28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਡੀ.ਐੱਸ.ਪੀ. ਅਮਲੋਕ ਸਿੰਘ ਦੀ ਅਗਵਾਈ ’ਚ ਪੁਲਿਸ ਨੇ ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)– ਡੀ. ਐੱਸ.

Ad Position 21
No active advertisement
ਅਜੀਤ ਡੈਸਕ 29-11-2026
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)– ਡੀ.ਐੱਸ.ਪੀ.ਸਿਟੀ ਤਰਨਤਾਰਨ ਅਮੋਲਕ ਸਿੰਘ ਦੀ ਅਗਵਾਈ ਹੇਠ ਰੇਲਵੇ ਪੁਲਿਸ ਅਤੇ ਤਰਨ ਤਾਰਨ ਪੁਲਿਸ ਵਲੋਂ ਚਲਾਏ ਗਏ ਸਾਂਝੇ ਅਭਿਆਨ ਤਹਿਤ ਰੇਲਵੇ ਸਟੇਸ਼ਨ ਅਤੇ ਰੇਲ ਗੱਡੀ ਦੀਆ ਸਵਾਰੀਆ ਚੈਕਿੰਗ ਕੀਤੀ ਗਈ। ਵੱਡੀ ਗਿਣਤੀ ਵਿਚ ਮੁਲਾਜਮਾਂ ਵਲੋਂ ਰੇਲਵੇ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਰਚ ਕੀਤੀ ਗਈ ਅਤੇ ਸਵਾਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ, ਉਥੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਅਮਲੋਕ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਅਤੇ ਰੇਲਵੇ ਡੀ.ਜੀ.ਪੀ. ਦੀਆ ਹਦਾਇਤਾਂ ’ਤੇ ਚਲਾਏ ਜਾ ਰਹੇ ਸਾਂਝੇ ਅਭਿਆਨ ਦੌਰਾਨ ਇਹ ਚੈਕਿੰਗ ਮੁਹਿੰਮ ਚਲਾਈ ਗਈ ਹੈ ਤਾਂ ਜੋ ਜਿਥੇ ਲੋਕਾਂ ਦੀ ਸੁਰੱਖਿਆ ਦੀ ਸਮੀਖਿਆ ਹੋ ਸਕੇ , ਉਥੇ ਨਸ਼ਾ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਵੀ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਇਸੇ ਤਰ੍ਹਾਂ ਲਗਾਤਾਰੀ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੱਕੀ ਵਸਤੂਆਂ ਜਾਂ ਵਿਅਕਤੀਆਂ ਸੰਬੰਧੀ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮਾਂ ਰਹਿੰਦੇ ਉਨ੍ਹਾਂ ਉਪਰ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਥਾਣਾ ਸਿਟੀ ਐੱਸ.ਐੱਚ.ਓ. ਰਾਜ ਕੁਮਾਰ, ਰੇਲਵੇ ਪੁਲਿਸ ਚੌਕੀ ਤਰਨ ਤਾਰਨ ਦੇ ਸਬ ਇੰਸਪੈਕਟਰ ਧਰਮ ਸਿੰਘ, ਹੌਲਦਾਰ ਸੁਰਿੰਦਰ ਸਿੰਘ, ਆਰ.ਪੀ.ਐਫ ਇੰਚਾਰਜ ਤਰਨ ਤਾਰਨ ਪ੍ਰਿੰਸ ਸਿੰਘ, ਏ.ਐੱਸ.ਆਈ. ਜੋਗਿੰਦਰ ਸਿੰਘ, ਏ.ਐੱਸ.ਆਈ. ਪ੍ਰਦੁਮਣ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਦੇ ਵਿਦਿਆਰਥੀ ਰੋਹਨਦੀਪ ਸਿੰਘ ਸਨਮਾਨਿਤ ਅਗਲੀ ਖ਼ਬਰ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ
Ad Position 24