08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਾਵਣ ਕਿਰਪਾਲ ਰੂਹਾਨੀ ਮਿਸ਼ਨ ਨੇ ਲਗਾਇਆ ਦੁੱਧ ਦਾ ਲੰਗਰ <br/>

Ad Position 21
No active advertisement
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਢੋਲੇਵਾਲ ਚੌਕ ਵਿਖੇ ਦੁੱਧ ਦੀ ਸੇਵਾ ਕਰਦੇ ਹੋਏ ਬਲਵੰਤ ਸਿੰਘ, ਗੁਰਬਖ਼ਸ਼ ਸਿੰਘ ਅਤੇ ਹੋਰ | ਅਜੀਤ ਤਸਵੀਰ <br/> 04-01-2026
ਲੁਧਿਆਣਾ, 3 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਦਸ਼ਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਾਵਣ ਕਿਰਪਾਲ ਰੂਹਾਨੀ ਮਿਸ਼ਨ ਸ਼ਾਖਾ ਲੁਧਿਆਣਾ ਦੇ ਸੇਵਾਦਾਰਾਂ ਵੱਲੋਂ ਢੋਲੇਵਾਲ ਚੌਕ ਵਿਖੇ ਸੰਗਤਾਂ ਲਈ ਦੁੱਧ ਦਾ ਲੰਗਰ ਲਾਇਆ ਗਿਆ, ਜਿਸ ਵਿਚ ਥਾਣਾ ਨੰਬਰ 6 ਦੇ ਇੰਚਾਰਜ ਬਲਵੰਤ ਸਿੰਘ ਜੀ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮÏਕੇ ਗੱਲਬਾਤ ਕਰਦਿਆਂ ਇੰਚਾਰਜ ਬਲਵੰਤ ਸਿੰਘ ਅਤੇ ਗੁਰਬਖ਼ਸ਼ ਸਿੰਘ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਸਾਰ 'ਤੇ ਅਵਤਾਰ ਧਾਰਨਾ ਉਸ ਵੇਲੇ ਹੋਇਆ, ਜਦੋਂ ਦੇਸ਼ ਅੰਦਰ ਅੱਤਿਆਚਾਰ, ਜਬਰ-ਜ਼ੁਲਮ ਦਾ ਪੂਰਾ ਬੋਲ ਬਾਲਾ ਸੀ ਅਤੇ ਲੋਕ ਤਰਾਹ-ਤਰਾਹ ਕਰ ਰਹੇ ਸਨ | ਇਸ ਮÏਕੇ ਗੁਰਬਚਨ ਸਿੰਘ ਨੇ ਦੱਸਿਆ ਕਿ ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦੇ ਮੁਖੀ ਪਰਮ ਪੂਜਨੀਕ ਸੰਤ ਰਾਜਿੰਦਰ ਸਿੰਘ ਮਹਾਰਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਵਤਾ ਦੀ ਭਲਾਈ ਲਈ ਸਮੇਂ ਸਮੇਂ ਸਿਰ ਲੰਗਰ-ਭੰਡਾਰੇ ਅਤੇ ਹੋਰ ਸਹੂਲਤਾਂ ਦੇ ਕੈਂਪ ਲਗਾ ਕੇ ਮਨੁੱਖਤਾ ਦੀ ਸੇਵਾ ਕੀਤੀ ਜਾਂਦੀ ਹੈ | ਇਸ ਮÏਕੇ ਗੁਰਬਚਨ ਸਿੰਘ, ਰਾਜਿੰਦਰ ਸਿੰਘ, ਸ਼ਿੰਗਾਰਾ ਸਿੰਘ ਮੰਗਲੀ,ਧਰਮਵੀਰ ਤੋਂ ਇਲਾਵਾ ਹੋਰ ਸੇਵਾਦਾਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬ-ਏ-ਕਮਾਲ, ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <b... ਅਗਲੀ ਖ਼ਬਰ ਸ਼ਿਵਪੁਰੀ ਇਲਾਕੇ 'ਚ ਨਾਜਾਇਜ਼ ਕਬਜ਼ੇ ਖ਼ਿਲਾਫ਼ ਕਾਰਵਾਈ ਦੌਰਾਨ ਤਣਾਅ <br/>
Ad Position 24