13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਇੰਟੀਰੀਅਰ ਡਿਜ਼ਾਈਨਰ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਧਾਗਾ ਕਾਰੋਬਾਰੀ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 03-01-2026
ਲੁਧਿਆਣਾ, 2 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਮਸ਼ਹੂਰ ਇੰਟੀਰੀਅਰ ਡਿਜ਼ਾਈਨਰ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਧਾਗਾ ਕਾਰੋਬਾਰੀ ਅਤੇ ਉਸਦੀ ਪਤਨੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਇੰਡਸਟਰੀ ਏਰੀਆ ਦੇ ਰਹਿਣ ਵਾਲੇ ਜਤਿਨ ਸੂਦ ਪੁੱਤਰ ਰਾਮ ਕੁਮਾਰ ਸੂਦ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਧਾਗਾ ਵਪਾਰੀ ਰਾਮ ਚੰਦਰ ਜਲਾਨ ਅਤੇ ਉਸ ਦੀ ਪਤਨੀ ਨਿਰਮਲਾ ਦੇਵੀ ਜਲਾਨ ਵਾਸੀ ਓਮੈਕਸ ਫਲੈਟਸ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਪਾਸੋਂ ਆਪਣੇ ਘਰ ਦੇ ਇਟੀਰੀਅਰ ਅਤੇ ਫ਼ਰਨੀਚਰ ਦਾ ਕੰਮ ਕਰਵਾਇਆ ਸੀ ਅਤੇ ਬਾਅਦ ਵਿਚ ਇਹ ਦੋਵੇਂ ਪਤੀ-ਪਤਨੀ ਉਸਦੇ ਪੈਸੇ ਨਹੀਂ ਦੇ ਰਹੇ | ਉਸ ਦੱਸਿਆ ਕਿ ਜਦੋਂ ਉਸਨੇ ਪੈਸੇ ਮੰਗੇ ਤਾਂ ਕਥਿਤ ਦੋਸ਼ੀਆਂ ਵਲੋਂ ਉਸ ਨੰੂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਤਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਕਮਿਸ਼ਨਰ ਵਲੋਂ ਇਸਦੀ ਜਾਂਚ ਦੇ ਹੁਕਮ ਦਿੱਤੇ ਗਏ | ਜਾਂਚ ਤੋਂ ਬਾਅਦ ਪੁਲਿਸ ਵਲੋਂ ਇਸ ਮਾਮਲੇ ਵਿਚ ਦੇਰ ਰਾਤ ਕੇਸ ਦਰਜ ਕਰ ਲਿਆ ਗਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢ ਧੋਖਾਧੜੀ ਦੀ ਰਕਮ ਲੱਖਾਂ ਰੁਪਏ ਦੱਸੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪਾਬੰਦੀਸ਼ੁਦਾ ਚਾਈਨਾ ਡੋਰ ਦੇ 176 ਗੱਟੂ ਬਰਾਮਦ <br/>
Ad Position 24