14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੇਅਰ ਇੰਦਰਜੀਤ ਕੌਰ, ਵਿਧਾਇਕ ਗਰੇਵਾਲ ਤੇ ਕਮਿਸ਼ਨਰ ਡੇਚਲਵਾਲ ਦੀ ਕੌਂਸਲਰਾਂ ਨਾਲ ਰਿਵਿਊ ਮੀਟਿੰਗ <br/>

Ad Position 21
No active advertisement
ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਤੇ ਕਮਿਸ਼ਨਰ ਆਦਿਤਿਆ ਡੇਚਲਵਾਲ ਕੌਂਸਲਰਾਂ ਨਾਲ ਮੀਟਿੰਗ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 03-01-2026
ਲੁਧਿਆਣਾ, 2 ਜਨਵਰੀ (ਭੁਪਿੰਦਰ ਸਿੰਘ ਬੈਂਸ)-ਜ਼ਮੀਨੀ ਪੱਧਰ ਤੇ ਤੇਜ਼ ਤੇ ਪ੍ਰਭਾਵਸ਼ਾਲੀ ਬਦਲਾਅ ਯਕੀਨੀ ਬਣਾਉਣ ਲਈ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਨਿਗਮ ਦੇ ਜੋਨ-ਬੀ ਦਫਤਰ ਵਿਚ ਕੌਂਸਲਰਾਂ ਨਾਲ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦਾ ਮਕਸਦ ਵਿਕਾਸ ਕੰਮਾਂ ਨੰੂ ਤੇਜ਼ ਕਰਨਾ ਅਤੇ ਸ਼ਹਿਰਵਾਸੀਆਂ ਨੇੂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸੀ | ਸਮੀਖਿਆ ਦੌਰਾਨ ਅਧਿਕਾਰੀਆਂ ਨੇ ਨਿਯਮਿਤ ਤੌਰ 'ਤੇ ਫੀਲਡ ਵਿਚ ਉਤਰਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਚੱਲ ਰਹੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕਰਨ ਦੇ ਸਪਸ਼ਟ ਹੁਕਮ ਦਿੱਤੇ ਗਏ | ਮੀਟਿੰਗ ਵਿਚ ਜੋਨਲ ਕਮਿਸ਼ਨਰ ਨੀਰਜ ਜੈਨ ਸਮੇਤ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ | ਇਸਦੇ ਨਾਲ ਹੀ ਬੀਐਂਡਆਰ ਤੇ ੳਐਂਡਐਮ ਸੈਲ ਦੇ ਸੁਪਰਿਟੈਡਿੰਗ ਇੰਜੀਨੀਅਰਾਂ ਨੂੰ ਹੁਕਮ ਦਿੱਤੇ ਗਏ ਕਿ ਉਹ ਸੰਬੰਧਿਤ ਵਿਧਾਇਕਾਂ ਤੇ ਕੌਂਸਲਰਾਂ ਦੀ ਹਾਜ਼ਰੀ ਵਿਚ ਹਫਤਾਵਾਰ ਰਿਵਿਊ ਮੀਟਿੰਗਾਂ ਕਰਕੇ ਮੈਦਾਨੀ ਪੱਧਰ 'ਤੇ ਮੁੱਦਿਆਂ ਨੰੂ ਤੁਰੰਤ ਹੱਲ ਕਰਨ | ਮੇਅਰ ਪਿ੍ੰਸੀਲ ਇੰਦਰਜੀਤ ਕੌਰ ਅਤੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਦੇ ਪੂਰਨ ਵਿਕਾਸ ਲਈ ਵਚਨਬੱਧ ਹੈ ਅਤੇ ਸ਼ਹਿਰ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਲੋਕਾਂ ਤੋਂ ਨਿਰੰਤਰ ਫੀਡਬੈਕ ਲਿਆ ਜਾ ਰਿਹਾ ਹੈ | ਇਸ ਮੌਕੇ ਮੇਅਰ ਤੇ ਵਿਧਾਇਕ, ਕਮਿਸ਼ਨਰ ਨੇ ਸਿਹਤ ਸ਼ਾਖਾ ਦੇ ਅਧਿਕਾਰੀਆਂ ਨੰੂ ਆਪਣੇ ਆਪਣੇ ਖੇਤਰਾਂ ਵਿਚ ਸਫਾਈ ਯਕੀਨੀ ਬਣਾਉਣ ਅਤੇ ਸਟੈਟਿਕ ਕੰਪੈਕਟਰ ਸਾਈਟਾਂ ਤੋਂ ਨਿਯਮਿਤ ਕੂੜਾ ਚੁੱਕਣ ਦੇ ਵੀ ਸਖਤ ਨਿਰਦੇਸ਼ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਨਵਚੇਤਨਾ ਨੇ ਮਾਨਵੀ ਅਤੇ ਜਸ਼ਨਪ੍ਰੀਤ ਦੀ ਸਿਹਤ ਤੇ ਸਿੱਖਿਆ ਦੀ ਲਈ ਜ਼ਿੰਮੇ...
Ad Position 24