28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਵ-ਨਿਯੁਕਤ ਐੱਸ.ਐੱਸ.ਪੀ.ਅਜੇ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਵ ਨਿਯੁਕਤ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 29-11-2026
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਵ ਨਿਯੁਕਤ ਐੱਸ.ਐੱਸ.ਪੀ. ਅਜੇ ਗਾਂਧੀ ਵਲੋ ਅਹੁਦਾ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਅਤੇ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਜੀ ਦੀ ਹਜੂਰੀ ਵਿਚ ਬੈਠ ਕੇ ਕੀਰਤਨ ਸਰਵਣ ਕੀਤਾ। ਗੁਰਦੁਆਰਾ ਪ੍ਰਬੰਧਕਾਂ ਵਲੋਂ ਐੱਸ.ਐੱਸ.ਪੀ. ਅਜੇ ਗਾਂਧੀ ਨੂੰ ਸਿਰੋਪਾਓ ਭੇਂਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਅਜੇ ਗਾਂਧੀ ਨੇ ਕਿਹਾ ਕਿ ਉਹ ਬੜੇ ਭਾਗਸ਼ਾਲੀ ਹਨ, ਜਿਨ੍ਹਾਂ ਨੂੰ ਤਰਨ ਤਾਰਨ ਦੀ ਪਵਿੱਤਰ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ.ਅਮੋਲਕ ਸਿੰਘ, ਐੱਸ.ਐੱਚ.ਓ. ਰਾਜ ਕੁਮਾਰ ਅਤੇ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਨੂੰ ਪੱਟੀ ਇਲਾਕੇ ਵਿਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ -ਡੀ.ਐਸ.ਪੀ. ਜਗਬੀਰ ਸਿੰਘ ਅਗਲੀ ਖ਼ਬਰ ਖ਼ਾਲਸਾ ਕਾਲਜ ਦਾ ਬੀ.ਏ. ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ
Ad Position 24