14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਨੰੂ ਸਮਰਪਿਤ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਮੌਜੂਦ ਐਡਵੋਕੇਟ ਵਿਕਰਮ ਸਿੰਘ ਸਿੱਧੂ, ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮਲੀ ਤੇ ਹੋਰ | ਤਸਵੀਰ-ਸੇਵਕ ਸਿੰਘ<br/> 05-01-2026

ਲੁਧਿਆਣਾ, 4 ਜਨਵਰੀ (ਭੁਪਿੰਦਰ ਸਿੰਘ ਬੈਂਸ)-ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਨੰੂ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਸਰਾਭਾ ਨਗਰ ਵਿਚ ਭਾਜਪਾ ਦੇ ਸੀਨੀਅਰ ਆਗੂ ਵਿਕਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੰੂ ਸ਼ਰਧਾ ਨਾਲ ਯਾਦ ਕੀਤਾ | ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ (ਹਜੂਰੀ ਰਾਗੀ, ਸ਼੍ਰੀ ਦਰਬਾਰ ਸਾਹਿਬ, ਅੰਮਿ੍ਤਸਰ) ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੰੂ ਨਿਹਾਲ ਕੀਤਾ ਗਿਆ | ਗੁਰਬਾਣੀ ਦੇ ਸ਼ਬਦਾਂ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ, ਮਨੱੁਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਲਈ ਦਿੱਤੇ ਗਏ ਅਮਰ ਬਲੀਦਾਨ ਨੰੂ ਯਾਦ ਕਰਵਾਇਆ ਗਿਆ | ਇਸ ਮੌਕੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਸ਼੍ਰੀ ਨਿਵਾਸਲੂ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੰੂ ਪੂਰੀ ਮਨੁੱਖਤਾ ਲਈ ਪੇ੍ਰਰਨਾ ਦਾ ਸਰੋਤ ਦੱਸਿਆ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਡਵੋਕੇਟ ਵਿਕਰਮ ਸਿੰਘ ਸਿੱਧੂ ਨੰੂ ਸਿਰੋਪਾ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਗੁਰਦੇਵ ਸ਼ਰਮਾ ਦੇਬੀ, ਨਰਿੰਦਰ ਸਿੰਘ ਮੱਲੀ, ਵਿਪਨ ਸੂਦ ਕਾਕਾ, ਮਨੀਸ਼ ਚੋਪੜਾ, ਜਤਿੰਦਰ ਮਿੱਤਲ, ਮਹੇਸ਼ ਦੱਤ ਸ਼ਰਮਾ ਅਤੇ ਭਾਜਪਾ ਦੇ ਹੋਰ ਕਈ ਮੰਡਲ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਸਮਾਗਮ ਦਾ ਸਮਾਪਨ ਅਰਦਾਸ ਉਪਰੰਤ ਲੰਗਰ ਨਾਲ ਹੋਇਆ, ਜਿੱਥੇ ਸੰਗਤਾਂ ਨੇ ਗੁਰੂ ਸਾਹਿਬ ਦੀ ਅਪਾਰ ਕ੍ਰਿਪਾ ਪ੍ਰਾਪਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਨਿਗਮ ਕਮਿਸ਼ਨਰ ਵਲੋਂ ਏ. ਟੀ. ਪੀਜ਼ ਤੋਂ ਮੰਗੀਆਂ ਹਫ਼ਤਾਵਾਰੀ ਰਿਪੋਰਟਾਂ ਵੀ ਬਣੀਆਂ ਖਾਨਾਪੂਰਤੀ! ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
Ad Position 24