ਗੱਠਜੋੜ ਹੋਣ ਦਾ ਫ਼ੈਸਲਾ ਸ਼ਲਾਘਾਯੋਗ - ਡਾ. ਲੌਹੁਕਾ
ਤਰਨ ਤਾਰਨ, 28 ਨਵੰਬਰ (ਇਕਬਾਲ ਸਿੰਘ ਸੋਢੀ)—ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗਠਜੋੜ ਹੋਣ ਨਾਲ ਪੰਜਾਬ ਨੂੰ ਇਸਦਾ ਵੱਡਾ ਲਾਭ ਮਿਲੇਗਾ, ਜੋ ਕਿ ਸ਼ਲਾਘਾਯੋਗ ਫੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਸਮਾਜ ਸੇਵਕ ਅਤੇ ਸਾਬਕਾ ਕੌਂਸਲਰ ਡਾ.
ਤਰਨ ਤਾਰਨ, 28 ਨਵੰਬਰ (ਇਕਬਾਲ ਸਿੰਘ ਸੋਢੀ)—ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗਠਜੋੜ ਹੋਣ ਨਾਲ ਪੰਜਾਬ ਨੂੰ ਇਸਦਾ ਵੱਡਾ ਲਾਭ ਮਿਲੇਗਾ, ਜੋ ਕਿ ਸ਼ਲਾਘਾਯੋਗ ਫੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਸਮਾਜ ਸੇਵਕ ਅਤੇ ਸਾਬਕਾ ਕੌਂਸਲਰ ਡਾ. ਸੁਖਦੇਵ ਸਿੰਘ ਲੌਹੁਕਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਪੁਰਾਣੀ ਸਾਂਝ ਸੀ ਪਰ ਪਿਛਲੇ ਸਮੇਂ ਦੌਰਾਨ ਕੁਝ ਵਖਰੇਵੇਂ ਹੋ ਗਏ ਸਨ ਅਤੇ ਪੰਜਾਬ ਦੇ ਲੋਕ ਵੀ ਚਾਹੁੰਦੇ ਸਨ ਕਿ ਇਹ ਸਾਂਝ ਦੁਬਾਰਾ ਫਿਰ ਹੋਵੇ ਜੋ ਕਿ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਗਠਜੋੜ ਕੀਤਾ ਗਿਆ ਹੈ ਤਾਂ ਜੋ ਪੰਜਾਬ ਨੂੰ ਕੇਂਦਰ ਤੋਂ ਮਿਲਦੀਆਂ ਸਹੂਲਤਾਂ ਹੋਰ ਜਿਆਦਾ ਮਿਲਣਗੀਆਂ। ਡਾ. ਲੌਹੁਕਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਗਠਜੋੜ ਵਾਲੀ ਸਰਕਾਰ ਬਣਾਈ ਜਾਵੇਗੀ ।