29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੁਸਾਇਟੀ ਵਲੋਂ ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਵਿਖੇ ਕਰਵਾਏ ਧਾਰਮਿਕ ਮੁਕਾਬਲੇ

ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)-ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਬੱਚਿਆਂ ਦੇ ਦਸਤਾਰ ਦੁਮਾਲਾ, ਗੁਰਬਾਣੀ ਕੰਠ, ਕੈਲੀਗ੍ਰਾਫੀ, ਸਵਾਲ ਜਵਾਬ ਮੁਕਾਬਲੇ ਬਾਬਾ ਸੁਖਦੇਵ ਸਿੰਘ ਹੰਸਲੀ ਸਾਹਿਬ, ਮਾ. ਸੁਖਰਾਜ ਸਿੰਘ ਬੋਪਾਰਾਏ, ਬੀਬੀ ਲਵਲੀਨ ਕੌਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਵਿਖੇ ਕਰਵਾਏ ਗਏ।

Ad Position 21
No active advertisement
ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਵਿਖੇ ਕਰਵਾਏ ਧਾਰਮਿਕ ਮੁਕਾਬਲਿਆਂ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ: ਲਵਲੀ 30-11-2026
ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)-ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਬੱਚਿਆਂ ਦੇ ਦਸਤਾਰ ਦੁਮਾਲਾ, ਗੁਰਬਾਣੀ ਕੰਠ, ਕੈਲੀਗ੍ਰਾਫੀ, ਸਵਾਲ ਜਵਾਬ ਮੁਕਾਬਲੇ ਬਾਬਾ ਸੁਖਦੇਵ ਸਿੰਘ ਹੰਸਲੀ ਸਾਹਿਬ, ਮਾ. ਸੁਖਰਾਜ ਸਿੰਘ ਬੋਪਾਰਾਏ, ਬੀਬੀ ਲਵਲੀਨ ਕੌਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਵਿਖੇ ਕਰਵਾਏ ਗਏ। ਇਸ ਮੌਕੇ ਮਾਝਾ ਪਬਲਿਕ ਸਕੂਲ, ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ, ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਐਸ.ਡੀ. ਸੀਨੀ. ਸੈਕੰ. ਸਕੂਲ ਤਰਨ ਤਾਰਨ, ਮਾਊਟ ਲਿਟਰਾ ਜੀ ਸਕੂਲ ਖਹਿਰਾ, ਬਾਬਾ ਬੰਦਾ ਸਿੰਘ ਬਹਾਦਰ ਅਕੈਡਮੀ ਜੰਡੋਕੇ ਸਰਹਾਲੀ, ਸਰਬਜੀਤ ਮੈਮੋਰੀਅਲ ਸਕੂਲ ਲਾਲਪੁਰਾ, ਬਲਜੀਤ ਮੈਮੋਰੀਅਲ ਸੀਨੀ. ਸੈਕੰ. ਸਕੂਲ ਕਾਹਲਵਾਂ ਦੇ ਲਗਪਗ 210 ਬੱਚਿਆਂ ਨੇ ਭਾਗ ਲਿਆ। ਗੁਰਬਾਣੀ ਕੰਠ ਮੁਕਾਬਲੇ ਦੇ ਜੂਨੀਅਰ ਗਰੁੱਪ ਵਿਚੋਂ ਹਰਲੀਨ ਕੌਰ ਬਲਜੀਤ ਮੈਮੋਰੀਅਲ ਪਬਲਿਕ ਸਕੂਲ ਕਾਹਲਵਾਂ ਨੇ ਪਹਿਲਾ, ਮਾਝਾ ਪਬਲਿਕ ਸਕੂਲ ਤਰਨ ਤਾਰਨ ਦੇ ਓਂਕਾਰ ਸਿੰਘ ਨੇ ਦੂਸਰਾ, ਅਰਪਣਦੀਪ ਕੌਰ ਮਾਊਟ ਲਿਟਰਾ ਜੀ ਪਬਲਿਕ ਸਕੂਲ ਤਰਨ ਤਾਰਨ ਨੇ ਤੀਸਰਾ , ਸਿਮਰਬੀਰ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਅਕੈਡਮੀ ਸਰਹਾਲੀ ਨੇ ਵਿਸ਼ੇਸ਼ ਅਤੇ ਸੀਨੀਅਰ ਗਰੁੱਪ ਵਿਚੋਂ ਕਿਰਨ ਕੌਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸਕੂਲ ਤਰਨ ਤਾਰਨ ਨੇ ਪਹਿਲਾ , ਸੁਖਦੀਪ ਸਿੰਘ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਨੇ ਦੂਸਰਾ, ਯੁਵਰਾਜ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਅਕੈਡਮੀ ਜੰਡੋਕੇ ਸਰਹਾਲੀ ਨੇ ਤੀਸਰਾ ਅਤੇ ਲਵਦੀਪ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਅਕੈਡਮੀ ਸਰਹਾਲੀ ਨੇ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ। ਕੈਲੀਗ੍ਰਾਫੀ ਦੇ ਪਹਿਲੇ ਗਰੁੱਪ ਵਿਚੋਂ ਰੋਹਨਦੀਪ ਸਿੰਘ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਨੇ ਪਹਿਲਾਂ, ਸਵਰੀਤ ਕੌਰ ਮਾਊਟ ਲਿਟਰਾ ਜੀ ਸਕੂਲ ਖਹਿਰਾ ਨੇ ਦੂਸਰਾ, ਸ੍ਰੀ ਗੁਰੂ ਅਰਜਨ ਦੇਵ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਨੇ ਤੀਸਰਾ , ਹਰਗੁਨਪ੍ਰੀਤ ਕੌਰ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੇ ਵਿਸ਼ੇਸ਼ ਅਤੇ ਕੈਲੀਗ੍ਰਾਫੀ ਦੇ ਦੂਸਰੇ ਗਰੁੱਪ ਵਿਚੋਂ ਤਰਨਪ੍ਰੀਤ ਸਿੰਘ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾ ਨੇ ਪਹਿਲਾ, ਮਨਪ੍ਰੀਤ ਕੌਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸਕੂਲ ਤਰਨ ਤਾਰਨ ਨੇ ਦੂਸਰਾ, ਨਵਨੀਤ ਕੌਰ ਬਲਜੀਤ ਮੈਮੋਰੀਅਲ ਪਬਲਿਕ ਸਕੂਲ ਕਾਹਲਵਾਂ ਨੇ ਤੀਸਰਾ ਅਤੇ ਕਵਲਪ੍ਰੀਤ ਕੌਰ ਮਾਝਾ ਪਬਲਿਕ ਸਕੂਲ ਨੇ ਵਿਸ਼ੇਸ਼ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸਵਾਲ ਜਵਾਬ ਮੁਕਾਬਲਿਆਂ ਵਿਚੋਂ ਸਰਬਜੀਤ ਮੈਮੋਰੀਅਲ ਪਬਲਿਕ ਸਕੂਲ ਲਾਲਪੁਰਾ ਨੇ ਪਹਿਲਾ, ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਨੇ ਦੂਸਰਾ, ਬਾਬਾ ਬੰਦਾ ਸਿੰਘ ਬਹਾਦਰ ਅਕੈਡਮੀ ਜੰਡੋਕੇ ਸਰਹਾਲੀ ਨੇ ਤੀਸਰਾ, ਮਾਊਟ ਲਿਟਰਾ ਜੀ ਸਕੂਲ ਖਹਿਰਾ ਅਤੇ ਗੁਰੂ ਅਰਜਨ ਦੇਵ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਨੇ ਵਿਸ਼ੇਸ਼ ਸਥਾਨ ਹਾਸਲ ਕਰਕੇ ਸਕੂਲ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ। ਸਵਾਲ-ਜਵਾਬ ਮੁਕਾਬਲੇ ਦੀਆਂ ਜੇਤੂ ਟੀਮਾਂ ਨੂੰ ਕ੍ਰਮਵਾਰ 3100, 2500, 2100 ਰੁਪਏ ਨਗਦ ਰਾਸ਼ੀ, ਬਾਕੀ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸੀਲਡਾਂ ਅਤੇ ਭਾਗ ਲੈਣ ਵਾਲੇ ਸਭਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਪਹੁੰਚੇ ਪ੍ਰਭਜੋਤ ਸਿੰਘ ਪ੍ਰਧਾਨ ਬੀ.ਐਡ. ਫਰੰਟ ਯੂਨੀਅਨ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਜਿੱਥੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਉਥੇ ਨਾਲ ਹੀ ਸਾਬਤ ਸੂਰਤ ਰਹਿ ਕੇ ਮੰਜਲਾਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਗੁਰਬਾਣੀ ਕੰਠ ਮੁਕਾਬਲੇ ਵਿਚ ਜੱਜਮੈਂਟ ਦੀਆਂ ਸੇਵਾਵਾਂ ਮਾ. ਗੁਰਚਰਨ ਸਿੰਘ ਸਭਰਾ, ਭਾਈ ਦਿਲਬਾਗ ਸਿੰਘ ਅਤੇ ਬੀਬੀ ਰਣਜੀਤ ਕੌਰ ਤਰਨ ਤਾਰਨ, ਕੈਲੀਗ੍ਰਾਫੀ ਮੁਕਾਬਲੇ ਵਿਚ ਭਾਈ ਕੁਲਵੰਤ ਸਿੰਘ ਲਖਣਾ ਅਤੇ ਦਸਤਾਰ ਦੁਮਾਲਾ ਮੁਕਾਬਲੇ ਵਿਚ ਅੰਤਰਰਾਸ਼ਟਰੀ ਕੋਚ ਹਰਪ੍ਰੀਤ ਸਿੰਘ ਤੇ ਆਕਾਸ਼ਦੀਪ ਸਿੰਘ ਪੱਟੀ, ਸਵਾਲ ਜਵਾਬ ਮੁਕਾਬਲੇ ਵਿਚ ਭਾਈ ਹਰਚਰਨ ਸਿੰਘ ਉਬੋਕੇ ਵਲੋਂ ਬਾਖੂਬੀ ਨਿਭਾਈਆਂ ਗਈਆਂ। ਸਵਾਲ ਜਵਾਬ ਮੁਕਾਬਲਿਆਂ ਵਿਚ ਸਟੇਜ ਦੀਆਂ ਸੇਵਾਵਾਂ ਭਾਈ ਗੁਰਨਿਸ਼ਾਨ ਸਿੰਘ ਹੈਡ ਗ੍ਰੰਥੀ ਸ੍ਰੀ ਗੁਰੂ ਸਿੰਘ ਸਭਾ ਵਾਲਿਆਂ ਨੇ ਚੜ੍ਹਦੀ ਕਲਾ ਦੇ ਨਾਲ ਨਿਭਾਈਆਂ। ਇਸ ਮੌਕੇ ਭਾਈ ਜਗਜੀਤ ਸਿੰਘ ਅਹਿਮਦਪੁਰ, ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਮਨਦੀਪ ਸਿੰਘ ਘੋਲੀਆਂ, ਮੁੱਖ ਬੁਲਾਰੇ ਸੁਖਵਿੰਦਰ ਸਿੰਘ ਖਾਲੜਾ, ਭਾਈ ਅਮਨਦੀਪ ਸਿੰਘ ਸਭਰਾ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਅਗਲੀ ਖ਼ਬਰ ਆਰ.ਐਮ.ਪੀ.ਆਈ. ਵਲੋਂ 14 ਨੂੰ ਕੀਤੀ ਜਾਵੇਗੀ ਵਿਸ਼ਾਲ ਰੈਲੀ - ਦਰਾਜਕੇ
Ad Position 24