ਲੁਧਿਆਣਾ, 1 ਜਨਵਰੀ (ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਵਿੰਦਰ ਸਿੰਘ ਉਰਫ ਕਿੰਦਾ ਵਾਸੀ ਹਰੀ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |