26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖਡੂਰ ਸਾਹਿਬ ਤੋਂ 117 ਹਲਕਿਆਂ ’ਚ ਆਓ ਪੰਜਾਬ ਦੇ ਵਾਰਿਸ ਬਣੀਏ’ ਮੁਹਿੰਮ ਤਹਿਤ ਡੋਰ ਟੂ ਡੋਰ ਪ੍ਰਚਾਰ ਦਾ ਆਗਾਜ਼

ਖਡੂਰ ਸਾਹਿਬ, 26 ਨਵੰਬਰ (ਰਸ਼ਪਾਲ ਸਿੰਘ ਕੁਲਾਰ)– ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਤੋਂ 117 ਵਿਧਾਨ ਸਭਾ ਹਲਕਿਆਂ ਵਿਚ ‘ਆਓ ਪੰਜਾਬ ਦੇ ਵਾਰਿਸ ਬਣੀਏ’ ਮੁਹਿੰਮ ਤਹਿਤ ਡੋਰ ਟੂ ਡੋਰ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਭਾਈ ਕੁਲਦਮਨਰੂਪ ਸਿੰਘ ਖਾਲਸਾ ਹਲਕਾ ਇੰਚਾਰਜ ਖਡੂਰ ਸਾਹਿਬ ਵੀ ਉਨ੍ਹਾਂ ਨਾਲ ਹਾਜ਼ਰ ਸਨ।

Ad Position 21
No active advertisement
ਨਾਲ ਭਾਈ ਕੁਲਦਮਨਰੂਪ ਸਿੰਘ ਖ਼ਾਲਸਾ ਤੇ ਵਰਕਰ। 27-11-2026
ਖਡੂਰ ਸਾਹਿਬ, 26 ਨਵੰਬਰ (ਰਸ਼ਪਾਲ ਸਿੰਘ ਕੁਲਾਰ)– ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਤੋਂ 117 ਵਿਧਾਨ ਸਭਾ ਹਲਕਿਆਂ ਵਿਚ ‘ਆਓ ਪੰਜਾਬ ਦੇ ਵਾਰਿਸ ਬਣੀਏ’ ਮੁਹਿੰਮ ਤਹਿਤ ਡੋਰ ਟੂ ਡੋਰ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਭਾਈ ਕੁਲਦਮਨਰੂਪ ਸਿੰਘ ਖਾਲਸਾ ਹਲਕਾ ਇੰਚਾਰਜ ਖਡੂਰ ਸਾਹਿਬ ਵੀ ਉਨ੍ਹਾਂ ਨਾਲ ਹਾਜ਼ਰ ਸਨ। ਇਸ ਮੌਕੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸੇਵਾਦਾਰਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਹਰ ਘਰ ਤੱਕ ਪਹੁੰਚ ਕਰਕੇ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਅਤੇ ਪੰਜਾਬ ਤੇ ਪੰਥ ਨਾਲ ਸਬੰਧਤ ਮੁੱਦਿਆਂ ਬਾਰੇ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਦਾ ਸੰਕਲਪ ਲਿਆ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਸ ਡੋਰ ਟੂ ਡੋਰ ਮੁਹਿੰਮ ਦਾ ਮਕਸਦ ਸਿਰਫ਼ ਸਿਆਸੀ ਪ੍ਰਚਾਰ ਕਰਨਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਦੁੱਖ-ਦਰਦ ਨੂੰ ਨੇੜਿਓਂ ਸਮਝਣਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡਾਂ, ਸ਼ਹਿਰਾਂ, ਗਲੀਆਂ ਅਤੇ ਮੁਹੱਲਿਆਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ ,ਬਾਪੂ ਤਰਸੇਮ ਸਿੰਘ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਨਾਲ ਗੱਠਜੋੜ ਦੀ ਗੱਲਬਾਤ ਚੱਲ ਰਹੀ ਹੈ, ਜਿਸਦਾ ਨਤੀਜਾ ਜਲਦੀ ਤੁਹਾਡੇ ਸਾਹਮਣੇ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਦਾ ਫੈਸਲਾ ਹੋਇਆ ਤਾਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਖਡੂਰ ਸਾਹਿਬ ਹਲਕੇ ਤੋਂ ਚੋਣ ਲੜ ਸਕਦੇ ਹਨ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਦੀ ਸਿਆਸਤ ਵਿਚ ਲੋਕਾਂ ਨਾਲ ਸਿੱਧੇ ਰਾਬਤੇ, ਜਵਾਬਦੇਹੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇਣ ਵਾਲੀ ਨਵੀਂ ਪਹੁੰਚ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ। ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ, ਆਪਣੇ ਵਿਚਾਰ ਸਾਂਝੇ ਕਰਨ ਅਤੇ ਆਪਣੇ ਇਲਾਕਿਆਂ ਦੇ ਮਸਲੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੇ ਧਿਆਨ ਵਿਚ ਲਿਆਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਭਾਈ ਕਲਦਮਨਰੂਪ ਸਿੰਘ, ਭਾਈ ਅਰਜਿੰਦਰ ਸਿੰਘ ਹੀਰਾ, ਭਾਈ ਦਲਜੀਤ ਸਿੰਘ ਨੰਬਰਦਾਰ, ਸਰਬਜੀਤ ਸਿੰਘ ਬੰਟੀ, ਰਣਜੀਤ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ, ਬਲਬੀਰ ਸਿੰਘ, ਪਲਵਿੰਦਰ ਸਿੰਘ, ਹਰਦੇਵ ਸਿੰਘ, ਰਣਜੀਤ ਸਿੰਘ ਫੌਜੀ, ਭਾਈ ਜੋਰਾਵਰ ਸਿੰਘ, ਇਕਬਾਲ ਸਿੰਘ ਸਾਬਕਾ ਮੈਂਬਰ, ਬਾਬਾ ਬਲਵਿੰਦਰ ਸਿੰਘ, ਕੁਲਬੀਰ ਸਿੰਘ ਸਾਬਕਾ ਮੈਂਬਰ, ਨਿਰਮਲ ਸਿੰਘ, ਜਤਿੰਦਰ ਸਿੰਘ, ਇਕਬਾਲ ਸਿੰਘ ਚੌਧਰੀ, ਹਰਜਿੰਦਰ ਸਿੰਘ ਜਿੰਦਾ, ਮੰਗਲ ਸਿੰਘ, ਸੁਖਰਾਜ ਸਿੰਘ ਕੈਨੇਡਾ, ਇਕਬਾਲ ਖਾਨ, ਸਵਾਰਨਦੀਨ, ਸਾਹਿਬਦੀਨ, ਹੀਰਾ ਦੀਨ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਨਾਲ ਲੋਕ ਹਿਤਾਂ ਨੂੰ ਮਜ਼ਬੂਤੀ ਮਿਲੇਗੀ- ਜੈਮਲਵਾਲਾ ਅਗਲੀ ਖ਼ਬਰ ਪੰਜਾਬ ਦੇ ਲੋਕ ਅਜਿਹੀ ਸਿਆਸਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ - ਪੰਡੋਰੀ
Ad Position 24