ਲੁਧਿਆਣਾ, 1 ਜਨਵਰੀ (ਜਤਿੰਦਰ ਭੰਬੀ)-ਯੂਥ ਕਾਂਗਰਸੀ ਆਗੂ ਗੁਰਕਿਰਪਾਲ ਸਿੰਘ ਪਾਲਾ ਢੰਡਾਰੀ ਨੇ ਕਾਂਗਰਸ ਹਾਈਕਮਾਨ ਪਾਸੋਂ ਮੰਗ ਕੀਤੀ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਸੂਬਾ ਪ੍ਰਧਾਨ ਬਣਾਇਆ ਜਾਵੇ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰ ਸਕੇ | ਯੂਥ ਆਗੂ ਪਾਲਾ ਢੰਡਾਰੀ ਨੇ ਸਾਬਕਾ ਮੰਤਰੀ ਆਸ਼ੂ ਦੇ ਘਰ ਪੁੱਜ ਕੇ ਜਿੱਥੇ ਉਨ੍ਹਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ, ਉਥੇ ਵਿਸ਼ਵਾਸ ਦਿਵਾਇਆ ਕਿ ਨੌਜਵਾਨ ਕਾਂਗਰਸ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ | ਪਾਲਾ ਢੰਡਾਰੀ ਨੇ ਕਿਹਾ ਕਿ ਆਸ਼ੂ ਹਰ ਇਕ ਵਰਕਰ ਅਤੇ ਆਗੂ ਨੂੰ ਆਪਣੇ ਨਾਲ ਲੈ ਕੇ ਚੱਲਦੇ ਹਨ ਅਤੇ ਉਨ੍ਹਾਂ ਵਲੋਂ ਹਮੇਸ਼ਾ ਹੀ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕੀਤਾ ਗਿਆ ਹੈ | ਜੇਕਰ ਕਾਂਗਰਸ ਹਾਈਕਮਾਨ ਸਾਬਕਾ ਮੰਤਰੀ ਆਸ਼ੂ ਨੂੰ ਸੂਬੇ ਦਾ ਪ੍ਰਧਾਨ ਬਣਾਉਂਦੀ ਹੈ ਤਾਂ ਕਾਂਗਰਸ ਪਾਰਟੀ ਹੇਠਲੇ ਪੱਧਰ 'ਤੇ ਮਜ਼ਬੂਤ ਹੋਵੇਗੀ |