ਲੁਧਿਆਣਾ, 31 ਦਸੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਫ਼ਸਲ ਵਿਗਿਆਨ ਵਿਭਾਗ ਦੇ ਪ੍ਰਮੁੱਖ ਵਿਗਿਆਨੀ ਡਾ. ਸਿਮਰਜੀਤ ਕÏਰ ਨੂੰ ਬੀਤੇ ਦਿਨੀਂ ਯੂਨੀਵਰਸਿਟੀ ਵਲੋਂ ਡਾ. ਹਰਦਿਆਲ ਸਿੰਘ ਗਿੱਲ ਵਿਸ਼ੇਸ਼ਤਾ ਪ੍ਰੋਫੈਸਰ ਚੇਅਰ ਪੁਰਸਕਾਰ ਨਾਲ ਨਿਵਾਜਿਆ ਗਿਆ¢ ਇਹ ਪੁਰਸਕਾਰ ਉਨ੍ਹਾਂ ਨੂੰ ਨਦੀਨ ਵਿਗਿਆਨ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਦਿੱਤਾ ਗਿਆ¢