ਲੁਧਿਆਣਾ, 31 ਦਸੰਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਮਹਾਤਮਾਂ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾਂ (ਮਨਰੇਗਾ) ਦਾ ਕੇਵਲ ਨਾਮ ਹੀ ਨਹੀਂ ਬਦਲਿਆ ਜਾ ਰਿਹਾ ਬਲਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰੁਜ਼ਗਾਰ ਗਰੰਟੀ ਤੋਂ ਭੱਜਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਜੈਮਲ ਸਿੰਘ ਚੌਹਾਨ ਨੇ ਕਿਹਾ ਕਿ ਭਾਜਪਾ ਮਨਰੇਗਾ ਨੂੰ ਖ਼ਤਮ ਕਰਕੇ ਦੇਸ਼ ਦੇ ਲੱਖਾਂ ਲੋਕਾਂ ਦੀ ਰੋਜ਼ੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਾਂਗਰਸ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ 8 ਜਨਵਰੀ ਤੋਂ ਵਿੱਢੇ ਜਾ ਰਹੇ ਸੰਘਰਸ਼ ਦਾ ਹਿੱਸਾ ਬਣਨ ਤਾਂ ਕਿ ਕਾਲੇ ਕਾਨੂੰਨ ਵਾਂਗ ਇਸ ਕਾਨੂੰਨ ਨੂੰ ਵੀ ਰੱਦ ਕਰਵਾਇਆ ਜਾ ਸਕੇ |