ਸੰਵਿਧਾਨ ਬਦਲਣ ਦੀਆਂ ਕਾਰਵਾਈਆਂ ਸਹਿਣ ਨਹੀਂ ਕੀਤੀਆਂ ਜਾਣਗੀਆਂ- ਦੇਵੀ ਕੁਮਾਰੀ
3 ਦਸੰਬਰ ਨੂੰ ਵੱਡੀ ਗਿਣਤੀ ਵਿਚ ਖੇਤ ਮਜ਼ਦੂਰ ਗ੍ਰਿਫ਼ਤਾਰੀਆਂ ਦੇਣਗੇ - ਸੁਖਦੇਵ ਕੋਟ
ਤਰਨ ਤਾਰਨ, 29 ਨਵੰਬਰ (ਇਕਬਾਲ ਸਿੰਘ ਸੋਢੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਚਲਾਈਆਂ ਜਾ ਰਹੀਆ ਚਾਲਾਂ ਨੂੰ ਕਮਿਊਨਿਸਟ ਸਹਿਣ ਨਹੀਂ ਕਰਨਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਕਾ.
ਕ
ਕਾ. ਦੇਵੀ ਕੁਮਾਰੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਹਨ ਹੋਰ। ਤਸਵੀਰ: ਲਵਲੀ
30-11-2026
ਤਰਨ ਤਾਰਨ, 29 ਨਵੰਬਰ (ਇਕਬਾਲ ਸਿੰਘ ਸੋਢੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਚਲਾਈਆਂ ਜਾ ਰਹੀਆ ਚਾਲਾਂ ਨੂੰ ਕਮਿਊਨਿਸਟ ਸਹਿਣ ਨਹੀਂ ਕਰਨਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਕਾ. ਦੇਵੀ ਕੁਮਾਰੀ ਸਰਹਾਲੀ ਕਲਾਂ ਨੇ ਕੀਤਾ। ਉਹ 1 ਦਸੰਬਰ ਤੋਂ 3 ਦਸੰਬਰ ਤੱਕ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਖੇਤ ਮਜ਼ਦੂਰ ਸਭਾ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਕਾ. ਜੋਗਿੰਦਰ ਸਿੰਘ ਵਲਟੋਹਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਸੰਬੋਧਨ ਕਰ ਰਹੇ ਸਨ। ਸਰਹਾਲੀ ਕਲਾਂ ਨੇ ਕਿਹਾ ਕਿ ਮਜ਼ਦੂਰਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਨਵੇਂ ਵੀ ਬੀ.ਜੀ. ਰਾਮ ਜੀ ਕਾਨੂੰਨ ਰੱਦ ਕਰਨ ਅਤੇ ਪੁਰਾਣੀ ਮਨਰੇਗਾ ਸਕੀਮ ਬਹਾਲ ਕਰਕੇ ਹਰੇਕ ਮਜ਼ਦੂਰ ਨੂੰ ਪੂਰਾ ਸਾਲ ਕੰਮ ਅਤੇ ਸੱਤ ਸੌ ਰੁਪਏ ਦਿਹਾੜੀ ਦੇਣ, ਮਜ਼ਦੂਰਾਂ ਸਿਰ ਚੜੇ ਸਮੁੱਚੇ ਕਰਜੇ ਮੁਆਫ਼ ਕਰਨ, ਕਿਰਤ ਕਾਨੂੰਨਾਂ ਨੂੰ ਮੁੜ ਬਹਾਲ ਕਰਨ ਅਤੇ ਨਵੇਂ ਚਾਰ ਲੇਬਰ ਕੋਡ ਰੱਦ ਕਰਨ ਵਰਗੀਆਂ ਮੰਗਾਂ ਤੇ ਮਜ਼ਦੂਰ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰਦੀ ਆ ਰਹੀ ਹੈ। ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਕਾ. ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਜਿੰਨਾ ਵਿਚ ਬੇਰੋਜ਼ਗਾਰੀ, ਗੈਂਗਸਟਰਵਾਦ, ਭ੍ਰਿਸਟਾਚਾਰ, ਨਸ਼ਿਆ ਦੇ ਬੋਲ ਬਾਲੇ, ਡਾਕੇ, ਕਤਲ, ਫਿਰੌਤੀਆਂ ਵਿਰੁੱਧ ਜੇਲ੍ਹ ਭਰੋ ਅੰਦੋਲਨ ਦੇ ਸੱਦੇ ਤਹਿਤ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾ ਕਰਕੇ ਤਿਆਰੀਆ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ 3 ਦਸੰਬਰ ਨੂੰ ਪਿੰਡਾਂ ਦੇ ਕਿਰਤੀ ਲੋਕ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫਤਰ ਅੱਗੇ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਵੱਡੀ ਗਿਣਤੀ ਵਿਚ ਗਿ੍ਫ਼ਤਾਰੀਆਂ ਦੇਣਗੇ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਾ. ਰਸ਼ਪਾਲ ਸਿੰਘ ਘੁਰਕਵਿੰਡ, ਕਾ. ਹੀਰਾ ਸਿੰਘ ਖਡੂਰ ਸਾਹਿਬ, ਕਾ. ਬਲਵਿੰਦਰ ਸਿੰਘ ਕੋਟ, ਕਾ. ਸਵਰਨ ਸਿੰਘ ਕਿਰਤੋਵਾਲ, ਕਾ. ਜਸਵੰਤ ਸਿੰਘ ਸੀਤੋ, ਕਾ. ਕਸ਼ਮੀਰ ਸਿੰਘ ਗਿੱਲ ਵੜੈਚ, ਕਾ. ਕੁਲਵੰਤ ਸਿੰਘ ਖਡੂਰ ਸਾਹਿਬ, ਕਾ. ਸੁਖਦੇਵ ਸਿੰਘ ਮੂਸੇ, ਸੁਖਚੈਨ ਸਿੰਘ ਕਿਰਤੋਵਾਲ, ਬਲਜਿੰਦਰ ਕੌਰ ਸਰਹਾਲੀ ਕਲਾਂ, ਜੋਗਿੰਦਰ ਸਿੰਘ, ਨਿਰਮਲ ਸਿੰਘ ਸੀਤੋ ਨੇ ਵੀ ਆਪਣੇ ਵਿਚਾਰ ਰੱਖੇ।