26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਦੇ ਲੋਕ ਅਜਿਹੀ ਸਿਆਸਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ - ਪੰਡੋਰੀ

ਤਰਨ ਤਾਰਨ, 26 ਨਵੰਬਰ (ਇਕਬਾਲ ਸਿੰਘ ਸੋਢੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਪਾਰਟੀ ਦੇ ਆਗੂ ਨਰਿੰਦਰ ਸਿੰਘ ਰਟੌਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲ ਮੁੜ ਕੀਤੇ ਚੋਣ ਗੱਠਜੋੜ ਨੂੰ ਪੰਜਾਬ ਦੇ ਲੋਕਾਂ, ਕਿਸਾਨ ਅੰਦੋਲਨ ਅਤੇ ਦੇਸ਼ ਦੇ ਜਮਹੂਰੀ ਤੇ ਧਰਮ ਨਿਰਪੱਖ ਭਵਿੱਖ ਨਾਲ ਵਿਸ਼ਵਾਸਘਾਤ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਤਰਨ ਤਾਰਨ, 26 ਨਵੰਬਰ (ਇਕਬਾਲ ਸਿੰਘ ਸੋਢੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਪਾਰਟੀ ਦੇ ਆਗੂ ਨਰਿੰਦਰ ਸਿੰਘ ਰਟੌਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲ ਮੁੜ ਕੀਤੇ ਚੋਣ ਗੱਠਜੋੜ ਨੂੰ ਪੰਜਾਬ ਦੇ ਲੋਕਾਂ, ਕਿਸਾਨ ਅੰਦੋਲਨ ਅਤੇ ਦੇਸ਼ ਦੇ ਜਮਹੂਰੀ ਤੇ ਧਰਮ ਨਿਰਪੱਖ ਭਵਿੱਖ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਕੋਈ ਸਿਧਾਂਤਕ ਸਿਆਸੀ ਸਮਝੌਤਾ ਨਹੀਂ, ਸਗੋਂ ਸੱਤਾ ਦੀ ਕੁਰਸੀ ਤੱਕ ਪਹੁੰਚਣ ਲਈ ਕੀਤਾ ਗਿਆ। ਪੰਡੋਰੀ ਨੇ ਕਿਹਾ ਕਿ ਇਹ ਗੱਠਜੋੜ ਉਸ ਸਮੇਂ ਕੀਤਾ ਗਿਆ ਹੈ ਜਦੋਂ ਦੇਸ਼ ਭਰ ਦੀਆਂ ਜਮਹੂਰੀ ਤਾਕਤਾਂ ਭਾਜਪਾ ਦੀਆਂ ਸੰਵਿਧਾਨ ਵਿਰੋਧੀ, ਲੋਕਤੰਤਰ ਵਿਰੋਧੀ ਅਤੇ ਫਿਰਕੂ ਵੰਡੀਆਂ ਪਾਉਣ ਵਾਲੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਹਨ। ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਿਚ ਮੁੜ ਫਿਰਕੂ ਅਤੇ ਕਾਰਪੋਰੇਟ ਪੱਖੀ ਸਿਆਸਤ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਹੈ । ਇਸ ਮੌਕੇ ਜਸਬੀਰ ਕੌਰ ਕੈਰੋਵਾਲ, ਮਨਜੀਤ ਕੌਰ,ਹਰਬੰਸ ਸਿੰਘ ਕੈਰੋਵਾਲ, ਬਲਵਿੰਦਰ ਸਿੰਘ ਮੰਜੂਪੁਰ ਵਸਣ ਸਿੰਘ ਮੱਜੂਪੁਰ, ਕੁਲਦੀਪ ਸਿੰਘ ਰਟੌਲ, ਮੰਗਲ ਸਿੰਘ ਰਟੌਲ, ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖਡੂਰ ਸਾਹਿਬ ਤੋਂ 117 ਹਲਕਿਆਂ ’ਚ ਆਓ ਪੰਜਾਬ... ਅਗਲੀ ਖ਼ਬਰ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਾਬਤ ਹੋਵੇਗਾ ਲਾਹੇਵੰਦ - ਮਨਜਿੰਦਰ ਸਿੰਘ ਐਮਾ
Ad Position 24