13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 03-01-2026

ਲੁਧਿਆਣਾ, 2 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਸਮੇਸ਼ ਪਿਤਾ, ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਹੋਇਆਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜੈਕਾਰਿਆਂ ਦੀ ਗੂੰਜ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਭੇਟ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਵਿਸ਼ਾਲ ਨਗਰ ਕੀਰਤਨ 'ਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ ਤੇ ਫੁੱਲਾਂ ਨਾਲ ਸੱਜੀ ਪਾਲਕੀ ਅੰਦਰ ਸ਼ਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਨੂੰ ਆਪਣਾ ਸਤਿਕਾਰ ਸਹਿਤ ਸਿੱਜਦਾ ਭੇਟ ਕੀਤਾ | ਨਗਰ ਕੀਰਤਨ 'ਚ ਜਿੱਥੇ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਦੇ ਕੀਰਤਨੀ ਜਥੇ ਜਿੱਥੇ ਗੁਰੂ ਸਾਹਿਬ ਵਲੋਂ ਉਚਰੀ ਇਲਾਹੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ ਉੱਥੇ ਵੱਖ-ਵੱਖ ਬੈਂਡ ਪਾਰਟੀਆਂ ਗੁਰਬਾਣੀ ਦੇ ਸ਼ਬਦਾਂ ਦੀਆਂ ਆਨੰਦਮਈ ਧੁੰਨਾਂ ਵੱਜਾ ਕੇ ਸਮੁੱਚੇ ਮਹੌਲ ਨੂੰ ਅਧਿਆਤਮਕ ਤੇ ਰੂਹਾਨੀਅਤ ਦੀ ਰੰਗਤ ਪ੍ਰਦਾਨ ਕਰ ਰਹੀਆਂ ਸਨ | ਇਸ ਦੌਰਾਨ ਖਾਲਸਾਈ ਬਾਣੇ ਵਿਚ ਤਿਆਰ ਬਰ ਤਿਆਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਗੱਤਕਾ ਟੀਮ ਨੇ ਸੰਗਤਾਂ ਨੂੰ ਗੱਤਕੇ ਦੀ ਖੇਡ ਦੇ ਜੰਗਜੂ ਜੌਹਰ ਦਿਖਾ ਕੇ ਮੰਤਰ ਮੁਗਧ ਕੀਤਾ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਕਮੇਟੀ ਦੇ ਸਮੂਹ ਮੈਬਰਾਂ ਦੇ ਸੁਹਿਰਦ ਉੱਦਮਾਂ ਸਦਕਾ ਸਜਾਏ ਗਏ ਉਕਤ ਨਗਰ ਕੀਰਤਨ ਦਾ ਮਾਡਲ ਟਾਊਨ ਐਕਸਟੈਨਸ਼ਨ ਦੇ ਵੱਖ-ਵੱਖ ਬਲਾਕਾਂ ਦੀਆਂ ਐਸੋਸੀਏਸ਼ਨਾਂ ਅਤੇ ਸੁਸਾਇਟੀਆਂ ਦੇ ਅਹੁਦੇਦਾਰਾਂ ਵਲੋਂ ਜਿੱਥੇ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਨਾਲ ਹੀ ਮਾਡਲ ਟਾਊਨ ਐਕਸਟੈਨਸ਼ਨ ਏ ਬਲਾਕ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਗੁਰੂ ਦੇ ਅਤੁੱਟ ਲੰਗਰ ਵੀ ਲਗਾਏ ਗਏ | ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਕੀਰਤਨ ਕਿ੍ਸ਼ਨਾ ਮੰਦਰ ਚੌਕ, ਸ਼ਾਸ਼ਤਰੀ ਨਗਰ, ਗੁ: ਹਰਨਾਮ ਨਗਰ, ਮਿੰਟਗੁਮਰੀ ਚੌਕ, ਗੁਲਾਟੀ ਚੌਕ, ਮਾਡਲ ਟਾਊਨ ਮਾਰਕੀਟ, ਗੁ: ਸ਼ਹੀਦਾਂ, ਚਾਰ ਖੰਬਾ ਚੌਕ ਤੋਂ ਹੁੰਦਾ ਹੋਇਆ ਬਿਜਲੀ ਘਰ ਰੋਡ, ਮਾਡਲ ਟਾਊਨ ਐਕਸਟੈਨਸ਼ਨ ਦੇ ਵੱਖ-ਵੱਖ ਬਲਾਕਾਂ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸਮਾਪਤ ਹੋਇਆ | ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਵਲੋਂ ਸਮੂਹ ਸੰਗਤਾਂ, ਸ਼ਬਦੀ ਜੱਥਿਆਂ, ਇਸਤਰੀ ਸਤਿਸੰਗ ਸਭਾਵਾਂ, ਸੇਵਾ ਸੁਸਾਇਟੀਆਂ ਦੇ ਮੈਬਰਾਂ ਦਾ ਧੰਨਵਾਦ
ਪ੍ਰਗਟ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਭੁਪਿੰਦਰ ਸਿੰਘ ਭਿੰਦਾ ਪ੍ਰਧਾਨ ਅਕਾਲੀ ਜੱਥਾ ਸ਼ਹਿਰੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਅਮਰਜੀਤ ਸਿੰਘ ਹੈਪੀ, ਹਰਪਾਲ ਸਿੰਘ ਕੋਹਲੀ, ਬਲਬੀਰ ਸਿੰਘ ਭਾਟੀਆ, ਜਤਿੰਦਰਪਾਲ ਸਿੰਘ ਸਲੂਜਾ, ਗੁਰਕਰਨ ਸਿੰਘ ਟਿਨਾ (ਕੌਂਸਲਰ ਪਤੀ), ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ, ਭੁਪਿੰਦਰ ਸਿੰਘ ਮਨੀ ਜਿਊਲਰਜ਼, ਪਿ੍ਤਪਾਲ ਸਿੰਘ, ਇੰਦਰਬੀਰ ਸਿੰਘ ਬੱਤਰਾ, ਪ੍ਰੇਮ ਸਿੰਘ, ਹਰਪਾਲ ਸਿੰਘ ਖਾਲਸਾ ਫਰਨੀਚਰ ਵਾਲੇ, ਭੁਪਿੰਦਰ ਸਿੰਘ ਅਰੋੜਾ, ਅਵਤਾਰ ਸਿੰਘ ਬੀ.ਕੇ., ਹਰਪ੍ਰੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ, ਐਚ.ਐਸ. ਕੋਹਲੀ, ਸਰਪੰਚ ਗੁਰਚਰਨ ਸਿੰਘ ਖੁਰਾਣਾ, ਪਰਮਜੀਤ ਸਿੰਘ ਸੇਠੀ, ਹਰਬੰਸ ਸਿੰਘ ਰਾਜਾ, ਮਨਜੋਤ ਸਿੰਘ ਪਾਹਵਾ, ਹਰਪ੍ਰੀਤ ਸਿੰਘ ਨੀਟਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
<br/>

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ ਵਲੋਂ ਹਿੰਦੂਆਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਹੱਦ ਤੋਂ ਪਾਰ-ਖੰਨਾ ਅਗਲੀ ਖ਼ਬਰ ਇੰਟੀਰੀਅਰ ਡਿਜ਼ਾਈਨਰ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੇ ਧਾਗਾ ਕਾਰੋਬਾਰੀ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ <br/>
Ad Position 24