08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਧਾਇਕ ਸਿੱਧੂ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ <br/>

Ad Position 21
No active advertisement
ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦੇ ਹੋਏ | ਅਜੀਤ ਤਸਵੀਰ <br/> 04-01-2026
ਲੁਧਿਆਣਾ, 3 ਜਨਵਰੀ (ਡਾ. ਤਰਲੋਚਨ ਸਿੰਘ)-ਨਵੇਂ ਸਾਲ ਦੀ ਆਮਦ ਉੱਤੇ ਬਿਹਤਰੀਨ ਸ਼ੁਰੂਆਤ ਕਰਦੇ ਹੋਏ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਨਿੱਜੀ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਜਿੱਥੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ, ਉੱਥੇ ਆਪਣੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਜੋ ਪ੍ਰੋਜੈਕਟ ਹਲਕੇ ਦੀ ਬਿਹਤਰੀ ਲਈ ਜ਼ਰੂਰੀ ਹਨ, ਉਨ੍ਹਾਂ ਸਬੰਧੀ ਨਵੀਆਂ ਮਨਜ਼ੂਰੀਆਂ ਲੈਣ ਲਈ ਗੱਲਬਾਤ ਕੀਤੀ ਗਈ | ਵਿਧਾਇਕ ਸਿੱਧੂ ਵਲੋਂ ਹਲਕੇ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਉਠਾਇਆ | ਵਿਧਾਇਕ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਇਨ੍ਹਾਂ ਸਾਰੇ ਮਾਮਲਿਆਂ 'ਤੇ ਬੜਾ ਹੀ ਸਕਾਰਤਮਕ ਅਤੇ ਤਸੱਲੀਬਖਸ਼ ਭਰੋਸਾ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹਲਕਾ ਆਤਮ ਨਗਰ 'ਚ ਲੱਗੇ ਲੜੀਵਾਰ ਖ਼ੂਨਦਾਨ ਕੈਂਪ ਦੇ ਸਮੂਹ ਦਾਨੀਆਂ ਦਾ ਬੈਂਸ ਨੇ ਕੀਤਾ ਧੰਨਵਾਦ <br/> ਅਗਲੀ ਖ਼ਬਰ ਅਮਰਿੰਦਰ ਜੱਸੋਵਾਲ ਵਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਕੇਸ ਦੀ ਨਿੰਦਾ <br/>
Ad Position 24