ਰਾਸ਼ਟਰੀ ਸੰਵਿਧਾਨ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ
ਪੱਟੀ, 28 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਐਸਬੀਐਸ ਐਜੂਕੇਸ਼ਨਲ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ.
ਪੱਟੀ, 28 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਐਸਬੀਐਸ ਐਜੂਕੇਸ਼ਨਲ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ, ਡਾਇਰੈਕਟਰ ਸ਼੍ਰੀਮਤੀ ਸ਼ੂਭੀ ਭਾਰਦਵਾਜ ਅਤੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਸੋਸ਼ਲ ਸਾਇੰਸਜ ਕਲੱਬ ਦੇ ਸਹਿਯੋਗ ਨਾਲ ਰਾਸ਼ਟਰੀ ਸੰਵਿਧਾਨ ਦਿਵਸ ਮੌਕੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਡੀ.ਐਲ.ਐੱਡ. ਅਤੇ ਬੀ.ਐੱਡ. ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਚਾਰ ਟੀਮਾਂ ਨੇ ਭਾਗ ਲਿਆ। ਟੀਮ ਏ ਵਿਚ ਅਮਨਪ੍ਰੀਤ ਕੌਰ ਅਤੇ ਰਾਜਬੀਰ ਕੌਰ, ਟੀਮ ਬੀ ਵਿਚ ਆਕਾਸ਼ਦੀਪ ਕੌਰ ਅਤੇ ਸ਼ਰਨਜੀਤ ਕੌਰ, ਟੀਮ ਸੀ ਵਿਚ ਆਰਤੀ ਰਾਣੀ ਅਤੇ ਬਲਜਿੰਦਰ ਕੌਰ ਅਤੇ ਟੀਮ ਡੀ ਵਿਚ ਰੀਤੂ ਅਤੇ ਸੁਮਨਪ੍ਰੀਤ ਕੌਰ ਸ਼ਾਮਿਲ ਸਨ । ਇਹ ਕੁਇਜ਼ ਮੁਕਾਬਲਾ ਚਾਰ ਰਾਊਂਡਾਂ ਵਿੱਚ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਨੇ ਰਾਸ਼ਟਰੀ ਸੰਵਿਧਾਨ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ।