28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਾਲਾਨਾ ਖੂਨਦਾਨ ਕੈਂਪ ਅੱਜ

ਤਰਨ ਤਾਰਨ, 28 ਨਵੰਬਰ (ਇਕਬਾਲ ਸਿੰਘ ਸੋਢੀ )–ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਾਲਾਨਾ ਖੂਨਦਾਨ ਕੈਂਪ 29 ਨਵੰਬਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਤਰਨ ਤਾਰਨ ਦੇ ਨਿਰੰਕਾਰੀ ਸ਼ਰਧਾਲੂਆਂ, ਸੰਗਤਾਂ ਅਤੇ ਸਰਕਾਰੀ ਕਰਮਚਾਰੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਤ ਨਿਕਾਰੀ ਬ੍ਰਾਂਚ ਤਰਨ ਤਾਰਨ ਦੇ ਮੁਖੀ ਪ੍ਰੇਮ ਕੁਮਾਰ ਅਤੇ ਸਮਾਜ ਸੇਵੀ ਐਡਵੋਕੇਟ ਐੱਸ.

Ad Position 21
No active advertisement
ਖੂਨਦਾਨ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੇਮ ਕੁਮਾਰ ਅਤੇ ਐਡਵੋਕੇਟ ਸ਼ਰਨਜੀਤ ਸਿੰਘ ਚੌਹਾਨ। ਤਸਵੀਰ–ਲਵਲੀ 29-11-2026
ਤਰਨ ਤਾਰਨ, 28 ਨਵੰਬਰ (ਇਕਬਾਲ ਸਿੰਘ ਸੋਢੀ )–ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਾਲਾਨਾ ਖੂਨਦਾਨ ਕੈਂਪ 29 ਨਵੰਬਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਤਰਨ ਤਾਰਨ ਦੇ ਨਿਰੰਕਾਰੀ ਸ਼ਰਧਾਲੂਆਂ, ਸੰਗਤਾਂ ਅਤੇ ਸਰਕਾਰੀ ਕਰਮਚਾਰੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਤ ਨਿਕਾਰੀ ਬ੍ਰਾਂਚ ਤਰਨ ਤਾਰਨ ਦੇ ਮੁਖੀ ਪ੍ਰੇਮ ਕੁਮਾਰ ਅਤੇ ਸਮਾਜ ਸੇਵੀ ਐਡਵੋਕੇਟ ਐੱਸ.ਪੀ. ਲਹਿਰੀ, ਐਡਵੋਕੇਟ ਸ਼ਰਨਪਾਲ ਸਿੰਘ ਚੌਹਾਨ ਨੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਤੋਂ ਨਿਰੰਕਾਰੀ ਸ਼ਰਧਾਲੂਆਂ ਵਲੋਂ ਇਸ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਲਗਪਗ 500 ਤੋਂ 700 ਯੂਨਿਟ ਤੱਕ ਖੂਨਦਾਨ ਕੀਤਾ ਜਾ ਸਕਦਾ ਹੈ। ਦੱਸਣਾ ਬਣਦਾ ਹੈ ਕਿ ਸੰਤ ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂਆਂ ਵਲੋਂ ਮਨੁੱਖਤਾ ਦੇ ਭਲੇ ਲਈ ਅਜਿਹੇ ਖੂਨਦਾਨ ਕੈਂਪ, ਸਫਾਈ ਮੁਹਿੰਮ ਕੈਂਪ, ਮੈਡੀਕਲ ਕੈਂਪ ਅਤੇ ਜਦ ਵੀ ਦੇਸ਼ ਮੁਸ਼ਕਿਲ ਹਲਾਤਾਂ ਵਿਚੋਂ ਗੁਜਰਿਆਂ ਤਾਂ ਹਰੇਕ ਸਮੇਂ ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂਆਂ ਨੇ ਮਨੁੱਖਤਾਂ ਭਲੇ ਲਈ ਮੋਹਰੀ ਰਹਿ ਕੇ ਸਹਿਯੋਗ ਦਿੱਤਾ ਹੈ। ਇਸ ਮੌਕੇ ਪਿ੍ਰੰਸੀਪਲ ਪਰਮਿੰਦਰ ਸਿੰਘ ਲਵਲੀ, ਥਾਣੇਦਾਰ ਮਨਜੀਤ ਸਿੰਘ, ਤਰਸੇਮ ਸਿੰਘ, ਗੁਰਕ੍ਰਿਪਾਲ ਸਿੰਘ, ਲਖਵਿੰਦਰ ਸਿੰਘ, ਦਿਆਲ ਸਿੰਘ ਮੱਟੂ, ਰਣਜੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਦੇ ਸਾਬਕਾ ਆਗੂ ਆਤਮਾ ਸਿੰਘ ਰਾਮਪੁਰੀਆ ਦੇ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਾਬਕਾ ਕੌਸਲਰ ਤੇ ਕਿਸਾਨ ਆਗੂ ਪ੍ਰਗਟ ਸਿੰਘ ਪੱਤੂ ਨਹੀਂ ਰਹੇ
Ad Position 24