28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਟਕਸਾਲੀ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਚੋਹਲਾ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਬਿੱਲਾ ਸ਼ੇਰੋਂ ਦੇ ਹੱਕ ਵਿਚ ਦਿੱਤਾ ਸਮਰਥਨ

ਚੋਹਲਾ ਸਾਹਿਬ, 28 ਨਵੰਬਰ (ਬਲਵਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਅਧੀਨ ਪੈਦੇ ਚੋਹਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਸੱਤਾ ਨੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਦੇ ਸਮਰਥਨ ਵਿਚ ਵੱਡਾ ਇਕੱਠ ਕਰ ਸ਼੍ਰੋਮਣੀ ਅਕਾਲੀ ਦਲ ਨੂੰ ਆਉਣ ਵਾਲੀਆਂ ਚੋਣਾਂ ਵਿਚ ਸੰਪੂਰਨ ਸਮਰਥਨ ਨਾਲ਼ ਜਿੱਤ ਹਾਸਲ ਕਰਵਾਉਣ ਦਾ ਐਲਾਨ ਕੀਤਾ। ਸੰਬੋਧਨ ਦੌਰਾਨ ਜਥੇਦਾਰ ਸਤਨਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੰਜਾਬ ਅਤੇ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਮਜ਼ਬੂਤ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਅਸੀਂ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਤ ਹਾਸਲ ਕਰਵਾਉਣ ਲਈ ਹਰ ਤਰ੍ਹਾਂ ਦੇ ਯਤਨ ਕਰਾਂਗੇ ।

Ad Position 21
No active advertisement
ਚੋਹਲਾ ਸਾਹਿਬ ਵਿਖੇ ਜਥੇਦਾਰ ਸਤਨਾਮ ਸਿੰਘ ਸੱਤਾ ਵਲੋ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਹੱਕ ਵਿਚ ਸਮਰਥਨ ਦਿੰਦੇ ਹੋਏ। ਤਸਵੀਰਾਂ–ਬਲਵਿੰਦਰ ਸਿੰਘ 29-11-2026
ਚੋਹਲਾ ਸਾਹਿਬ, 28 ਨਵੰਬਰ (ਬਲਵਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਅਧੀਨ ਪੈਦੇ ਚੋਹਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਸੱਤਾ ਨੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਦੇ ਸਮਰਥਨ ਵਿਚ ਵੱਡਾ ਇਕੱਠ ਕਰ ਸ਼੍ਰੋਮਣੀ ਅਕਾਲੀ ਦਲ ਨੂੰ ਆਉਣ ਵਾਲੀਆਂ ਚੋਣਾਂ ਵਿਚ ਸੰਪੂਰਨ ਸਮਰਥਨ ਨਾਲ਼ ਜਿੱਤ ਹਾਸਲ ਕਰਵਾਉਣ ਦਾ ਐਲਾਨ ਕੀਤਾ। ਸੰਬੋਧਨ ਦੌਰਾਨ ਜਥੇਦਾਰ ਸਤਨਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੰਜਾਬ ਅਤੇ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਮਜ਼ਬੂਤ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਅਸੀਂ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਤ ਹਾਸਲ ਕਰਵਾਉਣ ਲਈ ਹਰ ਤਰ੍ਹਾਂ ਦੇ ਯਤਨ ਕਰਾਂਗੇ । ਸਰਪੰਚ ਬਿੱਲਾ ਸੇਰੋ ਤੇ ਹਲਕਾ ਇੰਚਾਰਜ ਰਮਨਦੀਪ ਸੇਰੋਂ ਨੇ ਕਿਹਾ ਕਿ ਅਕਾਲੀ ਦਲ ਟਕਸਾਲੀ ਅਕਾਲੀ ਆਗੂਆਂ ਦੀ ਸੋਚ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਨਾਲ ਬਣਿਆ ਹੈ ਅਤੇ ਜੇਕਰ ਸਾਡੇ ਸੀਨੀਅਰ ਅਕਾਲੀ ਆਗੂਆਂ ਦੀ ਸੋਚ ਸਾਨੂੰ ਸਮਰਥਨ ਦਿੰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਿਲ ਕਰੇਗਾ। ਇਸ ਮੌਕੇ ਉਨ੍ਹਾਂ ਨੇ ਜਥੇਦਾਰ ਸਤਨਾਮ ਸਿੰਘ ਸੱਤਾ ਅਤੇ ਸਮੂਹ ਸਾਥੀਆ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਪੂਰਾ ਮਾਨ ਸਨਮਾਣ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਮੋਜੂਦ ਅਮਰੀਕ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ ਸ਼ਬਦੀ , ਡਾਕਟਰ ਜਤਿੰਦਰ ਸਿੰਘ, ਹਰਜਿੰਦਰ ਸਿੰਘ ਆੜ੍ਹਤੀ, ਹਰਦੇਵ ਸਿੰਘ ਆੜ੍ਹਤੀ, ਬੀ.ਸੀ ਵਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਦਲਬੀਰ ਸਿੰਘ ਸਾਬਕਾ ਸਰਪੰਚ ਦਿਲਬਰ ਸਿੰਘ, ਸੰਧੂ ਟੂਰ ਐਂਡ ਟਰੈਵਲ, ਗੁਰਵਿੰਦਰ ਸਿੰਘ, ਸੁਖਦੇਵਸਿੰਘ,ਸੁਲੱਖਣ ਸਿੰਘ ਭੈਲ, ਚਰਨਜੀਤ ਸਿੰਘ ਭੈਲ, ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ, ਜਗਰੂਪ ਸਿੰਘ ਪ੍ਰਧਾਨ, ਇੰਦਰਜੀਤ ਸਿੰਘ ਸੈਣੀ, ਗੁਰਜੀਤ ਸਿੰਘ ਟੈਂਟ ਹਾਊਸ ਵਾਲਾ,. ਸੁਖਦੇਵ ਸਿੰਘ, ਕਰਮ ਸਿੰਘ ਮੈਂਬਰ, ਸਾਧਾ ਸਿੰਘ ਪ੍ਰਧਾਨ, ਸੂਬੇਦਾਰ ਸੁਰਜੀਤ ਸਿੰਘ, ਸੂਬੇਦਾਰ ਹਰਬੰਸ ਸਿੰਘ, ਰਤਨ ਸਿੰਘ, ਕਿਸਾਨ ਆਗੂ ਗੁਰਿੰਦਰ ਸਿੰਘ, ਗੋਗਾ ਡਾਕਟਰ, ਰਕੇਸ਼ ਕੁਮਾਰ ਨਈਅਰ, ਰਕੇਸ਼ ਕੁਮਾਰ ਫੁੱਲਾਂ ਵਾਲੇ, ਰਾਹੁਲ ਧੀਰ, ਡਾਕਟਰ ਕਾਲਾ ਸਿੰਘ ਅਤੇ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਅਕਾਲੀ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਬਰ ਗਿਆਨ ਸਿੰਘ ਸ਼ਾਹਬਾਜ਼ਪੁਰ, ਪੀ.ਏ .ਸੀ ਮੈਂਬਰ ਸਿਕੰਦਰ ਸਿੰਘ ਵਰਾਣਾ, ਜਰਨਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਜਰਨਲ ਕੌਂਸਲ ਮੈਂਬਰ ਰਾਜਾਾ ਸਰਪੰਚ ਭੈਲ਼, ਜਗਰੂਪ ਸਿੰਘ ਪੱਖੋਪੁਰ, ਕੁਰਿੰਦਰਜੀਤ ਸਿੰਘ, ਸੁਖਜਿੰਦਰ ਸਿੰਘ ਬਿੱਟੂ ਸਰਪੰਚ, ਇੰਦਰਜੀਤ ਸਿੰਘ ਸੋਨੀ ਆੜ੍ਹਤੀਆ ਸਰਪੰਚ ਰਣਜੀਤ ਸਿੰਘ ਰਾਣਾ ਮੰਮਨਕੇ, ਸਰਮੁਖ ਸਿੰਘ ਜਾਮਾਰਾਏ, ਮੋਹਨ ਸਿੰਘ ਭੈਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀ ਗ੍ਰਿਫ਼ਤਾਰ - ਐਸ.ਐੱਸ.ਪੀ ਅਗਲੀ ਖ਼ਬਰ ਨਸ਼ਾ ਤਸਕਰਾਂ ਨੂੰ ਪੱਟੀ ਇਲਾਕੇ ਵਿਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ -ਡੀ.ਐਸ.ਪੀ. ਜਗਬੀਰ ਸਿੰਘ
Ad Position 24