ਨਵੇਂ ਵਰ੍ਹੇ 2026 ਦੀ ਆਮਦ 'ਤੇ ਗੁਰਦੁਆਰਿਆਂ 'ਚ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ <br/>
ਅਜੀਤ ਡੈਸਕ
02-01-2026
ਗੁ: ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਖਾਲਸਾ ਫ਼ਰਨੀਚਰ ਪਰਿਵਾਰ ਅਤੇ ਸਹਿਯੋਗੀਆਂ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਜਿਨ੍ਹਾਂ 'ਚ ਭਾਈ ਬਖਸੀਸ਼ ਸਿੰਘ, ਭਾਈ ਇਕਬਾਲ ਸਿੰਘ ਮਨਾਵਾਂ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਤਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਸੰਜਮਪ੍ਰੀਤ ਸਿੰਘ ਆਦਿ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਵਿਸ਼ੇਸ਼ ਗੁਰਮਤਿ ਸਮਾਗਮ 'ਚ ਇੱਕਤਰ ਹੋਈਆਂ ਸੰਗਤਾਂ ਨੂੰ ਜਿੱਥੇ ਨਵੇਂ ਸਾਲ ਦੀ ਆਮਦ 'ਤੇ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਇਸ ਦੌਰਾਨ ਉਨ੍ਹਾਂ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਹਰਪਾਲ ਸਿੰਘ ਖਾਲਸਾ ਫਰਨੀਚਰ ਵਾਲੇ ਅਤੇ ਆਪਣੇ ਸਾਥੀਆਂ ਦੇ ਨਾਲ ਗੁਰਮਤਿ ਸਮਾਗਮ ਅੰਦਰ ਕੀਰਤਨ ਦੀ ਹਾਜ਼ਰੀ ਭਰਨ ਲਈ ਪੁੱਜੇ ਸਮੂਹ ਕੀਰਤਨੀ ਜੱਥਿਆਂ ਦੇ ਮੈਂਬਰਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਦੌਰਾਨ ਸਮੁੱਚੇ ਸਮਾਗਮ ਅੰਦਰ ਸਟੇਜ ਸਕੱਤਰ ਦੀ ਸੇਵਾ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਭਗਵਾਨ ਸਿੰਘ ਜੌਹਲ ਨੇ ਬੜੀ ਬਾਖੂਬੀ ਨਾਲ ਨਿਭਾਈ | ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ.ਐਸ ਕਥੂਰੀਆ, ਬਲਬੀਰ ਸਿੰਘ ਭਾਟੀਆ, ਭੁਪਿੰਦਰ ਸਿੰਘ ਜੁਨੇਜਾ, ਸਰਬਜੀਤ ਸਿੰਘ ਛਾਪਾ, ਭੁਪਿੰਦਰ ਸਿੰਘ ਮਨੀ ਜਿਊਲਰਜ਼, ਅਵਤਾਰ ਸਿੰਘ ਬੀ.ਕੇ, ਜਗਜੀਤ ਸਿੰਘ ਮੱਕੜ, ਸੁਰਿੰਦਰ ਸਿੰਘ ਚੌਹਾਨ, ਰਣਜੀਤ ਸਿੰਘ ਖਾਲਸਾ, ਸਰਬਜੀਤ ਸਿੰਘ ਛਾਪਾ, ਰਣਜੀਤ ਸਿੰਘ, ਗੁਰਚਰਨ ਸਿੰਘ, ਹਰਪਾਲ ਸਿੰਘ ਬੱਤਰਾ, ਅਵਤਾਰ ਸਿੰਘ ਮਿੱਡਾ, ਪਰਮਜੀਤ ਸਿੰਘ ਸੇਠੀ, ਹਰਬੰਸ ਸਿੰਘ ਰਾਜਾ, ਹਰਮੀਤ ਸਿੰਘ ਡੰਗ, ਰਜਿੰਦਰ ਸਿੰਘ ਮਕੱੜ, ਇੰਦਰਜੀਤ ਸਿੰਘ ਛਾਬੜਾ, ਹਰਪ੍ਰੀਤ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਨਵੇਂ ਸਾਲ ਦੀ ਆਮਦ 'ਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਗਮ ਕਰਵਾਏ ਗਏ, ਸ਼ਾਮ ਦੇ ਦੀਵਾਨ ਦੀ ਆਰੰਭਤਾ ਤੇ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ, ਉਪਰੰਤ ਗੁ: ਸਾਹਿਬ ਦੇ ਹਜ਼ੂਰੀ ਰਾਗੀ ਸਾਹਿਬ ਨੇ ਆਰਤੀ ਦੀ ਚੌਕੀ ਭਰੀ | ਭਾਈ ਗਗਨਦੀਪ ਸਿੰਘ ਮੁਕਤਸਰ ਵਾਲਿਆਂ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਭਾਈ ਮਹੀਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਦੇ ਜੱਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਨਵੇਂ ਸਾਲ ਦੇ ਆਗਮਨ 'ਤੇ ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਪੂਰਾ ਦਰਬਾਰ ਹਾਲ ਗੂੰਜ ਉੱਠਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਨਵੇਂ ਸਾਲ ਦੀ ਸੰਗਤ ਨੂੰ ਵਧਾਈ ਦਿੱਤੀ | ਪਕੌੜੇ, ਗਜ਼ਰੇਲਾ ਅਤੇ ਦੁੱਧ ਦੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ 'ਚ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ ਸਿੱਧੂ, ਕੁਲਵੰਤ ਸਿੱਧੂ, ਜਤਿੰਦਰ ਸਿੰਘ ਸੇਵਕ, ਪੂਰਨ ਸਿੰਘ, ਕਮਲ ਸਿੰਘ ਜੀਵਨਜੋਤ ਸਿੰਘ ਕੰਵਲਪ੍ਰੀਤ ਸਿੰਘ ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਨੇ ਹਾਜ਼ਰੀ ਭਰੀ |
ਗੁ: ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਨਵੇਂ ਸਾਲ 2026 ਦੀ ਆਮਦ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰੂ ਘਰ ਦੀ ਇਸਤਰੀ ਸਤਿਸੰਗ ਸਭਾ ਦੀਆ ਬੀਬੀਆਂ ਅਮਨ ਕੌਰ, ਦਵਿੰਦਰ ਕੌਰ, ਰਵਿੰਦਰ ਕਾਲੜਾ, ਸਿਮਰਨ ਕੌਰ ਕੁਲਜੀਤ ਕੌਰ ਸਵਨੀਤ ਕੌਰ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ ਅਤੇ ਭਾਈ ਮਨਜੀਤ ਪਠਾਨਕੋਟ ਵਾਲਿਆਂ ਅਤੇ ਭਾਈ ਨਰਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਕੀਰਤਨ ਦੀ ਸਮਾਪਤੀ ਤੱਕ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਕਾਲੜਾ, ਗੁਰਮੀਤ ਸਿੰਘ ਕੁਲਾਰ, ਸਤਨਾਮ ਸਿੰਘ ਮੱਕੜ, ਮਲਕੀਤ ਸਿੰਘ, ਤੇਜਿੰਦਰ ਸਿੰਘ ਅਤੇ ਮਨਜੀਤ ਸਿੰਘ ਪਾਇਲ ਨੇ ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਅਤੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤੇਜਿੰਦਰ ਸਿੰਘ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨਵੇਂ ਸਾਲ ਦੀ ਆਮਦ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਨੇ ਰਾਗੀ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਪ੍ਰਬੰਧਕੀ ਮੈਂਬਰ ਹਰਪ੍ਰੀਤ ਸਿੰਘ ਰਾਜਧਾਨੀ, ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ ਆਦਿ ਹਾਜ਼ਰ ਸਨ |
ਸਿੰਘ ਸਭਾ ਚਿੱਟਾ ਗੁਰਦੁਆਰਾ ਸਾਹਿਬ
ਸਿੰਘ ਸਭਾ ਚਿੱਟਾ ਗੁਰਦੁਆਰਾ ਸਾਹਿਬ ਛਾਉਣੀ ਮੁਹੱਲਾ ਵਿਖੇ ਨਵੇਂ ਸਾਲ ਦੀ ਆਮਦ 'ਤੇ ਗੁਰਮਤਿ ਸਮਾਗਮ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਹਰਪ੍ਰੀਤ ਸਿੰਘ ਦੇ ਜੱਥੇ ਨੇੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਪ੍ਰਹਲਾਦ ਸਿੰਘ ਢੱਲ ਨੇ ਰਾਗੀ ਜੱਥਿਆਂ ਦਾ ਸਨਮਾਨ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਸ਼ਨੀ ਸਿੰਘ ਖਜਾਨਚੀ, ਬੀਬੀ ਪ੍ਰੀਤ, ਬੀਬੀ ਟੀਨਾ, ਬੀਬੀ ਦਲਜੀਤ ਕੌਰ, ਬੀਬੀ ਦਵਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਜਸਬੀਰ ਕੌਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ਼ਹੀਦਾਂ ਫੇਰੂਮਾਨ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਨਵੇਂ ਵਰ੍ਹੇ 2026 ਦੀ ਆਮਦ ਨੂੰ ਮੁੱਖ ਰੱਖਦਿਆਂ ਸ਼ਰਧਾ ਅਤੇ ਸਤਿਕਾਰ ਨਾਲ ਵਿਸ਼ੇਸ਼ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੀਪ ਸਿੰਘ (ਜੈਪੁਰ ਵਾਲੇ), ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਜੱਥਿਆਂ ਵੱਲੋਂ ਕੀਤੇ ਗਏ ਰਸਭਿੰਨੇ ਕੀਰਤਨ ਨਾਲ ਗੁਰਦੁਆਰਾ ਸਾਹਿਬ ਦਾ ਮਾਹੌਲ ਪੂਰੀ ਤਰ੍ਹਾਂ ਆਤਮਕ ਰੰਗ ਵਿਚ ਰੰਗਿਆ ਨਜ਼ਰ ਆਇਆ | ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਨਵੇਂ ਸਾਲ ਦੀ ਆਮਦ 'ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਉਨ੍ਹਾਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਜਿਉਣ, ਨਾਮ ਸਿਮਰਨ, ਸੇਵਾ ਅਤੇ ਸੱਚ ਦੇ ਮਾਰਗ 'ਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਵੀ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਹਰ ਨਵਾਂ ਸਾਲ ਮਨੁੱਖ ਨੂੰ ਆਪਣੀ ਆਤਮਕ ਵਾਧੇ, ਨੈਤਿਕ ਮੁੱਲਾਂ ਅਤੇ ਸਮਾਜਿਕ ਸੇਵਾ ਵੱਲ ਹੋਰ ਜਾਗਰੂਕ ਹੋਣ ਦਾ ਸੁਨੇਹਾ ਦਿੰਦਾ ਹੈ | ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਸਿੱਖਿਆ 'ਤੇ ਅਮਲ ਕਰਦੇ ਹੋਏ ਪਰਿਵਾਰ, ਸਮਾਜ ਅਤੇ ਕੌਮ ਦੀ ਭਲਾਈ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ | ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਪਰਮਜੀਤ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ , ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਜਤਿੰਦਰਪਾਲ ਸਿੰਘ ਸਲੂਜਾ, ਮੋਹਨ ਸਿੰਘ, ਸੁਰਜੀਤ ਸਿੰਘ, ਅਰਜਨ ਸਿੰਘ ਚੀਮਾ, ਦਵਿੰਦਰ ਕੌਰ ਸੋਹਲ, ਤਨਵੀਰ ਕੌਰ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਸੁਨੀਲ ਕੁਮਾਰ ਰਵਿੰਦਰ ਸਿੰਘ ਰਵੀ, ਸਵਰਨ ਸਿੰਘ ਮਹੌਲੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ |
ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਨਵੇਂ ਸਾਲ ਦੀ ਆਮਦ 'ਤੇ ਸਿੱਖ ਬ੍ਰਦਰਹੁੱਡ ਵੈਲਫੇਅਰ ਸੋਸਾਇਟੀ ਵਲੋਂ ਅਤੇ ਗੁ: ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ 42ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਬਲਦੇਵ ਸਿੰਘ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਬਲਕਾਰ ਸਿੰਘ ਬੀਰ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਜੱਥੇ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ 'ਚ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਮੇਜਰ ਸਿੰਘ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਦਲਜੀਤ ਸਿੰਘ ਭਾਟੀਆ, ਬਲਜੀਤ ਸਿੰਘ ਬੀਤਾ, ਅਮਰਜੀਤ ਸਿੰਘ, ਮਨਜੀਤ ਸਿੰਘ ਸਹਿਗਲ, ਪਿ੍ਤਪਾਲ ਸਿੰਘ, ਗੁਰਚਰਨ ਸਿੰਘ ਚੰਨ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਚਰਨਜੀਤ ਸਿੰਘ, ਅਮਨਪ੍ਰੀਤ ਸਿੰਘ ਅਮਨ, ਹਰਵਿੰਦਰ ਸਿੰਘ ਹੈਪੀ ਕਾਲੜਾ, ਮੋਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਹਰਪ੍ਰੀਤ ਸਿੰਘ ਟਿੰਕੂ, ਤਰਨਜੀਤ ਸਿੰਘ, ਜਸਵਿੰਦਰ ਸਿੰਘ ਹੈਪੀ, ਦਰਸ਼ਨ ਸਿੰਘ ਦਰਸ਼ੀ, ਤੇਜਿੰਦਰਪਾਲ ਸਿੰਘ,ਹਰਕੀਰਤ ਸਿੰਘ , ਗੁਰਮਿੰਦਰ ਸਿੰਘ ਬਤਰਾ, ਜਸਵਿੰਦਰ ਸਿੰਘ, ਸੰਦੀਪ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਹਰਸ਼ਰਨ ਸਿੰਘ ਪਾਹਵਾ, ਹਰਮਿੰਦਰ ਸਿੰਘ ਬਿੱਟੂ, ਹਰਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ |
ਅੰਮਿ੍ਤ ਸਾਗਰ ਪਰਿਵਾਰ ਵਲੋਂ ਲੰਗਰ ਲਗਾਇਆ
ਸਮੁੱਚੀ ਮਨੁੱਖਤਾ ਲਈ ਆਰੰਭ ਹੋਇਆ ਨਵਾਂ ਸਾਲ ਖੁਸ਼ੀਆਂ, ਖੇੜਿਆਂ ਤੇ ਖੁਸ਼ਹਾਲੀ ਵਾਲਾ ਹੋਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਜਸਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮਿ੍ਤ ਸਾਗਰ ਦੇ ਪਰਿਵਾਰ ਵਲੋਂ ਸਹਿਯੋਗੀ ਸਾਥੀਆਂ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਰੰਭਤਾ ਅਤੇ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਤੁੱਟ ਲੰਗਰ ਦੀ ਆਰੰਭਤਾ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸਮੁੱਚੇ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮਿ੍ਤ ਸਾਗਰ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਵਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਗੁਰੂ ਦਾ ਲੰਗਰ ਲਗਾਉਣ ਦੀ ਸੇਵਾ ਕਰਨਾ, ਸੇਵਾ ਦੇ ਸੰਕਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ | ਇਸ ਤੋਂ ਪਹਿਲਾਂ ਸੰਗਤਾਂ ਨੂੰ ਗੁਰੂ ਦਾ ਅਤੁੱਟ ਲੰਗਰ ਵਰਤਾਉਣ ਲਈ ਕੀਤੀ ਗਈ ਅਰਦਾਸ ਦੀ ਸੇਵਾ ਭਾਈ ਜਸਵਿੰਦਰ ਸਿੰਘ ਨੇ ਕੀਤੀ, ਉਪਰੰਤ ਅੰਮਿ੍ਤ ਸਾਗਰ ਪਰਿਵਾਰ ਦੇ ਮੈਬਰਾਂ ਵਲੋਂ ਇੱਕਤਰ ਹੋਈਆਂ ਸੰਗਤਾਂ ਨੂੰ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਲੰਗਰ ਛਕਾਇਆ ਗਿਆ | ਇਸ ਮੌਕੇ ਹਰਬਿੰਦਰ ਸਿੰਘ, ਮਨੀਕਰਨ ਸਿੰਘ, ਰਵੀ ਕੁਮਾਰ, ਢਾਡੀ ਬਲਜਿੰਦਰ ਸਿੰਘ, ਅਸ਼ਮੀਤ ਕੌਰ, ਆਸਗੀਤ ਕੌਰ, ਸਾਜ ਕੌਰ, ਜਾਸਮੀਨ ਕੌਰ, ਜਪਨਾਜ਼ ਕੌਰ, ਦਲਜੀਤ ਕੌਰ ਭਾਟੀਆ, ਜਗਤਾਰ ਸਿੰਘ, ਰਤਨਜੋਤ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |