25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਦਫ਼ਤਰ 'ਤੇ ਹਮਲਾ

Ad Position 21
No active advertisement
ਅਜੀਤ ਡੈਸਕ 02-01-2026
ਲੁਧਿਆਣਾ, 1 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੀਨਾ ਵਸ਼ਿਸ਼ਟ ਵਾਸੀ ਡੰਡੀ ਸਵਾਮੀ ਰੋਡ ਦੀ ਸ਼ਿਕਾਇਤ 'ਤੇ ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਹਰਮੀਤ ਕੌਰ ਅਤੇ ਜਸਮੀਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਕਤ ਕਥਿਤ ਦੋਸ਼ੀ ਇਕ ਪਰਿਵਾਰ ਦੇ ਮੈਂਬਰ ਹਨ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਰੈਡ ਦੇ ਸਟਾਰ ਬਿਲਡਿੰਗ ਵਿਚ ਦਫ਼ਤਰ ਹੈ ਅਤੇ ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਨੇ ਉਨ੍ਹਾਂ ਦੇ ਦਫ਼ਤਰ 'ਤੇ ਹਮਲਾ ਕਰ ਦਿੱਤਾ | ਕਥਿਤ ਦੋਸ਼ੀਆਂ ਵਲੋਂ ਉਸ ਦੀ ਉਸ ਦੇ ਪਤੀ ਜਤਿੰਦਰ ਪਾਲ ਅਤੇ ਉਸ ਦੇ ਲੜਕੇ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਦਫ਼ਤਰ ਦੀ ਭੰਨਤੋੜ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਕਥਿਤ ਦੋਸ਼ੀ ਉਕਤ ਬਿਲਡਿੰਗ ਵਿਚ ਹੀ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਡੋਰ ਸਮੇਤ ਕਾਬੂ ਅਗਲੀ ਖ਼ਬਰ ਮਿਊਾਸੀਪਲ ਕਰਮਚਾਰੀ ਦਲ ਵਲੋਂ ਸਤਿਸੰਗ ਸਮਾਗਮ <br/>
Ad Position 24