ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਰਾਜ ਪੱਧਰੀ ਕਿਡਸ ਜੈਵਲਿਨ ਥਰੋਅ ਮੁਕਾਬਲੇ ਵਿਚ ਜੇਤੂ
ਗੋਇੰਦਵਾਲ ਸਾਹਿਬ, 29 ਨਵੰਬਰ (ਸਕੱਤਰ ਸਿੰਘ ਅਟਵਾਲ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’’ ਤਹਿਤ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ ਸਪੁੱਤਰੀਕਰਨੈਲ ਸਿੰਘ (ਜਮਾਤ ਅੱਠਵੀਂ) ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਕਿਡਸ ਜੈਵਲਿਨ ਥਰੋਅ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸੰਸਥਾ, ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਗਏ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਜੈਸਮੀਨ ਕੌਰ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ।
ਡ
ਡਾਇਰੈਕਟਰ ਡਾ.ਜਤਿੰਦਰਪਾਲ ਸਿੰਘ ਰੰਧਾਵਾ, ਪ੍ਰਿੰਸੀਪਲ ਮਨੀਸ਼ਾ ਸੂਦ ਅਤੇ ਸਟਾਫ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਜੇਤੂ ਵਿਦਿਆਰਥਣ। ਤਸਵੀਰ–ਅਟਵਾਲ
30-11-2026
ਗੋਇੰਦਵਾਲ ਸਾਹਿਬ, 29 ਨਵੰਬਰ (ਸਕੱਤਰ ਸਿੰਘ ਅਟਵਾਲ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’’ ਤਹਿਤ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ ਸਪੁੱਤਰੀਕਰਨੈਲ ਸਿੰਘ (ਜਮਾਤ ਅੱਠਵੀਂ) ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਕਿਡਸ ਜੈਵਲਿਨ ਥਰੋਅ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸੰਸਥਾ, ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਗਏ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਜੈਸਮੀਨ ਕੌਰ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਉਸਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਪ੍ਰਾਪਤੀ ’ਤੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਵਿਦਿਆਰਥਣ ਜੈਸਮੀਨ ਕੌਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਜੈਸਮੀਨ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਇਸ ਮੌਕੇ ਉਨ੍ਹਾਂ ਨੇ ਸੰਸਥਾ ਦੇ ਸਪੋਰਟਸ ਵਿਭਾਗ ਦੇ ਕੋਚ ਸ. ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਅਤੇ ਮੈਡਮ ਰਾਜਬੀਰ ਕੌਰ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕੋਚਾਂ ਦੀ ਯੋਗ ਅਗਵਾਈ, ਅਣਥੱਕ ਮਿਹਨਤ ਅਤੇ ਵਿਦਿਆਰਥਣ ਦੀ ਲਗਨ ਸਦਕਾ ਹੀ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਸੰਭਵ ਹੁੰਦੀਆਂ ਹਨ। ਉਨ੍ਹਾਂ ਵਿਦਿਆਰਥਣ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਸ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।