ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ ਇਕ ਕਾਬੂ <br/>
ਅਜੀਤ ਡੈਸਕ
04-01-2026
ਸੱਟੇਬਾਜ਼ ਕਾਬੂ
ਪੁਲਿਸ ਨੇ ਲੱਕੀ ਵਾਸੀ ਪ੍ਰੀਤ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2370 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਕਥਿਤ ਦੋਸ਼ੀ ਸ਼ਰ੍ਹੇਆਮ ਗਿਆਸਪੁਰਾ ਚੌਕ ਵਿਚ ਸੱਟੇਬਾਜ਼ੀ ਕਰ ਰਿਹਾ ਸੀ |
ਦਾਜ ਦਾ ਮਾਮਲਾ
ਪੁਲਿਸ ਨੇ ਅਰਪਨਾ ਵਾਸੀ ਸ਼ਿਵਪੁਰੀ ਦੀ ਸ਼ਿਕਾਇਤ 'ਤੇ ਕਰਨ ਵਾਸੀ ਚੂਹੜਪੁਰ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦੀ ਸ਼ਾਦੀ ਤਿੰਨ ਸਾਲ ਪਹਿਲਾਂ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਦੋਸ਼ੀ ਨੇ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ | ਬਾਅਦ ਵਿਚ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਅਸ਼ਵਨੀ ਕੁਮਾਰ ਵਾਸੀ ਜਵਾਹਰ ਨਗਰ ਕੈਂਪ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਵਲੋਂ ਉਸ ਨੂੰ ਜਵਾਹਰ ਨਗਰ ਕੈਂਪ ਨੇੜਿਉਂ ਕਾਬੂ ਕੀਤਾ ਗਿਆ ਹੈ |
ਅਫ਼ੀਮ ਸਮੇਤ ਕਾਬੂ
ਪੁਲਿਸ ਨੇ ਰਾਜਕੁਮਾਰ ਵਾਸੀ ਲੇਬਰ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਵਲੋਂ ਉਸ ਨੂੰ ਹਰਕੀਰਤਪੁਰਾ ਨੇੜਿਉਂ ਕਾਬੂ ਕੀਤਾ ਗਿਆ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਐਕਟੀਵਾ ਚੋਰੀ
ਸਥਾਨਕ ਸੈਸ਼ਨ ਚੌਕ ਨੇੜਿਉਂ ਚੋਰਾਂ ਵਲੋਂ ਖੁਸ਼ਬੂ ਵਾਸੀ ਜੱਸੀਆਂ ਰੋਡ ਦਾ ਐਕਟੀਵਾ ਸਕੂਟਰ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ |
ਕਰਜ਼ ਦਿਵਾਉਣ ਦਾ ਝਾਂਸਾ ਦੇ ਕੇ ਧੋਖਾ
ਪੁਲਿਸ ਨੇ ਜਤਿੰਦਰ ਕੌਰ ਵਾਸੀ ਇੰਦਰਾਪੁਰੀ ਦੀ ਸ਼ਿਕਾਇਤ 'ਤੇ ਚਿਰਾਗ ਗੁਲਾਟੀ ਵਾਸੀ ਸੁਖਦੇਵ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਜਾਇਦਾਦ ਲਈ ਕਰਜ਼ਾ ਦਿਵਾਉਣ ਝਾਂਸਾ ਦੇ ਕੇ ਉਸ ਪਾਸੋਂ ਇਕ ਲੱਖ ਰੁਪਏ ਲੈ ਲਏ, ਪਰ ਨਾ ਤਾਂ ਕਰਜ਼ਾ ਦਿਵਾਇਆ ਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਨੇ ਸਾਰਾ ਮਾਮਲਾ ਪੁਲਿਸ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |