08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-01-2026
ਲੁਧਿਆਣਾ, 3 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਅਧਿਕਾਰੀਆਂ ਨੂੰ 26 ਜਨਵਰੀ ਨੂੰ ਜ਼ਿਲੇ੍ਹ ਵਿਚ ਦੇਸ਼ ਭਗਤੀ ਦੇ ਜੋਸ਼ ਨਾਲ ਗਣਤੰਤਰ ਦਿਵਸ ਮਨਾਉਣ ਲਈ ਵਿਸਤਰਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ | ਬੱਚਤ ਭਵਨ ਵਿਖੇ ਗਣਤੰਤਰ ਦਿਵਸ ਦੇ ਪ੍ਰਬੰਧਾਂ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਮਨਾਉਣ ਲਈ ਇਹ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਡ ਸਟੇਡੀਅਮ ਵਿਚ ਹੋਵੇਗਾ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਅਤੇ ਐਨ.ਸੀ.ਸੀ. ਦੀਆਂ ਵੱਖ-ਵੱਖ ਟੁਕੜੀਆਂ ਇਸ ਸਮਾਗਮ ਵਿਚ ਮਾਰਚ ਪਾਸਟ ਵਿਚ ਹਿੱਸਾ ਲੈਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਜਾਣ ਵਾਲੀਆਂ ਸਭਿਆਚਾਰਕ ਆਈਟਮਾਂ ਦਾ ਫ਼ੈਸਲਾ ਕਰਨ ਲਈ ਇਕ ਕਮੇਟੀ ਬਣਾਈ ਗਈ ਹੈ | ਫੁੱਲ ਡਰੈੱਸ ਰਿਹਰਸਲ 23 ਜਨਵਰੀ ਨੂੰ ਹੋਵੇਗੀ | ਰਾਕੇਸ਼ ਕੁਮਾਰ ਨੇ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਟ੍ਰੈਫ਼ਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ ਅਤੇ ਹੋਰ ਸਹੂਲਤਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਢੁਕਵੀਂ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ | ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਦਵਾਈਆਂ ਦੇ ਨਾਲ-ਨਾਲ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਵੀ ਆਦੇਸ਼ ਦਿੱਤੇ | ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਗਣਤੰਤਰ ਦਿਵਸ ਸਮਾਗਮਾਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵੀ ਕਿਹਾ | ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਅਧਿਕਾਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਮਾਗਮ ਵਿਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੀਟਿੰਗ ਵਿਚ ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਸਹਾਇਕ ਕਮਿਸ਼ਨਰ ਨਗਰ ਨਿਗਮ ਜਸਦੇਵ ਸਿੰਘ ਸੇਖੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਾਤਿਸ਼ਾਹ ਵਲੋਂ ਦਿੱਤੀ ਗਈ ਸਿੱਖੀ ਦੀ ਦਾਤ ਸਾਨੂੰ ਸਾਂਭ ਕੇ ਰੱਖਣ ਦੀ ਲੋੜ-ਜਗਬੀਰ ਸੋਖੀ <br/> ਅਗਲੀ ਖ਼ਬਰ ਜੇਲ੍ਹਾਂ 'ਚ ਬੰਦ ਪੀ. ਆਰ. ਟੀ. ਸੀ. ਕਰਮਚਾਰੀਆਂ ਨੂੰ ਰਿਹਾਅ ਕਰੇ ਪੰਜਾਬ ਸਰਕਾਰ-ਰੇਸ਼ਮ ਸਿੰਘ ਗਿੱਲ
Ad Position 24