26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਜਪਾ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਤੋਂ ਬਾਅਦ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੁੱਚੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਇਤਿਹਾਸਕ ਸਿਆਸੀ ਫ਼ੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਦੇ ਹਲਕਾ ਤਰਨ ਤਾਰਨ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਦੇ ਮੁੱਖ ਦਫ਼ਤਰ ਤਰਨ ਤਾਰਨ ਵਿਖੇ ਇਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ।

Ad Position 21
No active advertisement
ਭਾਜਪਾ ਦੇ ਹਲਕਾ ਤਰਨ ਤਾਰਨ ਦਫ਼ਤਰ ਵਿਖੇ ਰੱਖੀ ਹੰਗਾਮੀ ਮੀਟਿੰਗ ਦੌਰਾਨ ਪਾਰਟੀ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ। ਤਸਵੀਰ: ਲਵਲੀ 27-11-2026
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਤੋਂ ਬਾਅਦ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੁੱਚੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਇਤਿਹਾਸਕ ਸਿਆਸੀ ਫ਼ੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਦੇ ਹਲਕਾ ਤਰਨ ਤਾਰਨ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਦੇ ਮੁੱਖ ਦਫ਼ਤਰ ਤਰਨ ਤਾਰਨ ਵਿਖੇ ਇਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਹਲਕਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਤਰਨ ਤਾਰਨ ਖੇਤਰ ਤੋਂ ਪਹੁੰਚੇ ਪਾਰਟੀ ਦੇ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨੇ ਗੱਠਜੋੜ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਨਾਲ ਪੂਰੀ ਤਰ੍ਹਾਂ ਸਹਿਮਤੀ ਜਤਾਈ। ਇਸ ਮੌਕੇ ਸੰਬੋਧਨ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦਾ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਲਿਆ ਗਿਆ ਇਕ ਅਹਿਮ ਸੰਗਠਨਾਤਮਕ ਅਤੇ ਸਿਆਸੀ ਫ਼ੈਸਲਾ ਹੈ, ਜਿਸ ਦਾ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਸਮੁੱਚੀ ਭਾਜਪਾ ਟੀਮ ਵਲੋਂ ਦਿਲੋਂ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਲਿਆ ਗਿਆ ਹਰ ਫ਼ੈਸਲਾ ਸਾਡੇ ਲਈ ਸਿਰ ਮੱਥੇ ਹੈ ਅਤੇ ਪਾਰਟੀ ਵਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਕਾ ਤਰਨ ਤਾਰਨ ਦੀ ਭਾਜਪਾ ਟੀਮ ਪਾਰਟੀ ਦੇ ਹਰ ਫ਼ੈਸਲੇ ਅਤੇ ਅਗਲੇਰੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਇਕਜੁੱਟ ਅਤੇ ਵਚਨਬੱਧ ਹੈ। ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਹੈ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਇਆ ਹੈ। ਇਹ ਸੰਗਠਨ ਕਿਸੇ ਇਕ ਵਿਅਕਤੀ ਦੀ ਮਿਹਨਤ ਦਾ ਨਤੀਜਾ ਨਹੀਂ, ਸਗੋਂ ਹਜ਼ਾਰਾਂ ਸਮਰਪਿਤ ਵਰਕਰਾਂ ਦੀ ਲਗਨ, ਮਿਹਨਤ ਅਤੇ ਕੁਰਬਾਨੀ ਨਾਲ ਖੜ੍ਹਾ ਹੋਇਆ ਹੈ। ਅੱਜ ਹਲਕਾ ਤਰਨਤਾਰਨ ਵਿੱਚ ਭਾਰਤੀ ਜਨਤਾ ਪਾਰਟੀ ਦਾ ਜੋ ਮਾਣ-ਸਨਮਾਨ ਅਤੇ ਸੰਗਠਨਾਤਮਕ ਪਛਾਣ ਬਣੀ ਹੈ, ਉਹ ਸਾਡੇ ਸਾਰੇ ਵਰਕਰਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਸਾਡੇ ਵਰਕਰਾਂ ਦਾ ਉਤਸ਼ਾਹ ਹੋਰ ਵਧਿਆ ਹੈ। ਇਹ ਉਤਸ਼ਾਹ ਸਿਰਫ਼ ਇਕ ਸਿਆਸੀ ਗੱਠਜੋੜ ਦੀ ਖੁਸ਼ੀ ਤੱਕ ਸੀਮਤ ਨਹੀਂ, ਸਗੋਂ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਭਲਾਈ ਲਈ ਨਵੀਂ ਉਮੀਦ ਦਾ ਪ੍ਰਤੀਕ ਹੈ। ਪੰਜਾਬ ਦੀ ਬਿਹਤਰੀ ਲਈ ਸਾਰੀਆਂ ਸੰਬੰਧਿਤ ਧਿਰਾਂ ਨੂੰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਨੂੰ ਮੁੱਖ ਰੱਖ ਕੇ ਕੰਮ ਕਰਨਾ ਚਾਹੀਦਾ ਹੈ। ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਭਾਰਤੀ ਜਨਤਾ ਪਾਰਟੀ ਦਾ ਸੰਗਠਨ ਪਿੰਡ ਪੱਧਰ ਤੋਂ ਲੈ ਕੇ ਸ਼ਹਿਰ ਦੇ ਹਰ ਵਾਰਡ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਰਨ ਤਾਰਨ ਇਕ ਸਰਹੱਦੀ ਜ਼ਿਲ੍ਹਾ ਹੈ ਅਤੇ ਇੱਥੋਂ ਦੇ ਲੋਕਾਂ ਦੀਆਂ ਆਪਣੀਆਂ ਵਿਸ਼ੇਸ਼ ਸਮੱਸਿਆਵਾਂ ਹਨ। ਇਸ ਮੌਕੇ ਮੌਜੂਦ ਸਮੂਹ ਭਾਜਪਾ ਆਗੂਆਂ ਨੇ ਵੀ ਅਕਾਲੀ-ਭਾਜਪਾ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਨ ਦੇ ਹਰ ਫ਼ੈਸਲੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਹਲਕਾ ਤਰਨ ਤਾਰਨ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਮੁੱਖ ਆਗੂ ਹਰਪ੍ਰੀਤ ਸਿੰਘ ਸਿੰਦਬਾਦ, ਚਰਨਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਸਾਗਰ, ਦਿਨੇਸ਼ ਜੋਸ਼ੀ, ਅਮਨ ਅਰੋੜਾ, ਅਵਤਾਰ ਸਿੰਘ, ਨਿਸ਼ਾਨ ਸਿੰਘ, ਸਲੀਮ ਅਹਿਮਦ, ਰੋਹਿਤ ਸ਼ਰਮਾ, ਡਾ. ਸੁਖਵੰਤ ਸਿੰਘ, ਭੋਲਾ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ ਮਾਲੂਵਾਲ, ਦਿਲਬਾਗ ਸਿੰਘ, ਕਨਵਰਦੀਪ ਸਿੰਘ, ਕਰਮਜੀਤ ਸਿੰਘ, ਗੁਰਮੀਤ ਸਿੰਘ, ਬਲਦੇਵ ਮਸੀਹ, ਸਵਿੰਦਰ ਸਿੰਘ ਪੰਨੂ, ਲੱਕੀ ਜੋਸ਼ੀ, ਜਸਵਿੰਦਰ ਸਿੰਘ, ਅਮਨ ਸ਼ਰਮਾ, ਕੈਪਟਨ ਪੂਰਨ ਸਿੰਘ, ਹਰਜੀਤ ਸਿੰਘ ਕੰਗ, ਘੁੱਲਾ ਸਿੰਘ ਤੋਂ ਇਲਾਵਾ ਹਲਕਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਵਾਈ ਫਾਇਰ ਕਰਨ ਅਤੇ ਧਮਕੀਆਂ ਦੇਣ ’ਤੇ ਮਾਮਲਾ ਦਰਜ ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਬੂਹ ਵਿਖੇ ਖੇਡ ਸਮਾਗਮ ਦੀ ਸ਼ੁਰੂਆਤ
Ad Position 24