08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੇਅਰ ਇੰਦਰਜੀਤ ਕੌਰ, ਵਿਧਾਇਕ ਗਰੇਵਾਲ ਨੇ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਤਹਿਤ ਪਾਈਪ ਲਾਈਨ ਵਿਛਾਉਣ ਲਈ 1.08 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ <br/>

Ad Position 21
No active advertisement
ਮੇਅਰ ਇੰਦਰਜੀਤ ਕੌਰ, ਵਿਧਾਇਕ ਗਰੇਵਾਲ ਨੇ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਤਹਿਤ ਪਾਈਪਲਾਈਨ ਵਿਛਾਉਣ ਲਈ ਪ੍ਰੋਜੈਕਟ ਦੀ ਸ਼ੁਰੂਆਤ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 04-01-2026
ਲੁਧਿਆਣਾ, 3 ਜਨਵਰੀ (ਭੁਪਿੰਦਰ ਸਿੰਘ ਬੈਂਸ)-ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਸੁਭਾਸ਼ ਨਗਰ ਵਿਚ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਤਹਿਤ ਪਾਣੀ ਸਪਲਾਈ ਪਾਈਪਲਾਈਨ ਵਿਛਾਉਣ ਲਈ ਇਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ | ਇਸ ਪ੍ਰੋਜੈਕਟ ਤਹਿਤ ਲਗਭਗ 1.08 ਕਰੋੜ ਰੁਪਏ ਦੀ ਲਾਗਤ ਨਾਲ 1.20 ਕਿੱਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ | ਮੇਅਰ ਇੰਦਰਜੀਤ ਕੌਰ ਅਤੇ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਹ ਕੰਮ ਵਰਲਡ ਬੈਂਕ ਅਤੇ ਏ.ਆਈ.ਆਈ.ਬੀ. ਦੁਆਰਾ ਫੰਡ ਪ੍ਰਾਪਤ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ ਕੀਤਾ ਜਾ ਰਿਹਾ ਹੈ, ਜਿਸ ਅਧੀਨ ਪਿੰਡ ਬਿਲਗਾ (ਸਾਹਨੇਵਾਲ ਦੇ ਨੇੜੇ) ਵਿਚ ਇਕ ਵਿਸ਼ਵ ਪੱਧਰੀ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਵੀ ਸਥਾਪਤ ਕੀਤਾ ਜਾ ਰਿਹਾ ਹੈ | ਲਗਭਗ 1300 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪਾਣੀ ਵਾਲੀਆਂ ਟੈਂਕੀਆਂ ਅਤੇ ਸੰਬੰਧਿਤ ਪਾਈਪਲਾਈਨਾਂ ਵੀ ਵਿਛਾਈਆਂ ਜਾ ਰਹੀਆਂ ਹਨ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ ਰਾਜ ਭਰ ਵਿਚ ਲੋਕ-ਕੇਂਦਿ੍ਤ ਪ੍ਰੋਜੈਕਟ ਕੀਤੇ ਜਾ ਰਹੇ ਹਨ | ਉਨ੍ਹਾਂ ਦਾ ਧਿਆਨ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ 'ਤੇ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜ ਤੇ ਕੇਂਦਰ ਦੋਵੇਂ ਸਰਕਾਰਾਂ ਪੰਜਾਬ ਦੀ ਬਿਹਤਰੀ ਲਈ ਸੰਜੀਦਾ ਨਹੀਂ-ਮਲਕੀਤ ਸਿੰਘ ਦਾਖਾ <br/> ਅਗਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੋਹ ਮਹੀਨੇ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ <br/>
Ad Position 24