ਲੁਧਿਆਣਾ, 1 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨÏਜਵਾਨ ਦੀ ਮÏਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਨੰਦ (20) ਵਜੋਂ ਕੀਤੀ ਗਈ ਹੈ¢ ਉਹ ਕੁਹਾੜੇ ਦਾ ਰਹਿਣ ਵਾਲਾ ਸੀ | ਪੁਲਿਸ ਵਲੋਂ ਇਸ ਸਬੰਧੀ ਮਿ੍ਤਕ ਦੇ ਭਰਾ ਉਦੇਸ਼ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਭਰਾ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋਂ ਉਹ ਹਰਸ਼ ਕਨਟੇਨਰ ਯਾਰਡ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰੀ ਟਰਾਲੇ ਨੇ ਉਸ ਨੰੂ ਆਪਣੀ ਲਪੇਟ ਵਿਚ ਲੈ ਲਿਆ | ਸਿੱਟੇ ਵਜੋਂ ਉਸਦਾ ਭਰਾ ਅਤੇ ਉਸਦਾ ਦੋਸਤ ਸੁਰੇਸ਼ ਕੁਮਾਰ ਜ਼ਖਮੀ ਹੋ ਗਏ | ਗੰਭੀਰ ਹਾਲਤ ਵਿਚ ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮਿ੍ਤਕ ਕਰਾਰ ਦੇ ਦਿੱਤਾ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਟਰਾਲਾ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |