08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਅਮਰਿੰਦਰ ਜੱਸੋਵਾਲ ਵਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਕੇਸ ਦੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 04-01-2026
ਲੁਧਿਆਣਾ, 3 ਜਨਵਰੀ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਹਲਕਾ ਅਮਰਗੜ੍ਹ ਦੇ ਕੋਆਰਡੀਨੇਟਰ ਅਮਰਿੰਦਰ ਸਿੰਘ ਜੱਸੋਵਾਲ ਨੇ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਕੇਸ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ¢ ਅੱਜ ਇੱਥੇ ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੀਆਂ ਗ਼ਲਤੀਆਂ ਛੁਪਾਉਣ ਲਈ ਪੱਤਰਕਾਰਾਂ ਨੂੰ ਝੂਠੇ ਕੇਸਾਂ ਵਿਚ ਫਸਾ ਰਹੀ ਹੈ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੈਲੀਕਾਪਟਰ ਸਬੰਧੀ ਪੱਤਰਕਾਰਾਂ ਨੇ ਲੋਕਾਂ ਸਾਹਮਣੇ ਸਚਾਈ ਲਿਆਂਦੀ ਸੀ, ਜਿਸ ਦੀ ਸਜ਼ਾ ਉਨ੍ਹਾਂ ਨੂੰ ਝੂਠੇ ਕੇਸਾਂ ਕਰਕੇ ਭੁਗਤਣੀ ਪੈ ਰਹੀ ਹੈ | ਜੱਸੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦÏਰਾਨ ਸਿਵਾਏ ਵਿਰੋਧੀਆਂ ਖ਼ਿਲਾਫ਼ ਪਰਚੇ ਦਰਜ ਕਰਨ ਅਤੇ ਆਪਣੇ ਪ੍ਰਚਾਰ ਲਈ ਖ਼ਰਚੇ ਕਰਨ ਤੋਂ ਇਲਾਵਾ ਹੋਰ ਕੁੱਝ ਨਹੀਂ ਕੀਤਾ ਗਿਆ ਜਿਸ ਕਾਰਨ ਉਹ ਸਚਾਈ ਦੀ ਆਵਾਜ਼ ਦਬਾਉਣ ਲਈ ਘਟੀਆ ਹੱਥਕੰਡੇ ਵਰਤ ਰਹੀ ਹੈ¢ ਉਨ੍ਹਾਂ ਪੱਤਰਕਾਰ ਭਾਈਚਾਰੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੱਤਰਕਾਰ ਜਥੇਬੰਦੀ ਵਲੋਂ ਜੋ ਵੀ ਪ੍ਰੋਗਰਾਮ ਦਿੱਤਾ ਜਾਵੇਗਾ, ਉਹ ਉਸ ਵਿਚ ਸਾਥੀਆਂ ਸਮੇਤ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ ਤਾਂ ਜੋ ਪੰਜਾਬ ਸਰਕਾਰ ਵਲੋਂ ਦਰਜ ਕੀਤੇ ਕੇਸ ਨੂੰ ਰੱਦ ਕਰਾਇਆ ਜਾ ਸਕੇ¢ ਉਨ੍ਹਾਂ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਵੀ ਇਸ ਮਾਮਲੇ ਵਿਚ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ¢

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਿੱਧੂ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਗੁਰਦੇਵ ਸ਼ਰਮਾ ਦੇਬੀ ਵਲੋਂ ਬੁਢਾਪਾ ਤੇ ਵਿਕਲਾਂਗ ਪੈਨਸ਼ਨ ਕੈਂਪ <br/>
Ad Position 24