14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੰਜਾਬੀ ਸਾਹਿਤ ਅਕਾਦਮੀ ਦਾ ਜਨਰਲ ਇਜਲਾਸ 11 ਨੂੰ ਪੰਜਾਬੀ ਭਵਨ ਵਿਖੇ <br/>

Ad Position 21
No active advertisement
ਅਜੀਤ ਡੈਸਕ 03-01-2026
ਲੁਧਿਆਣਾ, 2 ਜਨਵਰੀ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਅਕਾਦਮੀ ਦਾ ਜਨਰਲ ਇਜਲਾਸ 11 ਜਨਵਰੀ ਨੂੰ ਸਵੇਰੇ 11.00 ਵਜੇ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਮੈਂ ਅਕਾਦਮੀ ਦੇ ਜਨਰਲ ਕੌਂਸਲ ਦੇ ਮੈਂਬਰਾਂ ਨੂੰ ਅਪੀਲ ਕਰਦਾ ਹਾਂ ਕਿ ਸਾਲਾਨਾ ਹੋਣ ਵਾਲੇ ਜਨਰਲ ਇਜਲਾਸ ਵਿਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨ | ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਦੱਸਿਆ ਕਿ 11 ਜਨਵਰੀ ਨੂੰ ਹੋਣ ਵਾਲੇ ਜਨਰਲ ਇਜਲਾਸ ਵਿਚ ਅਕਾਦਮੀ ਦੀਆਂ ਗਤੀਵਿਧੀਆਂ ਦੀ ਰਿਪੋਰਟ, ਸਾਲ 2026-2027 ਦਾ ਅਨੁਮਾਨਿਤ ਬਜਟ ਅਤੇ ਨਵੇਂ ਜੀਵਨ ਮੈਂਬਰਾਂ ਦੀ ਪ੍ਰਵਾਨਗੀ ਲਈ ਸੂਚੀ ਪੇਸ਼ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸਾਲ 2026-2028 ਲਈ ਚੋਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹਰ ਦੋ ਸਾਲ ਬਾਅਦ ਅਕਾਦਮੀ ਦੀ ਚੋਣ ਹੁੰਦੀ ਹੈ, ਜਿਸ ਵਿਚ ਜਨਰਲ ਕੌਂਸਲ ਦੇ ਮੈਂਬਰਾਂ ਵਲੋਂ ਵੋਟਾਂ ਪਾ ਕੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, 5 ਮੀਤ ਪ੍ਰਧਾਨ ਅਤੇ 15 ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਜਨਰਲ ਇਜਲਾਸ ਸੰਬੰਧੀ ਸਾਰੇ ਜਨਰਲ ਕੌਂਸਲ ਦੇ ਸਾਰੇ ਮੈਂਬਰਾਂ ਨੂੰ ਪੱਤਰ ਵੈੱਬਸਾਈਟ 'ਤੇ ਪਾਉਣ ਤੋਂ ਇਲਾਵਾ ਡਾਕ ਰਾਹੀਂ, ਈਮੇਲ ਰਾਹੀਂ, ਵਟਸਐਪ ਰਾਹੀਂ ਭੇਜੇ ਜਾ ਚੁੱਕੇ ਹਨ | ਉਨ੍ਹਾਂ ਅਕਾਦਮੀ ਵਲੋਂ ਜਨਰਲ ਕੌਂਸਲ ਦੇ ਸਮੂਹ ਮੈਂਬਰਾਂ ਨੂੰ 11 ਜਨਵਰੀ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਪਹੁੰਚਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਨਵਚੇਤਨਾ ਨੇ ਮਾਨਵੀ ਅਤੇ ਜਸ਼ਨਪ੍ਰੀਤ ਦੀ ਸਿਹਤ ਤੇ ਸਿੱਖਿਆ ਦੀ ਲਈ ਜ਼ਿੰਮੇ... ਅਗਲੀ ਖ਼ਬਰ ਨਗਰ ਨਿਗਮ ਵਲੋਂ ਜਾਰੀ ਪਿੰਡਾਂ ਦੇ ਸ਼ਹਿਰੀਕਰਨ ਵਾਲਾ ਨੋਟੀਫਿਕੇਸ਼ਨ ਵਾਪਸ ਨਾ ਕਰਨ 'ਤੇ ਪੰਜਾਬ ਪੱਧਰ 'ਤੇ ਰੋਸ ਮੁਜ਼ਾਹਰਾ...
Ad Position 24