੁਦਰਤੀ ਆਫ਼ਤਾਂ ਸਮੇਂ ਰਾਹਤ ਕਾਰਜ, ਹੜ੍ਹ ਪੀੜਤਾਂ ਦੀ ਮਦਦ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਪ੍ਰੇਰਨਾਦਾਇਕ ਹਨ। ਉਨ੍ਹਾਂ ਕਿਹਾ ਕਿ ਬਾਬਾ ਸੁੱਖਾ ਸਿੰਘ ਦੀ ਸੇਵਾ ਭਾਵਨਾ ਸਿਰਫ਼ ਸ਼ਬਦਾਂ ਤੱਕ ਸੀਮਤ ਨਹੀਂ, ਸਗੋਂ ਲੋੜ ਪੈਣ ’ਤੇ ਮਨੁੱਖਤਾ ਦੀ ਬਾਂਹ ਫੜਨ ਅਤੇ ਧਰਤੀ ਦੀ ਹਰਿਆਵਲ ਬਚਾਉਣ ਦੇ ਅਮਲੀ ਯਤਨਾਂ ਵਿਚ ਪ੍ਰਤੱਖ ਨਜ਼ਰ ਆਉਂਦੀ ਹੈ। ਪਿੰਡ ਵਾਸੀਆਂ ਨੇ ਵਿਸ਼ੇਸ਼ ਤੌਰ ’ਤੇ ਇਸ ਸਾਲ ਸੰਪਰਦਾਇ ਕਾਰ ਸੇਵਾ ਵਲੋਂ ਲਗਾਏ ਗਏ ਡੇਢ ਲੱਖ ਰੁੱਖਾਂ ਦੇ ਵਿਸ਼ਾਲ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਵਾਤਾਵਰਨ ਪ੍ਰਦੂਸ਼ਣ ਅਤੇ ਕੁਦਰਤੀ ਅਸੰਤੁਲਨ ਮਨੁੱਖਤਾ ਸਾਹਮਣੇ ਗੰਭੀਰ ਚੁਣੌਤੀਆਂ ਬਣੇ ਹੋਏ ਹਨ, ਅਜਿਹੇ ਸਮੇਂ ਵੱਡੀ ਪੱਧਰ ’ਤੇ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵਾਲੀ ਸੇਵਾ ਹੈ। ਇਸ ਮੌਕੇ ਨਿਰਮਲ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਚਰਨਮੀਤ ਸਿੰਘ, ਜਗਮੀਤ ਸਿੰਘ, ਸੁਖਮੀਤ ਸਿੰਘ, ਜਥੇਦਾਰ ਮਿਲਖਾ ਸਿੰਘ, ਕੁਲਦੀਪ ਸਿੰਘ ਮਨਿਆਲਾ ਅਤੇ ਸਰਪੰਚ ਹਰਪਾਲ ਸਿੰਘ ਕੋਟ ਬੁੱਢਾ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।