26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਚੋਹਲਾ ਸਾਹਿਬ, 26 ਨਵੰਬਰ (ਬਲਵਿੰਦਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਤਰਨ ਤਾਰਨ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫਸਰ ਚੋਹਲਾ ਸਾਹਿਬ ਡਾ.

Ad Position 21
No active advertisement
ਅਜੀਤ ਡੈਸਕ 27-11-2026
ਚੋਹਲਾ ਸਾਹਿਬ, 26 ਨਵੰਬਰ (ਬਲਵਿੰਦਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਤਰਨ ਤਾਰਨ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫਸਰ ਚੋਹਲਾ ਸਾਹਿਬ ਡਾ. ਅਮਰਦੀਪ ਸਿੰਘ ਦੀ ਅਗਵਾਈ ਹੇਠ ਅੱਜ ਬਲਾਕ ਚੋਹਲਾ ਸਾਹਿਬ ਵਿਖੇ ਆਤਮਾ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਸਹਾਇਕ ਧੰਦਿਆਂ ਦੀਆਂ ਤਕਨੀਕੀ ਜਾਣਕਾਰੀਆਂ ਪ੍ਰਦਾਨ ਕਰਨਾ ਸੀ। ਕੈਂਪ ਦੌਰਾਨ ਸਟੇਜ ਸਕੱਤਰ ਦੀ ਅਹਿਮ ਭੂਮਿਕਾ ਨਿਭਾਉਂਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਚੋਹਲਾ ਸਾਹਿਬ ਡਾ. ਪ੍ਰਭਸਿਮਰਨ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਕਾਸ਼ਤ ਅਤੇ ਟਿਕਾਊ ਖੇਤੀਬਾੜੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਜਗਦੀਪ ਕੌਰ ਨੇ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਮਿਲਣ ਵਾਲੀਆਂ ਸਹੂਲਤਾਂ, ਸਿਖਲਾਈ ਪ੍ਰੋਗਰਾਮਾਂ ਅਤੇ ਲਾਭਾਂ ਤੋਂ ਜਾਣੂ ਕਰਵਾਇਆ। ਇਸੇ ਤਰ੍ਹਾਂ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਸਰਬਜੀਤ ਸਿੰਘ ਨੇ ਕਿਸਾਨਾਂ ਨੂੰ ਸਰ੍ਹੋਂ ਦੀ ਫਸਲ ਦੀ ਕਾਸ਼ਤ ਸੰਬੰਧੀ ਕੀਮਤੀ ਤਕਨੀਕੀ ਨੁਕਤੇ ਸਾਂਝੇ ਕੀਤੇ। ਬਲਾਕ ਟੈਕਨੋਲੋਜੀ ਮੈਨੇਜ਼ਰ ਡਾ. ਇੰਦਰਪਾਲ ਸਿੰਘ ਨੇ ਮੌਜੂਦਾ ਖੇਤੀ ਚੁਣੌਤੀਆਂ, ਬਰਸੀਮ ਦੀ ਕਾਸ਼ਤ ਦੀਆਂ ਤਕਨੀਕੀ ਬਾਰੀਕੀਆਂ ਅਤੇ ਪਸ਼ੂਆਂ ਦੀ ਸਿਹਤ ਤੇ ਪੋਸ਼ਣ ਸੰਬੰਧੀ ਅਹਿਮ ਜਾਣਕਾਰੀ ਦਿੱਤੀ। ਇਹ ਸਿਖਲਾਈ ਕੈਂਪ ਇਲਾਕੇ ਦੇ ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਕੈਂਪ ਵਿਚ ਬਲਾਕ ਚੋਹਲਾ ਸਾਹਿਬ ਦਾ ਸਮੂਹ ਸਟਾਫ ਹਾਜਰ ਰਿਹਾ, ਜਿਨ੍ਹਾਂ ਨੇ ਕੈਂਪ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਾਬਤ ਹੋਵੇਗਾ ਲਾਹੇਵੰਦ - ਮਨਜਿੰਦਰ ਸਿੰਘ ਐਮਾ ਅਗਲੀ ਖ਼ਬਰ ਅਣਪਛਾਤੇ ਵਿਅਕਤੀਆ ਨੇ ਗੋਲੀਆਂ ਮਾਰ ਕੇ ਚਾਚੇ-ਭਤੀਜਾ ਨੂੰ ਕੀਤਾ ਗੰਭੀਰ ਜ਼ਖ਼ਮੀ
Ad Position 24