ਖੰਨਾ, 3 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਦੋ ਵਾਰ ਵਿਧਾਇਕ ਰਹੇ ਦਰਵੇਸ਼ ਸਿਆਸਤਦਾਨ ਬਚਨ ਸਿੰਘ ਚੀਮਾ ਦੇ ਬੇਟੇ ਅਤੇ 1996 ਤੋਂ 2017 ਤੱਕ 21 ਸਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ | ਦਵਿੰਦਰ ਸਿੰਘ ਚੀਮਾ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 6 ਜਨਵਰੀ ਨੂੰ ਅਨਾਜ ਮੰਡੀ ਚਾਵਾ ਰੋਡ ਸਮਰਾਲਾ ਵਿਖੇ ਕੀਤੀ ਜਾ ਰਹੀ ਹੈ | ਦਵਿੰਦਰ ਸਿੰਘ ਚੀਮਾ ਦੇ ਅਕਾਲ ਚਲਾਣੇ ਤੋਂ ਬਾਅਦ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ, ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ, ਸ਼ਰਨਜੀਤ ਸਿੰਘ ਢਿੱਲੋਂ, ਸਾਬਕ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਖੰਨਾ ਜ਼ਿਲ੍ਹਾ ਅਕਾਲੀ ਦਲ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਜਦੋਂ ਕਿ ਅਕਾਲੀ ਦਲ ਪੁਨਰ ਸੁਰਜੀਤ ਦੇ ਨੇਤਾ ਸੰਤਾ ਸਿੰਘ ਉਮੈਦਪੁਰੀ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਬਰਜਿੰਦਰ ਸਿੰਘ ਲੋਪੋਂ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਸਾਬਕ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ, ਕਾਂਗਰਸੀ ਆਗੂ ਤੇ ਸਾਬਕ ਮੰਤਰੀ ਗੁਰਕੀਰਤ ਸਿੰਘ, ਉਘੇ ਕਿਸਾਨ ਨੇਤਾ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ ਤੋਂ ਇਲਾਵਾ ਪੰਜਾਬ ਯੂਨੀਅਨ ਆਫ਼ ਜਰਨਾਲਿਸਟਸ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲਾਲ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ, ਮੈਂਬਰ ਸ਼ੋ੍ਰਮਣੀ ਕਮੇਟੀ ਰਘਵੀਰ ਸਿੰਘ ਸਹਾਰਨ ਮਾਜਰਾ, ਦਵਿੰਦਰ ਸਿੰਘ ਖੱਟੜਾ, ਹਰਪਾਲ ਸਿੰਘ ਜੱਲ੍ਹਾ ਅਤੇ ਕਈ ਹੋਰ ਪ੍ਰਮੁੱਖ ਵਿਅਕਤੀ ਸ਼ਾਮਿਲ ਹਨ |