23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸ਼ਨਦੀਪ ਸਿੰਘ ਸਠਿਆਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਜਸ਼ਨਦੀਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ ਭੁਟੀਆਨੀ, ਹਰਪਾਲ ਸਿੰਘ ਖਾਲਸਾ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮੱਕੜ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਖੁਸ਼ਹਾਲ ਸਿੰਘ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਜੋਗਿੰਦਰ ਸਿੰਘ ਸਲੂਜਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਭਜਨ ਗਿੱਲ ਦਾ ਗੀਤ-ਸੰਗ੍ਰਹਿ ''ਪਿੱਪਲ ਪੱਤੀਆਂ'' ਦਾ ਦੂਜਾ ਐਡੀਸ਼ਨ ਧੀ , ਜਵਾਈ ਤੇ ਦੋਹਤਿਆਂ ਵਲੋਂ ਲੋਕ ਅਰਪਣ <br... ਅਗਲੀ ਖ਼ਬਰ ਸ਼ਬਦ ਲਾਇਬ੍ਰੇਰੀ ਮੰਗਲੀ ਟਾਂਡਾ ਵਿਖੇ ਸਿੱਖ ਕੌਮ ਦੇ ਸ਼ਹੀਦਾਂ ਨੂੰ ਕੀਤਾ ਯਾਦ <br/>
Ad Position 24