08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਾਲ ਸਿੰਘ ਨਗਰ 'ਚ ਨਿਗਮ ਦੇ ਸਫ਼ਾਈ ਸੇਵਕ 'ਤੇ ਚਾਕੂ ਨਾਲ ਹਮਲਾ

Ad Position 21
No active advertisement
ਅਜੀਤ ਡੈਸਕ 04-01-2026
ਲੋਕਾਂ ਨੇ ਹਮਲਾਵਰ ਫੜ ਕੇ ਪੁਲਿਸ ਹਵਾਲੇ ਕੀਤਾ
ਲੁਧਿਆਣਾ, 3 ਜਨਵਰੀ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਬਾਲ ਸਿੰਘ ਨਗਰ ਇਲਾਕੇ ਵਿਚ ਡਿਊਟੀ ਕਰ ਰਹੇ ਨਗਰ ਨਿਗਮ ਦੇ ਇਕ ਸਫ਼ਾਈ ਸੇਵਕ 'ਤੇ ਇਕ ਵਿਅਕਤੀ ਵਲੋਂ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਸਫ਼ਾਈ ਸੇਵਕ ਜ਼ਖਮੀ ਹੋ ਗਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਕਾਰਵਾਈ ਕਰਦਿਆਂ ਹਮਲਾਵਰ ਨੰੂ ਫੜ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ | ਜ਼ਖਮੀ ਸਫ਼ਾਈ ਸੇਵਕ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਸਲੇਮਟਾਬਰੀ ਦਾ ਰਹਿਣ ਵਾਲਾ ਹੈ ਅਤੇ ਅੱਜ ਬਾਲ ਸਿੰਘ ਨਗਰ ਵਿਚ ਆਪਣੀ ਡਿਊਟੀ ਨਿਭਾ ਰਿਹਾ ਸੀ | ਇਸ ਦੌਰਾਨ ਅਚਾਨਕ ਇਕ ਵਿਅਕਤੀ ਉਸ ਦੇ ਕੋਲ ਆਇਆ ਅਤੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ | ਵਿਨੋਦ ਕੁਮਾਰ ਮੁਤਾਬਿਕ ਹਮਲੇ ਤੋਂ ਬਾਅਦ ਇਲਾਕੇ ਦੇ ਲੋਕ ਇਕੱਠੇ ਹੋ ਗਏ ਤੇ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਮੁੱਢਲੀ ਜਾਣਕਾਰੀ ਅਨੁਸਾਰ ਹਮਲੇ ਦੇ ਪਿੱਛੇ ਪੁਰਾਣੀ ਰੰਜ਼ਿਸ਼ ਕਾਰਨ ਬਣੀ ਹੋ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਰਿਹਾਇਸ਼ੀ ਇਲਾਕਿਆਂ 'ਚ ਕਬਾੜ ਦੇ ਗੁਦਾਮ ਸ਼ਹਿਰਵਾਸੀਆਂ ਲਈ ਬਣੇ ਖ਼ਤਰਾ <br/> ਅਗਲੀ ਖ਼ਬਰ ਪੰਜਾਬ 'ਚ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਭੈਅ ਨਹੀਂ ਰਿਹਾ-ਵੜਿੰਗ
Ad Position 24