ਇਆਲੀ/ਥਰੀਕੇ, 3 ਜਨਵਰੀ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਝਾਂਡੇ ਦੇ ਗੁਰੂ ਨਾਨਕ ਦਰਬਾਰ ਵਿਖੇ ਅੱਜ ਪੋਹ ਮਹੀਨੇ ਦੀ ਪੂਰਨਮਾਸ਼ੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਹੁਤ ਹੀ ਸ਼ਰਧਾ ਸਹਿਤ ਮਨਾਈ ਗਈ | ਇਸ ਦੌਰਾਨ ਭਾਰੀ ਠੰਡ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ਵਿਚ ਸਵੇਰ ਤੋਂ ਹੀ ਸੰਗਤਾਂ ਨੇ ਨਤਮਸਤਕ ਹੁੰਦਿਆਂ ਦਰਬਾਰ ਵਿਖੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਸੁਆਮੀ ਰਾਮਪਾਲ ਸਿੰਘ ਝਾਂਡੇ ਨੇ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ | ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਗੁਰਪ੍ਰੀਤ ਸਿੰਘ ਬੱਧਨੀ, ਜਗਮੀਤ ਸਿੰਘ, ਯੁਵਰਾਜ ਸਿੰਘ, ਸਿੰਮੂ ਸਿੰਘ, ਸੁਖਜਿੰਦਰ ਸਿੰਘ ਦਾਖਾ, ਧਰਮਵੀਰ ਸਿੰਘ, ਦਰਸ਼ਨ ਸਿੰਘ ਭਨੋਹੜ ਸੈਕਟਰੀ, ਜੇਈ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੂਖਸ਼ਮ, ਗੁਰਦਿੱਤ ਸਿੰਘ, ਚੰਨਪ੍ਰੀਤ ਸਿੰਘ ਚੰਨੀ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਤੇਜਿੰਦਰ ਸਿੰਘ, ਗੁਰਸੇਵਕ ਸਿੰਘ ਮੁੰਡੀਆਂ, ਮਾਸਟਰ ਕਰਮਜੀਤ ਬਹਾਦਰ ਸਿੰਘ ਮੁੰਡੀਆਂ ਦਵਿੰਦਰ ਸਿੰਘ ਬਰਾੜ, ਅੱਛਰ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਹਰਜੀਤ ਸਿੰਘ ਅਖਾੜਾ, ਜਗਦੇਵ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਰਾਮਗੜ੍ਹ, ਡਾਕਟਰ ਮੁਕੇਸ਼, ਪ੍ਰੀਤਮ ਸਿੰਘ, ਵਿਜੇ ਕੁਮਾਰ ਨੇ ਵੀ ਸੰਗਤੀ ਰੂਪ ਵਿਚ ਆਪਣੀ ਹਾਜ਼ਰੀ ਲਗਵਾਈ |