29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

650 ਸਾਲਾ ਜਨਮ ਸ਼ਤਾਬਦੀ : 20 ਜਨਵਰੀ ਨੂੰ ਗੁਰਦੁਆਰਾ ਗੁਰੂ ਬਾਗ਼ ਵਾਰਾਨਸੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ ਨਗਰ ਕੀਰਤਨ

ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਭਗਤ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨ੍ਹਾਂ ਦੀ ਜਨਮ ਭੂਮੀ ਵਾਰਾਨਸੀ ਤੋਂ 20 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੀਕ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਹੇਠ ਪੁੱਜੇ ਵਫ਼ਦ ਨੇ ਗੁਰਦੁਆਰਾ ਗੁਰੂ ਬਾਗ਼ ਵਾਰਾਨਸੀ ਵਿਖੇ ਸਥਾਨਕ ਪ੍ਰਬੰਧਕਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ। ਵਫ਼ਦ ’ਚ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਤੇ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਭਗਤ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨ੍ਹਾਂ ਦੀ ਜਨਮ ਭੂਮੀ ਵਾਰਾਨਸੀ ਤੋਂ 20 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੀਕ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਹੇਠ ਪੁੱਜੇ ਵਫ਼ਦ ਨੇ ਗੁਰਦੁਆਰਾ ਗੁਰੂ ਬਾਗ਼ ਵਾਰਾਨਸੀ ਵਿਖੇ ਸਥਾਨਕ ਪ੍ਰਬੰਧਕਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ। ਵਫ਼ਦ ’ਚ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਤੇ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਵੀ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਮਹਿਤਾ ਤੇ ਭਾਈ ਅਭਿਆਸੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘’ਤੇ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਵਾਰਾਨਸੀ ਦਾ ਸਿੱਖ ਇਤਿਹਾਸ ਵਿਚ ਵਿਸ਼ੇਸ਼ ਸਥਾਨ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਚਰਨ ਪਾਏ ਅਤੇ ਲੋਕਾਈ ਨੂੰ ਕਰਮਕਾਂਡਾਂ ਅਤੇ ਪਾਖੰਡ ਦੀ ਥਾਂ ਨਾਮ ਸਿਮਰਨ ਅਤੇ ਸੱਚੇ ਆਚਰਣ ਦਾ ਸੰਦੇਸ਼ ਦਿੱਤਾ। ਇਸ ਧਰਤੀ ਨਾਲ ਭਗਤ ਕਬੀਰ ਜੀ ਅਤੇ ਭਗਤ ਗੁਰੂ ਰਵਿਦਾਸ ਜੀ ਦਾ ਵੀ ਡੂੰਘਾ ਸਬੰਧ ਹੈ। ਇਸੇ ਤਹਿਤ ਹੀ ਭਗਤ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਵਾਰਾਨਸੀ ਤੋਂ 20 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਕਰੀਬ 11 ਦਿਨ ਦਾ ਸਫ਼ਰ ਤੈਅ ਕਰਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ , ਜੋ ਰਸਤੇ ਵਿਚਲੇ ਵੱਖ-ਵੱਖ ਪੜਾਵਾਂ ‘ਤੇ ਸੰਗਤਾਂ ਅਤੇ ਪ੍ਰਬੰਧਕਾਂ ਨਾਲ ਤਾਲਮੇਲ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਵਾਰਾਨਸੀ ਤੋਂ ਆਰੰਭ ਹੋ ਕੇ ਪ੍ਰਯਾਗਰਾਜ, ਰਾਏ ਬਰੇਲੀ, ਲਖਨਊ, ਕਾਨ੍ਹਪੁਰ, ਅਲੀਗੜ੍ਹ, ਆਗਰਾ, ਦਿੱਲੀ, ਹਰਿਆਣਾ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਇਸ ਮੌਕੇ ਵਾਰਾਨਸੀ ਦੇ ਸਥਾਨਕ ਆਗੂ ਕਰਨ ਸਿੰਘ ਸਭਰਵਾਲ, ਅਮਰਜੀਤ ਸਿੰਘ, ਪ੍ਰਿਤਪਾਲ ਸਿੰਘ ਚਾਵਲਾ, ਹਰਦਿਆਲ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ, ਹਰਮਿੰਦਰ ਸਿੰਘ ਦੁਆ, ਮਹਿੰਦਰ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਸੋਨੀ, ਦਲਜੀਤ ਸਿੰਘ, ਤਜਿੰਦਰ ਸਿੰਘ, ਮਹਿੰਦਰ ਸਿੰਘ ਛਾਬੜਾ, ਪ੍ਰਮਿੰਦਰ ਸਿੰਘ , ਦਲਬੀਰ ਸਿੰਘ ਖੰਨਾ, ਜਤਿੰਦਰ ਸਿੰਘ ਖੰਨਾ, ਡਾ. ਹਰਮਿੰਦਰ ਸਿੰਘ ਸੈਕਟਰੀ, ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਜੌਹਰ ਤੇ ਹੋਰ ਸਥਾਨਕ ਆਗੂ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਪਾਕਿ ’ਚ ਨਵੇਂ ਸੂਬਿਆਂ ਦੀ ਸਿਰਜਣਾ ’ਤੇ ਸਿਆਸੀ ਹਲਚਲ ਤੇਜ਼ * ਰਾਸ਼ਟਰਪਤੀ ਜ਼ਰਦਾਰੀ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਅਗਲੀ ਖ਼ਬਰ ਅੰਮ੍ਰਿਤਸਰ ਜ਼ੋਨ-ਏ ਦੇ ਸਮੂਹ ਰੋਟਰੀ ਕਲੱਬਾਂ ਵਲੋਂ ਵਿਸ਼ਾਲ ਕੀਰਤਨ ਸਮਾਗਮ
Ad Position 24