27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਝਬਾਲ ਵਿਖੇ ਵਿਆਹ ਸਮਾਗਮ ਵਿਚ ਨੱਚ ਰਹੇ ਲਾੜੇ ਦੇ ਭਰਾ ਦੇ ਅਚਾਨਕ ਵੱਜੀ ਗੋਲੀ, ਗੰਭੀਰ ਜ਼ਖ਼ਮੀ

ਝਬਾਲ, 27 ਨਵੰਬਰ (ਸੁਖਦੇਵ ਸਿੰਘ)-ਪਿੰਡ ਝਬਾਲ ਵਿਖੇ ਘਰ ਵਿਚ ਹੀ ਚੱਲ ਰਹੇ ਵਿਆਹ ਸਮਾਗਮ ਵਿੱਚ ਰਾਤ ਸਮੇਂ ਅਚਾਨਕ ਚੱਲੀ ਗੋਲੀ ਨਾਲ ਕੁਝ ਨੌਜਵਾਨਾਂ ਨਾਲ ਨੱਚ ਰਹੇ ਵਿਆਹ ਵਾਲੇ ਮੁੰਡੇ ਦੇ ਭਰਾ ਦੇ ਗੋਲੀ ਵੱਜਣ ਨਾਲ ਉਹ ਗੰਭੀਰ ਜਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਝਬਾਲ ਵਿਖੇ ਮਿਲਖਾ ਸਿੰਘ ਪੁੱਤਰ ਜਗਤਾਰ ਸਿੰਘ ਦੇ ਘਰ ਵਿਚ ਵਿਆਹ ਸਮਾਗਮ ਚੱਲ ਰਿਹਾ ਸੀ ਅਤੇ ਲਾੜੇ ਦੇ ਭਰਾ ਵਿੱਕੀ ਸਮੇਤ ਕੁਝ ਨੌਜਵਾਨ ਨੱਚ ਕੇ ਜਸ਼ਨ ਮਨਾ ਰਹੇ ਸਨ ।

Ad Position 21
No active advertisement
ਅਜੀਤ ਡੈਸਕ 28-11-2026
ਝਬਾਲ, 27 ਨਵੰਬਰ (ਸੁਖਦੇਵ ਸਿੰਘ)-ਪਿੰਡ ਝਬਾਲ ਵਿਖੇ ਘਰ ਵਿਚ ਹੀ ਚੱਲ ਰਹੇ ਵਿਆਹ ਸਮਾਗਮ ਵਿੱਚ ਰਾਤ ਸਮੇਂ ਅਚਾਨਕ ਚੱਲੀ ਗੋਲੀ ਨਾਲ ਕੁਝ ਨੌਜਵਾਨਾਂ ਨਾਲ ਨੱਚ ਰਹੇ ਵਿਆਹ ਵਾਲੇ ਮੁੰਡੇ ਦੇ ਭਰਾ ਦੇ ਗੋਲੀ ਵੱਜਣ ਨਾਲ ਉਹ ਗੰਭੀਰ ਜਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਝਬਾਲ ਵਿਖੇ ਮਿਲਖਾ ਸਿੰਘ ਪੁੱਤਰ ਜਗਤਾਰ ਸਿੰਘ ਦੇ ਘਰ ਵਿਚ ਵਿਆਹ ਸਮਾਗਮ ਚੱਲ ਰਿਹਾ ਸੀ ਅਤੇ ਲਾੜੇ ਦੇ ਭਰਾ ਵਿੱਕੀ ਸਮੇਤ ਕੁਝ ਨੌਜਵਾਨ ਨੱਚ ਕੇ ਜਸ਼ਨ ਮਨਾ ਰਹੇ ਸਨ । ਅਚਾਨਕ ਹੀ ਕਿਸੇ ਵਿਅਕਤੀ ਕੋਲੋਂ ਚਲਾਈ ਗੋਲੀ ਲਾੜੇ ਦੇ ਭਰਾ ਵਿੱਕੀ ਦੇ ਲੱਗੀ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਘਟਨਾ ਨਾਲ ਚੱਲ ਰਹੇ ਵਿਆਹ ਸਮਾਗਮ ਵਿਚ ਹਫੜਾ ਦਫੜੀ ਮੱਚ ਗਈ। ਇਸ ਸੰਬੰਧੀ ਥਾਣਾ ਮੁਖੀ ਜਗਰਾਜ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਸਾਰਾ ਮਸਲਾ ਆ ਗਿਆ ਹੈ ਅਤੇ ਜ਼ਖ਼ਮੀ ਨੌਜਵਾਨ ਦੇ ਬਿਆਨ ਲੈਕੇ ਕੇਸ ਦਰਜ ਕੀਤਾ ਜਾ ਰਿਹਾ ਹੈ।ਇਸ ਘਟਨਾ ਨੇ ਇੱਕ ਵਾਰ ਫਿਰ ਵਿਆਹ ਸਮਾਗਮਾਂ ਦੌਰਾਨ ਹਥਿਆਰਾਂ ਦੀ ਲਾਪਰਵਾਹੀ ਨਾਲ ਵਰਤੋਂ ਅਤੇ ਹਵਾਈ ਫਾਇਰਿੰਗ ਦੇ ਖ਼ਤਰਿਆਂ ਨੂੰ ਉਜਾਗਰ ਕਰ ਦਿੱਤਾ ਹੈ। ਵਿਆਹ ਦੀਆਂ ਖ਼ੁਸ਼ੀਆਂ ਦੌਰਾਨ ਵਾਪਰੀ ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ
Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਇਆ ਅਗਲੀ ਖ਼ਬਰ ਮਾਈ ਭਾਗੋ ਲਾਅ ਕਾਲਜ ਉਸਮਾਂ ਵਿਖੇ ਵਿਦਿਆਰਥਣਾਂ ਨੂੰ ਸਵੈ-ਗਣਨਾ ਮੁਹਿੰਮ ਸੰਬੰਧੀ ਕੀਤਾ ਗਿਆ ਜਾਗਰੂਕ
Ad Position 24