14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਲੋਕ ਵਿਰੋਧੀ ਬਿੱਲਾਂ ਅਤੇ ਮਨਰੇਗਾ ਨੂੰ ਖਤਮ ਕਰਨ ਦੇ ਵਿਰੋਧ 'ਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 05-01-2026

ਲੁਧਿਆਣਾ, 4 ਜਨਵਰੀ (ਜਤਿੰਦਰ ਭੰਬੀ)-ਯੂਨਾਈਟਿਡ ਫਰੰਟ ਆਫ਼ ਟਰੇਡ ਯੂਨੀਅਨ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ, ਜਿਸ ਵਿਚ ਮਨਰੇਗਾ ਨੂੰ ਖਤਮ ਕਰਕੇ ਨਵਾਂ ਬਿੱਲ ਲਿਆਉਣ, ਚਾਰ ਲੇਬਰ ਕੋਡ, ਬਿਜਲੀ ਸੋਧ ਬਿਲ, ਸੀਡ ਬਿਲ, ਸਸਟੇਨਏਬਲ ਹਾਰਨੇਸਿੰਗ ਐਂਡ ਐਡਵਾਂਸਮੈਂਟ ਆਫ਼ ਨਿਊਕਲੀਅਰ ਐਨਰਜੀ ਫ਼ਾਰ ਟਰਾਂਸਫ਼ਾਰਮਿੰਗ ਇੰਡੀਆ (ਸ਼ਾਂਤੀ) ਬਿੱਲ, 2025 ਦੇ ਵਿਰੋਧ ਵਿਚ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਆਗੂਆਂ ਨੇ ਦੱਸਿਆ ਕਿ ਵੱਖ ਵੱਖ ਥਾਵਾਂ 'ਤੇ ਜਿਵੇਂ ਕਿ ਡਿਪਟੀ ਕਮਿਸ਼ਨਰ ਦਫ਼ਤਰ, ਬੱਸ ਸਟੈਂਡ, ਰੇਲਵੇ ਸਟੇਸ਼ਨ, ਜੋਧੇਵਾਲ ਬਸਤੀ, ਗਿਆਸਪੁਰਾ ਆਦਿ ਥਾਵਾਂ 'ਤੇ ਵੱਖ ਵੱਖ ਦਿਨਾਂ ਵਿਚ ਰੋਸ ਮੁਜ਼ਾਹਰੇ ਕੀਤੇ ਜਾਣਗੇ, ਜਿਨ੍ਹਾਂ ਦੀਆਂ ਤਾਰੀਖਾਂ ਦਾ ਜਲਦ ਐਲਾਨ ਕੀਤਾ ਜਾਵੇਗਾ | ਇਸ ਮੌਕੇ ਏਟਕ-ਇੰਟਕ-ਸੀਟੂ-ਸੀ.ਟੀ.ਯੂ. ਪੰਜਾਬ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਐਮ.ਐਸ. ਭਾਟੀਆ, ਗੁਰਜੀਤ ਸਿੰਘ ਜਗਪਾਲ, ਜਗਦੀਸ਼ ਚੰਦ, ਬਲਰਾਮ ਸਿੰਘ, ਟਾਈਗਰ ਸਿੰਘ, ਕੇਵਲ ਸਿੰਘ ਬਨਵੈਤ ਅਤੇ ਵੱਡੀਆਂ ਐਸ.ਕੇ.ਐਮ. ਵਲੋਂ ਕਾਮਰੇਡ ਚਮਕੌਰ ਸਿੰਘ ਬਰਮੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪਬਲਿਕ ਐਕਸ਼ਨ ਕਮੇਟੀ ਵਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਕਾਰਜਾਂ ਦੀ ਸ਼ਲਾਘਾ <br/> ਅਗਲੀ ਖ਼ਬਰ ਪ੍ਰੇਮਿਕਾ ਨੂੰ ਉਸ ਦੇ ਘਰ ਮਿਲਣ ਗਏ ਪ੍ਰੇਮੀ ਦੀ ਪਰਿਵਾਰ ਵਲੋਂ ਕੁੱਟਮਾਰ-ਇਲਾਜ ਦੌਰਾਨ ਮੌਤ <br/>
Ad Position 24