27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ/ਕੰਟਰੈਕਟ ਇੰਸਟਰਕਟਰਾਂ ਵਲੋਂ ਨੰਗਲ ਵਿਖੇ 5 ਨੂੰ ਰੋਸ ਪ੍ਰਦਰਸ਼ਨ ਅਤੇ ਧਰਨਾ ਦੇਣ ਦਾ ਐਲਾਨ

ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)– ਆਲ ਪੰਜਾਬ ਸਕੀਮਾਂ ਅਧੀਨ ਕੰਮ ਕਰ ਰਹੇ ਗੈਸਟ ਫੈਕਲਟੀ ਇੰਸਟ੍ਰਕਟਰਾਂ (ਠੇਕਾ ਆਧਾਰਿਤ) ਨੇ ਲੰਮੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂਆਂ ਅਨੁਸਾਰ, ਉਹ ਲਗਭਗ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 28-11-2026
ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)– ਆਲ ਪੰਜਾਬ ਸਕੀਮਾਂ ਅਧੀਨ ਕੰਮ ਕਰ ਰਹੇ ਗੈਸਟ ਫੈਕਲਟੀ ਇੰਸਟ੍ਰਕਟਰਾਂ (ਠੇਕਾ ਆਧਾਰਿਤ) ਨੇ ਲੰਮੇ ਸਮੇਂ ਤੋਂ ਲਟਕਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂਆਂ ਅਨੁਸਾਰ, ਉਹ ਲਗਭਗ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਇਸ ਸਬੰਧੀ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚ 5 ਅਕਤੂਬਰ 2026 ਨੂੰ ਸਬ-ਕਮੇਟੀ ਦੇ ਇੰਚਾਰਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁੱਖ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ ਪਰ ਇੰਨਾ ਸਮਾਂ ਬੀਤ ਜਾਣ ਅਤੇ ਭਰੋਸਿਆਂ ਦੇ ਬਾਵਜੂਦ ਅੱਜ ਤੱਕ ਨਾ ਤਾਂ ਕੋਈ ਠੋਸ ਹੱਲ ਨਿਕਲਿਆ ਹੈ ਅਤੇ ਨਾ ਹੀ ਕੋਈ ਨੋਟੀਫਿਕੇਸ਼ਨ ਜਾਰੀ ਹੋਇਆ ਹੈ, ਜਿਸ ਕਾਰਨ ਇੰਸਟ੍ਰਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਅਸੀ ਆਪਣੀਆਂ ਮੰਗਾਂ ਸਬੰਧੀ ਬਹੁਤ ਵਾਰ ਮੁੱਖ ਮੰਤਰੀ ਸਾਹਿਬ ਨਾਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਅਤੇ ਹੋਰ ਮੰਤਰੀ ਸਹਿਬਾਨਾਂ ਨਾਲ ਬਹੁਤ ਵਾਰ ਮੀਟਿੰਗ ਕਰ ਚੁੱਕੇ ਹਾਂ ਪਰ ਸਾਡੀਆਂ ਮੰਗਾਂ ਮੰਨਣ ਸਬੰਧੀ ਸਰਕਾਰ ਵਲੋ ਕੋਈ ਕਾਰਵਾਈ ਨਹੀਂ ਕੀਤੀ ਗਈ ਪੰਜਾਬ ਦੀਆਂ ਆਈ.ਟੀ ਆਈਜ.ਵਿਚ ਕੰਮ ਕਰਦੇ ਗੈਸਟ ਫੈਕਲਟੀ ਕੱਚੇ ਇੰਸਟਰਕਟਰਾ ਦੇ ਭਵਿੱਖ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ। ਜਿਸ ਕਰਕੇ ਯੂਨੀਅਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਵਲੋ ਜਦੋਂ ਤੱਕ ਸਾਡੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਪੱਤਰ ਜਾਰੀ ਨਹੀਂ ਕੀਤਾ ਜਾਂਦਾ ਤਾਂ ਪੂਰੀ ਯੂਨੀਅਨ ਵਲੋਂ ਕਲਾਸਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ 5 ਦਸੰਬਰ ਨੂੰ ਨੰਗਲ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਲਗਾਇਆ ਜਾਵੇਗਾ ਜਾਵੇਗਾ। ਇਸ ਮੌਕੇ ਯੂਨੀਅਨ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ ਮਨਜਿੰਦਰ ਸਿੰਘ, ਅਰਸ਼ਦੀਪ ਸਿੰਘ, ਨਿਸ਼ਾਨ ਸਿੰਘ,ਸੁਖਜਿੰਦਰ ਸਿੰਘ, ਸੁਰਜੀਤ ਸਿੰਘ, ਤੇਜਿੰਦਰ ਸਿੰਘ, ਸ਼ਮਸ਼ੇਰ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਵਾਈ ਫਾਇਰ ਕਰਨ ’ਤੇ ਮਾਮਲਾ ਦਰਜ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ
Ad Position 24