29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਪੁਲਿਸ ਵਲੋਂ ਕਾਬੂ

ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)—ਹੈਰੋਇਨ, ਹੈਰੋਇਨ ਦਾ ਸੇਵਨ ਕਰਦੇ ਵਿਅਕਤੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ 10 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਐਸ.ਐਸ.ਪੀ. ਅਜੈ ਗਾਂਧੀ 30-11-2026
ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)—ਹੈਰੋਇਨ, ਹੈਰੋਇਨ ਦਾ ਸੇਵਨ ਕਰਦੇ ਵਿਅਕਤੀ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ 10 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਅਜੈ ਗਾਂਧੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਝਬਾਲ ਦੇ ਸਬ ਇੰਸਪੈਕਟਰ ਅਨਸੁਈਆ ਨੇ ਅੱਡਾ ਪੰਜਵੜ੍ਹ ਤੋਂ ਗਸ਼ਤ ਦੌਰਾਨ ਗੁਰਵਿੰਦਰ ਸਿੰਘ ਉਰਫ ਗੁੱਲੂ ਪੁੱਤਰ ਬਲਵੰਤ ਸਿੰਘ ਵਾਸੀ ਪੱਧਰੀ ਕਲਾਂ, ਕਰਨ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਚੱਕ ਸਿਕੰਦਰ ਨੂੰ ਗਸ਼ਤ ਦੌਰਾਨ 4 ਗ੍ਰਾਮ ਹੈਰੋਇਨ, 200 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਏ.ਐਸ.ਆਈ. ਹਰਪਾਲ ਸਿੰਘ ਥਾਣਾ ਸਿਟੀ ਪੱਟੀ, ਜੋ ਕਿ ਗਸ਼ਤ ਦੇ ਸੰਬੰਧ ਵਿਚ ਰੇਲਵੇ ਸਟੇਸ਼ਨ ਨੇੜ੍ਹੇ ਮੌਜੂਦ ਸਨ ਤਾਂ ਉਨ੍ਹਾਂ ਨੇ ਸ਼ੱਕ ਦੇ ਅਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਿੰਨਾਂ ਕੋਲੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਦੀ ਪਛਾਣ ਲਾਡੀ ਪੁੱਤਰ ਜਰਮਲ ਸਿੰਘ ਵਾਸੀ ਵਾਰਡ ਨੰਬਰ 1 ਪੱਟੀ, ਮਨਪ੍ਰੀਤ ਸਿੰਘ ਉਰਫ਼ ਬੂਟਾ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੈਰੋਂ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐਸ.ਆਈ. ਦਲਜੀਤ ਸਿੰਘ ਗਸ਼ਤ ਦੇ ਸੰਬੰਧ ਵਿਚ ਗੌਦਾਮ ਨੇੜ੍ਹੇ ਲਿੰਕ ਸੰਪਰਕ ਪਿੰਡ ਮਨਿਹਾਲਾ ਜੈ ਸਿੰਘ ਦੇ ਬਾਹਰ ਮੌਜੂਦ ਸਨ ਤਾਂ ਉਨ੍ਹਾਂ ਨੂੰ ਝਾੜੀਆਂ ਵਿਚ ਕੁਝ ਵਿਅਕਤੀ ਬੈਠੇ ਦਿਖਾਈ ਦਿੱਤੀੇ, ਜੋ ਕਿ ਕਿਸੇ ਨਸ਼ੀਲੀ ਚੀਜ਼ ਦਾ ਸੇਵਨ ਕਰ ਰਹੇ ਸਨ। ਉਪਰੋਕਤ ਵਿਅਕਤੀਆਂ ਨੂੰ ਫੜ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਲਾਈਟਰ, ਇਕ ਕਾਗਜ਼ ਰੋਲ ਕੀਤਾ ਹੋਇਆ ਅਤੇ ਇਕ ਸਿਲਵਰ ਪੰਨੀ, ਜਿਸ ’ਤੇ ਹੈਰੋਇਨ ਲੱਗੀ ਧੂੰਏਂ ਨਾਲ ਕਾਲੀ ਹੋਈ ਸੀ, ਸਮੇਤ ਗ੍ਰਿਫ਼ਤਾਰ ਕੀਤਾ। ਫੜੇ ਗਏ ਵਿਅਕਤੀਆਂ ਦੀ ਪਛਾਣ ਸੋਨੂੰ ਪੁੱਤਰ ਪ੍ਰਗਟ ਸਿੰਘ ਵਾਸੀ ਚੂਸਲੇਵੜ੍ਹ, ਗੁਰਪ੍ਰਤਾਪ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਚੂਸਲੇਵੜ੍ਹ, ਪ੍ਰਤਾਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਚੂਸਲੇਵੜ੍ਹ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਵੈਰੋਵਾਲ ਦੇ ਏ.ਐਸ.ਆਈ. ਸੁਖਬੀਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਬਿਹਾਰੀਪੁਰ ਪਿੰਡੀਆ ਤੋਂ ਟੀ.ਪੁਆਇੰਟ ਹੋਠੀਆਂ ਵਿਖੇ ਬਲਜਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਸਵਿੰਦਰ ਸਿੰਘ ਵਾਸੀ ਖਵਾਸਪੁਰ ਨਾਮਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੇਪਰ ਦੀ ਪੰਨੀ, ਜਿਸ ’ਤੇ ਨਸ਼ੀਲਾ ਪਦਾਰਥ ਲੱਗਾ ਹੋਇਆ ਸੀ, ਸਿਲਵਰ ਪੇਪਰ ਦੀ ਬਣੀ ਪਾਈਪ ਅਤੇ ਇਕ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਐਚ.ਸੀ. ਅਮਰਿੰਦਰ ਸਿੰਘ ਨੇ ਗਸ਼ਤ ਦੇ ਸੰਬੰਧ ਵਿਚ ਖਾਲੜਾ ਤੋਂ ਸਿੱਧਵਾਂ ਆਦਿ ਪਿੰਡਾਂ ਦੇ ਕੋਲ ਪੁਲ ਡਰੇਨ ਸਿਧਵਾਂ ਤੋਂ ਇਕ ਪੈਦਲ ਆਉਂਦੇ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ, ਫੜੇ ਗਏ ਵਿਅਕਤੀ ਦੀ ਪਛਾਣ ਅਜੈ ਕੁਮਾਰ ਪੁੱਤਰ ਸੁਖਚੈਨ ਸਿੰਘ ਵਾਸੀ ਸਿੱਧਵਾਂ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐਚ.ਸੀ. ਹਰਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਰੂੜੀਵਾਲਾ, ਚੰਬਾ ਕਲਾਂ ਆਦਿ ਪਿੰਡਾਂ ਨੂੰ ਜਾ ਰਹੇ ਸਨ ਤਾਂ ਜਦ ਉਹ ਬੰਦ ਪਏ ਭੱਠੇ ਨੇੜੇ ਪਿੰਡ ਰੂੜੀਵਾਲਾ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਨੂੰ ਇਕ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਪੁਲਿਸ ਨੇ ਉਸ ਕੋਲੋਂ ਹੈਰੋਇਨ ਨਾਲ ਲਿੱਬੜੀ ਹੋਈ ਇਕ ਸਿਲਵਰ ਪੇਪਰ ਦੀ ਪੰਨੀ, ਇਕ ਲਾਈਟਰ ਅਤੇ ਇਕ 10 ਰੁਪਏ ਦੇ ਨੋਟ ਦੀ ਪਾਈਪ ਬਰਾਮਦ ਕੀਤੀ। ਫੜੇ ਗਏ ਵਿਅਕਤੀ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਘੜਕਾ ਵਜੋਂ ਹੋਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਜਵੜ ਖੁਰਦ ਵਿਖੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਸਰਬਜੀਤ ਸਿੰਘ ਲਾਲੀ ਵਸੀਕਾ ਦੀ ਪ੍ਰੇਰਨਾ ਸਦਕਾ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24