ਅਕਾਲੀ ਦਲ ਬਾਦਲ ਨੇ ਭਾਜਪਾ ਨਾਲ ਗੱਠਜੋੜ ਕਰਕੇ ਪੰਜਾਬੀਆਂ ਦੀ ਪਿੱਠ ’ਚ ਮੁੜ ਛੁਰਾ ਮਾਰਿਆ - ਰਾਜਬੀਰ ਸਿੰਘ ਭੁੱਲਰ
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਭਾਰਤੀ ਜਨਤਾ ਪਾਰਟੀ ਨਾਲ ਮੁੜ ਗਠਜੋੜ ਕਰਨ ਦੇ ਫੈਸਲੇ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸੈਂਕੜੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਅਕਾਲੀ ਦਲ ਬਾਦਲ ਨੇ ਭਾਜਪਾ ਨਾਲ ਹੱਥ ਮਿਲਾ ਕੇ ਇਕ ਵਾਰ ਫਿਰ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ।
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਭਾਰਤੀ ਜਨਤਾ ਪਾਰਟੀ ਨਾਲ ਮੁੜ ਗਠਜੋੜ ਕਰਨ ਦੇ ਫੈਸਲੇ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਸੈਂਕੜੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਅਕਾਲੀ ਦਲ ਬਾਦਲ ਨੇ ਭਾਜਪਾ ਨਾਲ ਹੱਥ ਮਿਲਾ ਕੇ ਇਕ ਵਾਰ ਫਿਰ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜੇ ਤੱਕ ਕਿਸਾਨੀ ਅੰਦੋਲਨ ਦੌਰਾਨ ਵਾਪਰੀਆਂ ਘਟਨਾਵਾਂ ਤੇ ਸ਼ਹੀਦ ਹੋਏ ਕਿਸਾਨਾਂ ਦੇ ਦੁੱਖ ਨੂੰ ਭੁਲਾ ਨਹੀਂ ਸਕੇ ਹਨ। ਕਿਸਾਨਾਂ ਨੇ ਆਪਣੇ ਹੱਕਾਂ ਦੀ ਰਾਖੀ ਲਈ ਲੰਮਾ ਸੰਘਰਸ਼ ਲੜਿਆ ਅਤੇ ਇਸ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਅਜਿਹੇ ਸਮੇਂ ਵਿਚ ਅਕਾਲੀ ਦਲ ਬਾਦਲ ਵਲੋਂ ਭਾਜਪਾ ਨਾਲ ਮੁੜ ਸਿਆਸੀ ਗਠਜੋੜ ਕਰਨਾ ਕਿਸਾਨਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਕਰਨ ਦੇ ਬਰਾਬਰ ਹੈ। ਇਸ ਮੌਕੇ ਸ਼ਹਿਰੀ ਕਾਂਗਰਸ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ, ਸਰਪੰਚ ਭੁਪਿੰਦਰ ਸਿੰਘ ਕੰਗ ਗੋਹਲਵੜ, ਰਜਿੰਦਰ ਭੰਡਾਰੀ, ਡਿੰਪੀ ਮਹੰਤ, ਅੰਗਰੇਜ ਸਿੰਘ ਚੱਕ ਸਿਕੰਦਰ, ਲਾਡੀ ਚੱਕ ਸਿਕੰਦਰ, ਬਲਵਿੰਦਰ ਸਿੰਘ ਝਾਮਕੇ, ਸਕੱਤਰ ਸਿੰਘ ਸਰਪੰਚ ਰਾਮਰੌਣੀ, ਹਰਭਾਗ ਸਿੰਘ ਪਹਿਲਵਾਨ, ਹੈਪੀ ਸਰਪੰਚ ਬਾਲੇਚੱਕ , ਹਰਜੀਤ ਸਿੰਘ ਬਿੱਲਾ ਸਰਪੰਚ, ਗੁਰਜੀਤ ਸਿੰਘ ਸਰਪੰਚ ਮੁਰਾਦਪੁਰਾ ਆਦਿ ਹਾਜ਼ਰ ਸਨ।