ਡੇਹਲੋਂ, 1 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸਰੀਂਹ ਵਿਖੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਗੁਰਦੁਆਰਾ ਕਲਗ਼ੀਧਰ ਦਰਬਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਪਿੰਡ ਦੀ ਪਰਿਕਰਮਾ ਸਮੇਂ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ | ਪਿੰਡ ਦੀ ਪਰਿਕਰਮਾ ਕਰਦਿਆਂ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਗਿਆਨੀ ਗੁਰਪ੍ਰਤਾਪ ਸਿੰਘ ਸੁੱਗਾ ਸੁਰ ਸਿੰਘ ਵਾਲਾ ਦੇ ਢਾਡੀ ਜਥੇ ਵਲੋਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਭਾਗ ਸਿੰਘ ਸਰੀਂਹ ਸੂਬਾ ਸਕੱਤਰ ਬਸਪਾ ਪੰਜਾਬ, ਹੈੱਡ ਗ੍ਰੰਥੀ ਗਿਆਨੀ ਸੰਦੀਪ ਸਿੰਘ, ਦਰਬਾਰਾ ਸਿੰਘ, ਅਮਰਜੀਤ ਸਿੰਘ, ਸਾਬਕਾ ਪੰਚ ਸੁਖਵਿੰਦਰ ਸਿੰਘ, ਗਿਆਨੀ ਸ਼ੇਰ ਸਿੰਘ ਸਰੀਂਹ, ਬਲਜਿੰਦਰ ਸਿੰਘ ਜਨ. ਸਕੱਤਰ, ਰਣਜੋਧ ਸਿੰਘ ਪ੍ਰਧਾਨ, ਇਕਬਾਲਜੀਤ ਸਿੰਘ ਹੈਪੀ ਖ਼ਜ਼ਾਨਚੀ, ਕੁਲਦੀਪ ਸਿੰਘ ਮੀਤ ਪ੍ਰਧਾਨ, ਪੰਚ ਮਹਿੰਦਰ ਸਿੰਘ ਮਿੰਦਾ, ਹਿੰਮਤ ਸਿੰਘ ਸਟੇਜ ਸਕੱਤਰ, ਸੇਵਾ ਸਿੰਘ, ਬੂਟਾ ਸਿੰਘ, ਲਖਵੀਰ ਸਿੰਘ, ਗੁਰਸੇਵਕ ਸਿੰਘ, ਪਾਲ ਸਿੰਘ, ਚਰਨਜੀਤ ਸਿੰਘ, ਸੁਖਦੇਵ ਸਿੰਘ ਸਮੇਤ ਸੰਗਤਾਂ ਤੇ ਸੇਵਾਦਾਰ ਹਾਜ਼ਰ ਸਨ |