08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਾਬਾਲਗ ਲੜਕੇ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ 9 ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 04-01-2026
ਲੁਧਿਆਣਾ, 3 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਦੀ ਪੁਲਿਸ ਨੇ ਨਾਬਾਲਗ ਲੜਕੇ ਨੂੰ ਅਗਵਾ ਕਰਕੇ ਉਸਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 9 ਵਿਅਕਤੀਆਂ ਖ਼ਿਲਾਫ਼ ਕੇਸ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ 15 ਸਾਲ ਦੇ ਲੜਕੇ ਅਭਿਸ਼ੇਕ ਕੁਮਾਰ ਦੇ ਪਿਤਾ ਕ੍ਰਿਸ਼ਨਾ ਕੁਮਾਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਬਿੰਦੂ, ਸ਼ਿਵਮ, ਸੰਨੀ, ਨਵੀਨ, ਅਤੇ ਪੰਜ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੰਡਲ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਲੜਕਾ ਘਰੋਂ ਪਤੰਗ ਲੈਣ ਲਈ ਗਿਆ ਸੀ ਤਾਂ ਰਸਤੇ ਵਿਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਤੇ ਕੁੱਟਮਾਰ ਕਰਨ ਲੱਗ ਪਏ | ਇਹ ਕਥਿਤ ਦੋਸ਼ੀ ਉਸ ਨੂੰ ਧੂਰੀ ਲਾਈਨ ਨੇੜੇ ਸਥਿਤ ਇਕ ਕਮਰੇ ਵਿਚ ਲੈ ਗਏ, ਜਿੱਥੇ ਕਿ ਬਿੰਦੂ, ਸ਼ਿਵਮ, ਸੰਨੀ, ਨਵੀਨ ਅਤੇ ਪੰਜ ਹੋਰ ਵਿਅਕਤੀਆਂ ਨੇ ਉਸਦੇ ਲੜਕੇ ਦੀ ਮੁੜ ਤੋਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਪਾਸੋਂ ਫਿਰੌਤੀ ਦੀ ਮੰਗ ਕੀਤੀ | ਬਾਅਦ ਵਿਚ ਜਦੋਂ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਦਬਾਅ ਹੇਠ ਆਏ ਇਹ ਕਥਿਤ ਦੋਸ਼ੀ ਅਭਿਸ਼ੇਕ ਨੂੰ ਆਰ.ਕੇ. ਰੋਡ 'ਤੇ ਜ਼ਖਮੀ ਹਾਲਤ ਵਿਚ ਸੁੱਟ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਵਲੋਂ ਕਿਸੇ ਵੀ ਗਿ੍ਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਸਵ. ਵਿਧਾਇਕ ਬਚਨ ਸਿੰਘ ਚੀਮਾ ਦੇ ਪੁੱਤਰ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਦਵਿੰਦਰ ਸਿੰਘ ਚੀਮਾ ਨਮਿਤ ਅਰਦਾਸ 6 ਨੂੰ <b... ਅਗਲੀ ਖ਼ਬਰ ਜੇਲ੍ਹ ਵਿਚੋਂ ਮੋਬਾਈਲ ਬਰਾਮਦ <br/>
Ad Position 24