08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਾਹਿਬ-ਏ-ਕਮਾਲ, ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਲੁਧਿਆਣਾ, 3 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਾਹਿਬ-ਏ-ਕਮਾਲ, ਦਸ਼ਮੇਸ਼ ਪਿਤਾ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਵਲੋਂ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਜੇਲ੍ਹ ਰੋਡ, ਬੈਰਿੰਗ ਮਾਰਕੀਟ, ਘੰਟਾ ਘਰ ਚੌਕ, ਚੌੜਾ ਬਾਜ਼ਾਰ, ਗਿਰਜਾ ਘਰ ਚੌਕ, ਚੌੜੀ ਸੜਕ, ਡਵੀਜ਼ਨ ਨੰਬਰ 3, ਬਾਬਾ ਥਾਨ ਸਿੰਘ ਚੌਕ, ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ. ਚੌਕ, ਖੁੱਡ ਮੁਹੱਲਾ, ਬਰਾਊਨ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ 'ਚ ਸੁਸ਼ੋਭਿਤ ਸਨ ਅਤੇ ਸੰਗਤਾਂ ਸੇਵਾ ਕਰਨ ਦੇ ਨਾਲ-ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ, ਸ਼ਬਦੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ | ਨਗਰ ਕੀਰਤਨ 'ਚ ਨਿਹੰਗ ਸਿੰਘਾਂ ਵਲੋਂ ਗੱਤਕੇ ਦੇ ਜੌਹਰ ਵੀ ਵਿਖਾਏ ਅਤੇ ਸ਼ਹਿਰ ਦੀਆਂ ਅਨੇਕਾਂ ਹੀ ਸੇਵਾ ਸੁਸਾਇਟੀਆਂ, ਧਾਰਮਿਕ ਅਤੇ ਦੁਕਾਨਦਾਰ ਜਥੇਬੰਦੀਆਂ ਵਲੋਂ ਸਵਾਗਤੀ ਗੇਟ ਲੱਗਾ ਕੇ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਥਾਂ-ਥਾਂ 'ਤੇ ਸ਼ਾਨਦਾਰ ਸਵਾਗਤ ਕੀਤਾ | ਇਸ ਤਰ੍ਹਾਂ ਨੌਜਵਾਨਾਂ, ਬੀਬੀਆਂ ਅਤੇ ਹੋਰ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਝਾੜੂ ਲੱਗਾ ਕੇ ਸਫ਼ਾਈ ਤੇ ਪਾਣੀ ਦਾ ਛਿੜਕਾਅ ਕੀਤਾ ਜਾ ਰਿਹਾ ਸੀ | ਨਗਰ ਕੀਰਤਨ 'ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ, ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਗੁਰਮਿੰਦਰ ਸਿੰਘ, ਜ਼ਿਲ੍ਹਾ ਅਕਾਲੀ ਜਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਜਗਬੀਰ ਸਿੰਘ ਸੋਖੀ, ਪ੍ਰਲਾਦ ਸਿੰਘ ਢੱਲ, ਜਸਦੀਪ ਸਿੰਘ ਕਾਉਂਕੇ, ਦਵਿੰਦਰ ਪਾਲ ਸਿੰਘ ਪਾਲੀ, ਬਲਜੀਤ ਸਿੰਘ ਦੁਖੀਆ, ਗੁਰਮਿੰਦਰ ਸਿੰਘ ਟਿੰਮਾ, ਗੁਰਚਰਨ ਸਿੰਘ ਚੰਨ, ਜਸਵੀਰ ਸਿੰਘ ਦੂਆ, ਰਜਿੰਦਰ ਸਿੰਘ ਬਸੰਤ, ਜਗਜੀਤ ਸਿੰਘ ਅਰੋੜਾ, ਮਨਪ੍ਰੀਤ ਸਿੰਘ ਬੰਟੀ, ਸੁਰਜੀਤ ਸਿੰਘ ਦੰਗਾ ਪੀੜਤ, ਹਰਪ੍ਰੀਤ ਸਿੰਘ ਡੰਗ, ਨਿਰਮਲ ਸਿੰਘ ਬਿੱਲਾ, ਪ੍ਰਭਜੀਤ ਸਿੰਘ, ਤਰਨਜੀਤ ਸਿੰਘ ਨਿਮਾਣਾ, ਜਸਜੋਤ ਸਿੰਘ ਰੌਬੀ ਬੱਤਰਾ, ਹਰਪਾਲ ਸਿੰਘ ਨਿਮਾਣਾ, ਮਨਿੰਦਰ ਸਿੰਘ ਆਹੂਜਾ, ਹਰਪਾਲ ਸਿੰਘ ਕੋਹਲੀ, ਹਰਜੀਤ ਸਿੰਘ ਰਾਜਾਜੰਗ, ਜਸਵਿੰਦਰ ਸਿੰਘ ਸਿੱਬਲ, ਮੇਜਰ ਸਿੰਘ, ਸੇਵਾ ਸਿੰਘ ਭੱਟੀ, ਤਜਿੰਦਰ ਸਿੰਘ ਗੋਲਡੀ, ਕੰਵਲਜੀਤ ਸਿੰਘ, ਪ੍ਰਵੀਨ ਭਾਰਤੀ, ਸ਼ਮਸ਼ੇਰ ਸਿੰਘ ਗਰੇਵਾਲ, ਅਮਨਪ੍ਰੀਤ ਸਿੰਘ ਚਾਵਲਾ, ਜਥੇ: ਪ੍ਰੇਮਜੀਤ ਸਿੰਘ ਨੱਤ, ਜਸਪਾਲ ਸਿੰਘ, ਜਸਵੀਰ ਸਿੰਘ ਦੂਆ, ਕੁਲਦੀਪ ਸਿੰਘ ਖਾਲਸਾ, ਜਤਿੰਦਰ ਸਿੰਘ ਖਾਲਸਾ, ਰਛਪਾਲ ਸਿੰਘ, ਤਰਨਜੀਤ ਸਿੰਘ, ਹਰਸ਼ਰਨ ਸਿੰਘ ਪਾਹਵਾ, ਚਰਨਜੀਤ ਸਿੰਘ, ਦਰਸ਼ਨ ਸਿੰਘ ਰਾਜੂ, ਮਹਿੰਦਰਪਾਲ ਸਿੰਘ ਧਵਨ, ਭੁਪਿੰਦਰਪਾਲ ਸਿੰਘ ਧਵਨ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਤੇਜਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਚੋਂ ਮੋਬਾਈਲ ਬਰਾਮਦ <br/> ਅਗਲੀ ਖ਼ਬਰ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਾਵਣ ਕਿਰਪਾਲ ਰੂਹਾਨੀ ਮਿਸ਼ਨ ਨੇ ਲਗਾਇਆ ਦੁੱਧ ਦਾ ਲੰਗਰ <br/>
Ad Position 24