ਲੁਧਿਆਣਾ, 1 ਜਨਵਰੀ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਕ ਵਿਸ਼ੇਸ਼ ਸਮਾਰੋਹ ਵਿਚ ਯੂਨੀਵਰਸਿਟੀ ਵਲੋਂ ਤਿਆਰ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਨੂੰ ਜਾਰੀ ਕੀਤਾ ¢ ਉਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੈਲੰਡਰ ਅਤੇ ਡਾਇਰੀ ਰਿਲੀਜ਼ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਦਾ ਕੈਲੰਡਰ ਜਿੱਥੇ ਆਉਣ ਵਾਲੇ ਵਰ੍ਹੇ ਦੇ ਕੰਮਕਾਜੀ ਦਿਨਾਂ ਬਾਰੇ ਜਾਣਕਾਰੀ ਮੁਹੱਈਆ ਕਰਾਉਣ ਦਾ ਸਰੋਤ ਹੈ ਉਥੇ ਖੇਤੀਬਾੜੀ ਡਾਇਰੀ ਕਿਸਾਨਾਂ ਅਤੇ ਕਿਸਾਨੀ ਸਮਾਜ ਨੂੰ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ, ਕਿਸਮਾਂ ਸੰਬੰਧੀ ਸੰਖੇਪ ਵਿਚ ਵਾਕਫ਼ੀ ਦੇਣ ਵਾਲਾ ਦਸਤਾਵੇਜ਼ ਹੈ ¢ ਡਾ. ਗੋਸਲ ਨੇ ਸਮੂਹ ਕਰਮਚਾਰੀਆਂ ਅਤੇ ਕਿਸਾਨੀ ਸਮਾਜ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ¢ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਇਸ ਮÏਕੇ ਕਿਹਾ ਕਿ ਸੰਚਾਰ ਕੇਂਦਰ ਦੇ ਉਦਮ ਨਾਲ ਇਹ ਡਾਇਰੀ ਅਤੇ ਕੈਲੰਡਰ ਬਹੁਤ ਵਾਜਬ ਸਮੇਂ 'ਤੇ ਪ੍ਰਕਾਸ਼ਿਤ ਹੋ ਕੇ ਲੋਕਾਂ ਦੇ ਹੱਥਾਂ ਵਿਚ ਪਹੁੰਚ ਰਹੇ ਹਨ ¢ ਇਸ ਮÏਕੇ ਯੂਨੀਵਰਸਿਟੀ ਰਜਿਸਟਰਾਰ ਰਿਸ਼ੀਪਾਲ ਸਿੰਘ, ਆਈ.ਏ.ਐਸ., ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵਇੰਦਰਾ ਸਿੰਘ ਗਿੱਲ ਅਤੇ ਪੀ.ਏ.ਯੂ. ਕਿਸਾਨ ਕਲੱਬ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਪੂਨੀਆ ਨੇ ਵੀ ਸੰਬੋਧਨ ਕੀਤਾ | ਸਮਾਰੋਹ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਰਦਿਆਂ ਤਹੱਈਆ ਕੀਤਾ ਕਿ ਆਉਂਦੇ ਸਾਲ ਦÏਰਾਨ ਵੀ ਯੂਨੀਵਰਸਿਟੀ ਵਲੋਂ ਵਿਕਸਿਤ ਕੀਤੀਆਂ ਤਕਨਾਲੋਜੀਆਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਹਰ ਪਲੇਟਫ਼ਾਰਮ ਦੀ ਵਰਤੋਂ ਕੀਤੀ ਜਾਵੇਗੀ ¢ ਅੰਤ ਵਿਚ ਧੰਨਵਾਦ ਦੇ ਸ਼ਬਦ ਸੰਸਥਾਈ ਸੰਪਰਕ ਦੇ ਸਹਿਯੋਗੀ ਨਿਰਦੇਸ਼ਕ ਡਾ. ਵਿਸ਼ਾਲ ਬੈਕਟਰ ਨੇ ਕਹੇ¢ ਸਮਾਗਮ ਦÏਰਾਨ ਡੀਨ ਖੇਤੀਬਾੜੀ ਕਾਲਜ ਡਾ. ਚਰਨਜੀਤ ਸਿੰਘ ਅÏਲਖ, ਡੀਨ ਕਮਿਊਨਿਟੀ ਸਾਇੰਸ ਡਾ. ਕਿਰਨ ਬੈਂਸ, ਬਾਗ਼ਬਾਨੀ ਕਾਲਜ ਦੇ ਡੀਨ ਡਾ. ਰਿਸ਼ੀਇੰਦਰਾ ਸਿੰਘ ਗਿੱਲ, ਕੰਪਟਰੋਲਰ ਡਾ. ਸ਼ੰਮੀ ਕਪੂਰ ਅਤੇ ਖੇਤੀ ਇੰਜੀਨੀਅਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ.ਪੀ.ਐਸ ਸੋਢੀ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਮÏਜੂਦ ਸਨ¢