08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਦਸਮੇਸ਼ ਪਾਤਿਸ਼ਾਹ ਵਲੋਂ ਦਿੱਤੀ ਗਈ ਸਿੱਖੀ ਦੀ ਦਾਤ ਸਾਨੂੰ ਸਾਂਭ ਕੇ ਰੱਖਣ ਦੀ ਲੋੜ-ਜਗਬੀਰ ਸੋਖੀ <br/>

Ad Position 21
No active advertisement
ਗੁਰਦੁਆਰਾ ਗੁਰੂ ਨਾਨਕ ਦਰਬਾਰ ਮਾਨ ਨਗਰ ਵਲੋਂ ਸਜਾਏ ਗਏ ਨਗਰ ਕੀਰਤਨ ਮੌਕੇ ਜਗਬੀਰ ਸਿੰਘ ਸੋਖੀ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਲੋਟੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ-ਕੁਲਵੰਤ ਸਿੰਘ ਸੱਪਲ <br/> 04-01-2026
ਡਾਬਾ/ਲੁਹਾਰਾ, 3 ਜਨਵਰੀ (ਕੁਲਵੰਤ ਸਿੰਘ ਸੱਪਲ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਮਾਨ ਨਗਰ ਡਾਬਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਸਦਕਾ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸ ਦੌਰਾਨ ਜਿੱਥੇ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਨਗਰ ਕੀਰਤਨ ਵਿਚ ਹਾਜ਼ਰੀਆਂ ਭਰ ਕੇ ਅਤੇ ਸ਼ਰਧਾਲੂ ਸੰਗਤਾਂ ਨੇ ਲੰਗਰਾਂ ਦੁਆਰਾ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਉੱਥੇ ਹੀ ਜਗਬੀਰ ਸਿੰਘ ਸੋਖੀ ਵਲੋਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ | ਇਸ ਮੌਕੇ ਜਿੱਥੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਸਾਹਿਬ ਦੇ ਨਾਲ ਮਾਨ ਸਨਮਾਨ ਕੀਤੇ ਜਾਣ 'ਤੇ ਜਗਬੀਰ ਸਿੰਘ ਸੋਖੀ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਸਿਰਜਣਹਾਰ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖ ਪੰਥ ਦੇ ਸਿਰਜਣਹਾਰ ਹਨ, ਜਿਨ੍ਹਾਂ ਨੇ ਸਾਨੂੰ ਸੰਸਾਰ ਪੱਧਰ 'ਤੇ ਇਕ ਵੱਖਰੀ ਪਹਿਚਾਣ ਦਿਵਾਈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਿੱਤੀ ਸਿੱਖੀ ਦੀ ਵੱਡੀ ਤੇ ਅਣਮੁੱਲੀ ਦਾਤ ਨੂੰ ਸਾਨੂੰ ਸਾਂਭ ਕੇ ਰੱਖਣਾ ਚਾਹੀਦਾ ਹੈ | ਇਸ ਨਗਰ ਕੀਰਤਨ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਲੋਂ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਨੂੰ ਭਵਿੱਖ ਦੀਆਂ ਤਿਆਰੀਆਂ ਲਈ ਸਮਰਥਨ ਦਾ ਭਰੋਸ... ਅਗਲੀ ਖ਼ਬਰ ਗਣਤੰਤਰ ਦਿਵਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24