ਕੇਂਦਰੀ ਜੇਲ੍ਹ ਗੋਇੰਦਵਾਲ ਵਿਚੋਂ ਮੋਬਾਈਲ, ਬੀੜੀਆਂ, ਤੰਬਾਕੂ ਦੀਆਂ ਪੁੜੀਆਂ ਤੇ ਹੋਰ ਸਾਮਾਨ ਬਰਾਮਦ
ਗੋਇੰਦਵਾਲ ਸਾਹਿਬ, 29 ਨਵੰਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਮੋਬਾਈਲ, ਬੀੜੀਆਂ ਅਤੇ ਹੋਰ ਸਾਮਾਨ ਬਰਾਮਦ ਹੋਣ ’ਤੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਗੁਰਦਿੱਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੇ ਸਬ ਇੰਸਪੈਕਟਰ ਰਾਜੀਵ ਕੁਮਾਰ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੂੰ 3 ਟੱਚ ਫੋਨ, 2 ਕੀ ਪੈਡ ਫੋਨ ਅਤੇ ਇਕ ਸਿਮ ਲਾਵਾਰਿਸ ਹਾਲਤ ਵਿਚ ਬਰਾਮਦ ਹੋਏ।
ਗੋਇੰਦਵਾਲ ਸਾਹਿਬ, 29 ਨਵੰਬਰ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਮੋਬਾਈਲ, ਬੀੜੀਆਂ ਅਤੇ ਹੋਰ ਸਾਮਾਨ ਬਰਾਮਦ ਹੋਣ ’ਤੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਗੁਰਦਿੱਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੇ ਸਬ ਇੰਸਪੈਕਟਰ ਰਾਜੀਵ ਕੁਮਾਰ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੂੰ 3 ਟੱਚ ਫੋਨ, 2 ਕੀ ਪੈਡ ਫੋਨ ਅਤੇ ਇਕ ਸਿਮ ਲਾਵਾਰਿਸ ਹਾਲਤ ਵਿਚ ਬਰਾਮਦ ਹੋਏ। ਇਸੇ ਤਰ੍ਹਾਂ ਹੰਸ ਰਾਜ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਅਰਜਨ ਸਿੰਘ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੂੰ ਇਕ ਟੱਚ ਫੋਨ, ਇਕ ਕੀ ਪੈਡ ਫੋਨ, ਇਕ ਸਿਮ, 69 ਬੰਡਲ ਬੀੜੀਆਂ, 5 ਹੀਟਰ ਸਪਰਿੰਗ, 3 ਲਾਈਟਰ, 20 ਪੁੜੀਆਂ ਤੰਬਾਕੂ, 50 ਬੀੜੀਆਂ ਦੇ ਬੰਡਲ ਲਾਵਾਰਿਸ ਹਾਲਤ ਵਿਚ ਬਰਾਮਦ ਹੋਏ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਸਬ ਇੰਸਪੈਕਟਰ ਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਵਿਚ ਬੰਦ ਜੋਧਬੀਰ ਸਿੰਘ ਪੁੱਤਰ ਗੁਰਿੰਦਰ ਸਿੰਘ ਵਾਸੀ ਸੁਲਤਾਨਵਿੰਡ ਪਾਸੋਂ ਉਨ੍ਹਾਂ ਨੇ 27.45 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਹਵਾਲਾਤੀ ਜੋਧਬੀਰ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।