08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਧਾਇਕ ਬੱਗਾ ਵਲੋਂ ਜਲੰਧਰ ਬਾਈਪਾਸ ਚੌਕ ਤੋਂ ਜੱਸੀਆਂ ਮੋੜ ਤੱਕ ਗ੍ਰੀਨ ਬੈਲਟ ਕਾਰਜਾਂ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 04-01-2026
ਲੁਧਿਆਣਾ, 3 ਜਨਵਰੀ (ਡਾ. ਤਰਲੋਚਨ ਸਿੰਘ)- ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਸੈਂਕੜੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿਚ ਹਲਕਾ ਉੱਤਰੀ ਅਧੀਨ ਪੈਂਦੇ ਸਲੇਮ ਟਾਬਰੀ-ਜਲੰਧਰ ਬਾਈਪਾਸ ਤੋਂ ਜੱਸੀਆਂ ਚੌਕ ਤੱਕ ਗਰੀਨ ਬੈਲਟ ਵਿਕਸਤ ਕਰਵਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 99 ਲੱਖ ਰੁਪਏ ਖਰਚ ਕੀਤੇ ਜਾਣਗੇ | ਇਸ ਮੌਕੇ ਕੌਂਸਲਰ ਅਮਨ ਬੱਗਾ ਖੁਰਾਣਾ, ਅਸ਼ੋਕ ਕੁਮਾਰ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ | ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਭਗਤ ਸਿੰਘ ਕਾਲੋਨੀ, ਅਸ਼ੋਕ ਨਗਰ, ਨਿਊ ਅਸ਼ੋਕ ਨਗਰ 30 ਫੁੱਟੀ ਰੋਡ, ਨਿਊ ਅਮਨ ਨਗਰ, ਭੋਰਾ ਕਾਲੋਨੀ ਦੇ ਵਸਨੀਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ | ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਸਨੀਕਾਂ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਮਾਵਾਂ ਦੀ ਮÏਤ ਦਰ ਨੂੰ ਘਟਾਉਣ ਸੰਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਜੱਸ ਨਿਊਟ੍ਰੀਸ਼ਨ ਕਲੱਬ ਆਲਮਗੀਰ ਨੇ ਸਹਿਤ 'ਤੇ ਸੈਮੀਨਾਰ ਕਰਵਾਇਆ <br/>
Ad Position 24