27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਾਈਕਲ ਯਾਤਰਾ ’ਤੇ ਨਿਕਲੇ ਨੌਜਵਾਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਪਹੁੰਚੇ

ਖਾਲੜਾ, 27 ਨਵੰਬਰ (ਜੱਜਪਾਲ ਸਿੰਘ ਜੱਜ) ਸਿੱਖ ਇਤਿਹਾਸ ਨਾਲ ਜੁੜੇ ਇਤਿਹਾਸਕ ਸਥਾਨਾਂ ਅਤੇ ਸ਼ਹੀਦਾਂ ਦੇ ਜੱਦੀ ਪਿੰਡਾਂ ਦੀ ਯਾਤਰਾ ਕਰ ਰਹੇ ਦੋ ਨੌਜਵਾਨ ਸਾਈਕਲਿਸਟ ਸਰਹੱਦੀ ਕਸਬਾ ਖਾਲੜਾ ਵਿਖੇ ਪਹੁੰਚੇ। ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੀ ਯਾਦ ਨੂੰ ਸਿਜਦਾ ਕੀਤਾ।

Ad Position 21
No active advertisement
ਸਾਈਕਲ ਯਾਤਰਾ ਕਰਦਿਆਂ ਖਾਲੜਾ ਪੁੱਜੇ ਨੌਜਵਾਨ ਗੱਲਬਾਤ ਕਰਦੇ ਹੋਏ। ਤਸਵੀਰ–ਜੱਜਪਾਲ 28-11-2026
ਖਾਲੜਾ, 27 ਨਵੰਬਰ (ਜੱਜਪਾਲ ਸਿੰਘ ਜੱਜ) ਸਿੱਖ ਇਤਿਹਾਸ ਨਾਲ ਜੁੜੇ ਇਤਿਹਾਸਕ ਸਥਾਨਾਂ ਅਤੇ ਸ਼ਹੀਦਾਂ ਦੇ ਜੱਦੀ ਪਿੰਡਾਂ ਦੀ ਯਾਤਰਾ ਕਰ ਰਹੇ ਦੋ ਨੌਜਵਾਨ ਸਾਈਕਲਿਸਟ ਸਰਹੱਦੀ ਕਸਬਾ ਖਾਲੜਾ ਵਿਖੇ ਪਹੁੰਚੇ। ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੀ ਯਾਦ ਨੂੰ ਸਿਜਦਾ ਕੀਤਾ। ਇਸ ਮੌਕੇ ਭਾਈ ਅਮਰਜੀਤ ਸਿੰਘ ਖਾਲੜਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਵਲੋਂ ਦੋਵਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਸਾਈਕਲਿਸਟ ਜਗਤਾਰ ਸਿੰਘ ਵਾਸੀ ਨਰਾਲੀ ਸਿਰਸਾ ਹਰਿਆਣਾ ਨੇ ਦੱਸਿਆ ਕਿ ਉਹ ਹੁਣ ਤੱਕ ਲਗਪਗ 20 ਹਜ਼ਾਰ ਕਿਲੋਮੀਟਰ ਸਾਈਕਲ ਯਾਤਰਾ ਕਰ ਚੁੱਕੇ ਹਨ। ਇਸੇ ਤਰ੍ਹਾਂ ਮਨਤੇਜ ਸਿੰਘ ਰੁੜਕੀ ਨੇ ਦੱਸਿਆ ਕਿ ਉਹ 50 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰ ਚੁੱਕੇ ਹਨ। ਉਨ੍ਹਾਂ ਦੀ ਯਾਤਰਾ ਦਾ ਮਕਸਦ ਸਿੱਖ ਇਤਿਹਾਸ ਨਾਲ ਜੁੜੇ ਸਥਾਨਾਂ, ਸ਼ਹੀਦਾਂ ਦੇ ਜੱਦੀ ਪਿੰਡਾਂ ਅਤੇ 1984 ਦੇ ਦੌਰ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨਾ ਹੈ। ਦੋਵਾਂ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਪਹੁੰਚਣਾ ਉਨ੍ਹਾਂ ਲਈ ਮਾਣ ਤੇ ਭਾਵੁਕਤਾ ਦਾ ਪਲ ਹੈ। ਉਨ੍ਹਾਂ ਨੇ ਪਰਿਵਾਰ ਦੀ ਫੋਟੋ ਗੈਲਰੀ ਤੇ ਯਾਦਗਾਰਾਂ ਵੀ ਗਹੁ ਨਾਲ ਦੇਖੀਆਂ। ਅੰਤ ਵਿੱਚ ਉਨ੍ਹਾਂ ਖਾਲੜਾ ਵਾਸੀਆਂ ਵਲੋਂ ਮਿਲੇ ਪਿਆਰ ਅਤੇ ਸਨਮਾਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਬਾਦਲ ਨੇ ਭਾਜਪਾ ਨਾਲ ਗੱਠਜੋੜ ਕਰਕੇ ਪੰਜਾਬੀਆਂ ਦੀ ਪਿੱਠ ’ਚ ਮੁੜ ਛੁਰਾ ਮਾਰਿਆ - ਰਾਜਬੀਰ ਸਿੰਘ ਭੁੱਲਰ ਅਗਲੀ ਖ਼ਬਰ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24